Home /News /entertainment /

Mankirt Aulakh: ਮਨਕੀਰਤ ਔਲਖ 'ਤੇ ਫਿਰ ਪਈ ਮੁਸੀਬਤ, ਸਿੰਗਰ ਖਿਲਾਫ਼ ਕੇਸ ਦਰਜ, ਜਾਣੋ ਮਾਮਲਾ

Mankirt Aulakh: ਮਨਕੀਰਤ ਔਲਖ 'ਤੇ ਫਿਰ ਪਈ ਮੁਸੀਬਤ, ਸਿੰਗਰ ਖਿਲਾਫ਼ ਕੇਸ ਦਰਜ, ਜਾਣੋ ਮਾਮਲਾ

Mankirt Aulakh: ਮਨਕੀਰਤ ਔਲਖ 'ਤੇ ਫਿਰ ਪਈ ਮੁਸੀਬਤ, ਸਿੰਗਰ ਖਿਲਾਫ਼ ਕੇਸ ਦਰਜ, ਜਾਣੋ ਮਾਮਲਾ

Mankirt Aulakh: ਮਨਕੀਰਤ ਔਲਖ 'ਤੇ ਫਿਰ ਪਈ ਮੁਸੀਬਤ, ਸਿੰਗਰ ਖਿਲਾਫ਼ ਕੇਸ ਦਰਜ, ਜਾਣੋ ਮਾਮਲਾ

Case Filed Against Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਕਲਾਕਾਰ ਖਿਲਾਫ ਕੋਰਟ `ਚ ਕੇਸ ਦਾਖਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਕਲਾਕਾਰ ਦੇ ਗੀਤ 8 ਰਫ਼ਲਾਂ ਨੂੰ ਲੈ ਕੇ ਦਾਖਲ ਕੀਤਾ ਗਿਆ ਹੈ। ਚੰਡੀਗੜ੍ਹ ਦੀ ਅਦਾਲਤ ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ।

ਹੋਰ ਪੜ੍ਹੋ ...
 • Share this:
  Case Filed Against Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਕਲਾਕਾਰ ਖਿਲਾਫ ਕੋਰਟ `ਚ ਕੇਸ ਦਾਖਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਕਲਾਕਾਰ ਦੇ ਗੀਤ 8 ਰਫ਼ਲਾਂ ਨੂੰ ਲੈ ਕੇ ਦਾਖਲ ਕੀਤਾ ਗਿਆ ਹੈ। ਚੰਡੀਗੜ੍ਹ ਦੀ ਅਦਾਲਤ ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

  ਇਸ ਮਾਮਲੇ ਉੱਪਰ ਗੱਲਬਾਤ ਕਰਦਿਆਂ ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ, ਜਿਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਹੁਣ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ। ਦੱਸ ਦੇਈਏ ਕਿ ਮਨਕੀਰਤ ਔਲਖ ਦੇ ਗੀਤ 8 ਰਫ਼ਲਾਂ `ਚ ਵਕੀਲਾਂ ਬਾਰੇ ਅਪਮਾਨਜਨਕ ਟਿੱਪਣੀ ਇਸਤੇਮਾਲ ਕੀਤੀ ਗਈ ਹੈ।

  ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਿਲੀ ਕਲੀਨ ਚਿੱਟ

  ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਸੀ। ਕਈ ਸ਼ਾਰਪ ਸ਼ੂਟਰ ਫੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।
  Published by:rupinderkaursab
  First published:

  Tags: Entertainment news, Fir, Mankirt Aulakh, Pollywood, Punjabi industry

  ਅਗਲੀ ਖਬਰ