Punjabi Singer Mankirt Aulakh son imtiyaz: ਪੰਜਾਬੀ ਗਾਇਕ ਮਨਕੀਰਤ ਔਲਖ ਲਗਾਤਾਰ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਚਰਚਾ ਬਟੋਰੀ। ਫਿਲਹਾਲ ਕਲਾਕਾਰ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ। ਉਹ ਆਏ ਦਿਨ ਆਪਣੇ ਪੁੱਤਰ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕ ਵੀ ਬੇਹੱਦ ਪਸੰਦ ਕਰਦੇ ਹਨ ਅਤੇ ਆਪਣਾ ਪਿਆਰ ਦਿੰਦੇ ਹਨ। ਇਸ ਵਿਚਕਾਰ ਮਨਕੀਰਤ ਨੇ ਆਪਣੇ ਪੁੱਤਰ ਨਾਲ ਮਾਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਵਿੱਚ ਇਮਤਿਆਜ਼ ਦਾ ਕਿਊਟ ਅੰਦਾਜ਼ ਸਭ ਦਾ ਧਿਆਨ ਖਿੱਚ ਰਿਹਾ ਹੈ। ਤੁਸੀ ਵੀ ਵੇਖੋ ਇਹ ਤਸਵੀਰ...
View this post on Instagram
ਗਾਇਕ ਮਨਕੀਰਤ ਨੇ ਆਪਣੀ ਮਾਂ ਨਾਲ ਬੇਟੇ ਦੀ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸਰਦਾਰ ਇਮਤਿਆਜ਼ ਸਿੰਘ ਜੀ... ਇਸ ਤਸਵੀਰ ਵਿੱਚ ਤੁਸੀ ਇਮਤਿਆਜ਼ ਦਾ ਮਨ ਮੋਹ ਲੈਣ ਵਾਲਾ ਅੰਦਾਜ਼ ਦੇਖ ਸਕਦੇ ਹੋ ਜੋ ਸਭ ਦਾ ਧਿਆਨ ਖਿੱਚ ਰਿਹਾ ਹੈ। ਇਸ ਫੋਟੋ ਦੀ ਪ੍ਰਸ਼ੰਸ਼ਕ ਵੀ ਆਪਣਾ ਪਿਆਰ ਬਰਸਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਲਵ ਯੂ ਇਮਤਿਆਜ਼ ❤️❤️❤️❤️❤️ ਤੁਸੀਂ ਅਤੇ ਤੁਹਾਡੇ ਪਿਤਾ ਬਹੁਤ ਪਿਆਰੇ ਹੋ ❤️❤️❤️ ...
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਫਿਲਹਾਲ ਕਲਾਕਾਰ ਆਪਣੇ ਪੁੱਤਰ ਦੇ ਨਾਲ ਸਮਾਂ ਬਤੀਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਪ੍ਰਸ਼ੰਸ਼ਕਾਂ ਨਾਲ ਜੁੜੇ ਰਹਿੰਦੇ ਹਨ। ਪਰਿਵਾਰ ਦੇ ਨਾਲ-ਨਾਲ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।
ਹੋਰ ਪੜ੍ਹੋ:- ਜਾਣੋ ਮਨਕੀਰਤ ਔਲਖ ਨਾਲ ਜੁੜੀ ਹਰ ਅਪਡੇਟ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Mankirt Aulakh, Pollywood, Punjabi industry, Punjabi singer, Singer