Punjabi Singer Nachattar Gill: ਪੰਜਾਬੀ ਗਾਇਕ ਨਛੱਤਰ ਗਿੱਲ (Nachattar Gill) ਦੀ ਧਰਮ ਪਤਨੀ ਦਲਵਿੰਦਰ ਕੌਰ ਦੇ ਦਿਹਾਂਤ ਨਾਲ ਇਲਾਕੇ ਅਤੇ ਪਰਿਵਾਰ ਦਾ ਮਾਹੌਲ ਗਮਜ਼ਦਾ ਹੈ। ਦੱਸ ਦੇਈਏ ਕਿ ਅੱਜ ਗਾਇਕ ਦੀ ਪਤਨੀ ਦਲਵਿੰਦਰ ਕੌਰ (Dalvinder Kaur) ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਹੈ। ਜਿਸਦੀ ਜਾਣਕਾਰੀ ਕਲਾਕਾਰ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।
ਕਲਾਕਾਰ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਪੂਰੀ ਜਾਣਂਕਾਰੀ ਦਿੱਤੀ ਗਈ ਹੈ। ਜਿਸ ਵਿੱਚ ਇਹ ਲਿਖਿਆ ਗਿਆ ਹੈ ਕਿ ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੀ ਪਿਆਰੀ ਦਲਵਿੰਦਰ ਕੌਰ ਗਿੱਲ (ਸੁਪਤਨੀ ਨਛੱਤਰ ਗਿੱਲ) ਮਿਤੀ 16 ਨਵੰਬਰ 2022 ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੀ ਹੈ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 22 ਨਵੰਬਰ 2022 (ਦਿਨ ਮੰਗਲਵਾਰ) ਨੂੰ ਦੁਪਹਿਰ 12.00 ਤੋਂ 2.00 ਵਜੇ ਤੱਕ ਗੁਰਦੁਆਰਾ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਹੋਵੇਗੀ। ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ। ਗੁਰੂ ਭਾਣੇ ਵਿੱਚ...ਸਮੂਹ ਗਿੱਲ ਪਰਿਵਾਰ ਅਤੇ ਰਿਸ਼ਤੇਦਾਰ..
ਕਾਬਿਲੇਗੌਰ ਹੈ ਕਿ 16 ਨਵੰਬਰ ਨੂੰ ਦਲਵਿੰਦਰ ਕੌਰ ਦਾ ਦਿਹਾਂਤ ਹੋਇਆ ਸੀ। ਉਸ ਤੋਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਧੀ ਦਾ ਵਿਆਹ ਹੋਇਆ ਸੀ। ਹਾਲਾਂਕਿ ਅਗਲੇ ਦਿਨ 17 ਨਵੰਬਰ ਨੂੰ ਉਹ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi singer, Singer