Nachhatar Gill Instagram Post: ਪੰਜਾਬੀ ਗਾਇਕ ਨਛੱਤਰ ਗਿੱਲ (Nachhatar Gill) ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ ਤੋਂ ਗੁਜ਼ਰ ਰਿਹਾ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ (Dalwinder Kaur) ਦੇ ਦਿਹਾਂਤ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਕਲਾਕਾਰ ਵੱਲੋਂ ਪਤਨੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਸੋਸ਼ਲ ਮੀਡੀਆ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਰਹੇ ਹਨ।
View this post on Instagram
ਦਰਅਸਲ, ਕਲਾਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਸਤਿਨਾਮੁ ਸ੍ਰੀ ਵਾਹਿਗੁਰੂ ਜੀ. ਇਸ ਪੋਸਟ ਉੱਪਰ ਪ੍ਰਸ਼ੰਸ਼ਕ ਵੀ ਵਾਹਿਗੁਰੂ ਜੀ ਲਿਖ ਕਮੈਂਟ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਦਿਹਾਂਤ 16 ਨਵੰਬਰ ਨੂੰ ਹੋਇਆ ਸੀ। ਉਸ ਤੋਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਧੀ ਦਾ ਵਿਆਹ ਹੋਇਆ ਸੀ। ਹਾਲਾਂਕਿ ਅਗਲੇ ਦਿਨ 17 ਨਵੰਬਰ ਨੂੰ ਉਹ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ। ਪਰ ਉਨ੍ਹਾਂ ਦੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਅਚਾਨਕ ਗਮ ਵਿੱਚ ਬਦਲ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Nachhatar Gill, Pollywood, Punjabi Cinema, Punjabi industry, Punjabi singer