ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ ਸੋਸ਼ਲ ਮੀਡੀਆ ’ਤੇ ਅਕਸਰ ਚਰਚਾ ਵਿੱਚ ਰਹਿੰਦੇ ਹਨ। ਉਹ ਆਪਣੇ ਸੰਗੀਤ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਹਨ। ਨਿੰਜਾ ਆਪਣੇ ਕੰਮਕਾਜ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇੱਕ ਵਾਰ ਫਿਰ ਤੋਂ ਅਦਾਕਾਰ ਤੇ ਗਾਇਕ ਨਿੰਜਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਪਤਨੀ ਨਾਲ ਬੇਹੱਦ ਖੁਬਸੂਰਤ ਤਸਵੀਰਾਂ ਸਾਂਝਿਆਂ ਕੀਤੀਆ ਹਨ। ਇਹਨਾ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋ ਪਸੰਦ ਕੀਤਾ ਜਾ ਰਿਹਾ ਹੈ।
ਦਰਅਸਲ, ਪੰਜਾਬੀ ਗਾਇਕ ਨਿੰਜਾ ਅੱਜ ਆਪਣੇ ਵਿਆਹ ਦੀ ਤੀਸਰੀ ਸਾਲਗਿਰਾਹ ਮਨਾ ਰਹੇ ਹਨ। ਉਨ੍ਹਾਂ ਨੇ ਆਪਣੀ ਪਤਨੀ ਨੂੰ ਵਿਆਹ ਦੀ ਸਾਲਗਿਰਾਹ ਦੀ ਵਧਾਈ ਦਿੰਦੇ ਹੋਏ ਤਸਵੀਰਾਂ ਸ਼ੇਅਰ ਕਰ ਲਿਖਿਆ, ਇੱਕ ਦੂਜੇ ਦੇ ਹੋਇਆ ਨੂੰ ਸਾਨੂੰ ਅੱਜ ਤਿੰਨ ਸਾਲ ਹੋ ਗਏ ❤️. ਕੈਪਸ਼ਨ ਨਾਲ ਨਿੰਜਾ ਨੇ ਹੈਸ਼ਟੈਗ ਦਿੱਤੇ #HappyMarriageAnniversarylove #Blessed #Threyearstogether #happylife.
ਨਿੰਜਾ ਤੇ ਉਸ ਦੀ ਪਤਨੀ ਦੀਆਂ ਇਨ੍ਹਾਂ ਤਸਵੀਰਾਂ ਹੇਠਾਂ ਨਿੰਜਾ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਕੁਮੈਂਟ ਕਰ ਰਹੇ ਹਨ ਤੇ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ।
ਦੱਸ ਦਇਏ ਕਿ ਆਖਿਰੀ ਵਾਰ ਨਿੰਜਾ ishq story ਗੀਤ ਵਿੱਚ ਨਜ਼ਰ ਆਏ ਸਨ। ਫਿਲਹਾਲ ਉਨ੍ਹਾਂ ਦੀ ਕੋਈ ਹੋਰ ਐਲਬਮ ਬਾਰੇ ਹਾਲੇ ਕੋਈ ਜਾਣਕਾਰੀ ਸਾਹਮ੍ਹਣੇ ਨਹੀ ਆਈ ਹੈ। ਖੈਰ ਨਿੰਜਾ ਆਪਣੇ ਸੋਸ਼ਲ ਮੀਡਿਆ ਅਕਾਊਂਟ ਦੇ ਜਰਿਏ ਅਕਸਰ ਦਰਸ਼ਕਾਂ ਵਿੱਚ ਕਿਰਿਆਸ਼ੀਲ ਰਹਿੰਦੇ ਹਨ। ਅਦਾਕਾਰ ਆਪਣੇ ਪਰਿਵਾਰਕ ਮੈਂਬਰਾ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾ ਦਾ ਖੂਬ ਪਿਆਰ ਮਿਲਦਾ ਹੈ। ਦੇਖਣਾ ਬੇਹੱਦ ਮਜ਼ੇਦਾਰ ਰਹਿਗਾ ਕਿ ਨਿੰਜਾ ਦਰਸ਼ਕਾਂ ਲਈ ਅਗਲੀ ਵਾਰ ਕੀ ਖਾਸ ਲੈ ਕੇ ਆਉਣਗੇ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।