ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ

ਪੰਜਾਬੀ ਫਿਲਮ ਇੰਡਸਟਰੀ ਵਿਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ।

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ photo (Twitter@ Kulwinder Billa )

  • Share this:
    ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਪੰਜਾਬ ਵਿਚ ਕੋਰੋਨਾ ਦਾ ਅੰਕੜਾ 22 ਹਜ਼ਾਰ ਦੇ ਨੇੜੇ ਪੁੱਜ ਗਿਆ ਹੈ। ਪੰਜਾਬੀ ਫਿਲਮ ਇੰਡਸਟਰੀ ਵਿਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਉਨ੍ਹਾਂ ਨੇ ਸਰੀਰ ਵਿਚ ਦਰਦ ਹੋਣ ਕਾਰਨ ਟੈਸਟ ਕਰਵਾਇਆ ਸੀ ਅਤੇ ਉਨ੍ਹਾਂ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ।

    ਅੱਜ ਪੰਜਾਬ 'ਚ 1063 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 21930 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 14040 ਮਰੀਜ਼ ਠੀਕ ਹੋ ਚੁੱਕੇ, ਬਾਕੀ 7351 ਮਰੀਜ ਇਲਾਜ਼ ਅਧੀਨ ਹਨ। ਪੀੜਤ 117 ਮਰੀਜ਼ ਆਕਸੀਜਨ ਅਤੇ 29 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 296 ਅਤੇ ਪਟਿਆਲਾ ਤੋਂ 122 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 539 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਸੂਬੇ ਵਿਚ 23 ਮੌਤਾਂ ਹੋਈਆਂ ਹਨ।
    Published by:Ashish Sharma
    First published:
    Advertisement
    Advertisement