Movie Mitran da Chalda Song Jehri Ve: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦਾ ਦਿਲ ਜਿੱਤਿਆ ਹੈ। ਫਿਲਹਾਲ ਕਲਾਕਾਰ ਆਪਣੀ ਅਪਕਮਿੰਗ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਨੂੰ ਲੈ ਚਰਚਾ ਵਿੱਚ ਹਨ। ਉਨ੍ਹਾਂ ਦੀ ਇਹ ਫਿਲਮ ਇਸੇ ਸਾਲ ਯਾਨਿ 8 ਮਾਰਚ ਨੂੰ ਰਿਲੀਜ਼ ਹੋਣੀ ਹੈ। ਇਸ ਫਿਲਮ 'ਚ ਗਿੱਪੀ ਦੇ ਨਾਲ ਤਾਨੀਆ (Tania) ਰੋਮਾਂਸ ਕਰਦੇ ਹੋਏ ਦਿਖਾਈ ਦੇਵੇਗੀ।
View this post on Instagram
ਦੱਸ ਦੇਈਏ ਕਿ ਫਿਲਮ ਦਾ ਗੀਤ 'ਜ਼ਹਿਰੀ ਵੇ' ਰਿਲੀਜ਼ ਹੋ ਚੁੱਕਿਆ ਹੈ। ਇਸਦਾ ਪੋਸਟਰ ਜੈਸਮੀਨ ਅਤੇ ਗਿੱਪੀ ਵੱਲੋਂ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਨਹੀਂ ਹੋਇਆ। ਦਰਅਸਲ, ਗੀਤ ਦੇ ਪੋਸਟਰ ਨਾਲ ਇਸ ਦੀ ਆਡੀਓ ਰਿਲੀਜ਼ ਕੀਤਾ ਗਿਆ ਹੈ। ਵੀਡੀਓ ਦੀ ਗੱਲ ਕਰਿਏ ਤਾਂ ਉਹ ਅੱਜ ਸ਼ਾਮ 5 ਵਜੇਂ ਆਊਟ ਹੋਵੇਗਾ।
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ', 'ਕੈਰੀ ਆਨ ਜੱਟਾ 3' ਤੇ 'ਮੌਜਾਂ ਹੀ ਮੌਜਾਂ' ਵਰਗੀਆਂ ਧਮਾਕੇਦਾਰ ਫਿਲਮਾਂ ਲੈ ਪ੍ਰਸ਼ੰਸ਼ਕਾਂ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ ਫਿਲਮ 'ਕੈਰੀ ਆਨ ਜੱਟਾ 3' ਸਾਲ 2012 'ਚ ਆਈ ਰੋਮਾਂਟਿਕ ਕਾਮੇਡੀ ਫਿਲਮ 'ਕੈਰੀ ਆਨ ਜੱਟਾ' ਦਾ ਤੀਜਾ ਭਾਗ ਹੈ। ਫਿਲਮ ਦਾ ਦੂਜਾ ਭਾਗ 2018 'ਚ ਰਿਲੀਜ਼ ਹੋਇਆ ਸੀ। ਫਿਲਮ 'ਚ ਗਿੱਪੀ ਗਰੇਵਾਲ ਦੇ ਨਾਲ ਸੋਨਮ ਬਾਜਵਾ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ ਸੀ। ਫਿਲਹਾਲ ਦਰਸ਼ਕ ਗਿੱਪੀ ਨਾਲ ਤਾਨੀਆ ਦੀ ਜੋੜੀ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Gippy Grewal, Jasmine Sandlas, Pollywood, Punjabi singer, Singer