sidhu moose wala death anniversary: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬਹੁਤ ਘੱਟ ਸਮੇਂ ਵਿੱਚ ਖਾਸ ਪਛਾਣ ਬਣਾਉਣ ਵਾਲੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾ ਰਹੀ ਹੈ। ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਜੇਕਰ ਪਹਿਲੀ ਬਰਸੀ ਦੀ ਗੱਲ ਕੀਤੀ ਜਾਵੇ ਤਾਂ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਇਸਦੀ ਤਰੀਕ ਵਿੱਚ ਤਬਦੀਲੀ ਕੀਤੀ ਗਈ। ਇਸ ਦੀ ਵਜ੍ਹਾ ਸਿੱਧੂ ਦੇ ਪ੍ਰਸ਼ੰਸ਼ਕ ਹਨ, ਕਿਉਂਕਿ ਉਹ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪਿੰਡ ਪਹੁੰਚਣਗੇ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਇਹ ਫੈਸਲਾ ਕੀਤਾ ਗਿਆ। ਇਸ ਵਿਚਕਾਰ ਅਸੀ ਤੁਹਾਨੂੰ ਮੂਸੇਵਾਲਾ ਦੀਆਂ ਉਹ ਵੀਡੀਓ ਦਿਖਾਉਣ ਜਾ ਰਹੇ ਹਾਂ ਜਿਸਨੂੰ ਦੇਖ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣਗੀਆਂ।
View this post on Instagram
ਦੱਸ ਦੇਈਏ ਕਿ ਮੂਸੇਵਾਲਾ ਦੇ ਇਹ ਵੀਡੀਓ sidhu_moosewala_hood ਦੇ ਇੰਸਟਾਗ੍ਰਾਮ ਪੇਜ਼ ਉੱਪਰ ਸਾਂਝੇ ਕੀਤੇ ਗਏ ਹਨ।
View this post on Instagram
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਲੜਾਈ ਹਾਲੇ ਤੱਕ ਜਾਰੀ ਹੈ। ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸ਼ਕਾਂ ਵੱਲੋਂ ਵੀ ਉਸਦੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
View this post on Instagram
ਇਸ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਮਰਹੂਮ ਗਾਇਕ ਵੱਲੋਂ ਪਹਿਲਾਂ ਵੀ ਖੁਲਾਸਾ ਕੀਤਾ ਗਿਆ ਸੀ ਕਿ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ।
View this post on Instagram
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਅਕਸਰ ਤਸਵੀਰਾਂ ਅਤੇ ਵੀਡੀਓ ਸਾਂਝੇ ਕਰ ਪੁੱਤਰ ਨੂੰ ਯਾਦ ਕਰਦੇ ਹਨ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸ਼ਕ ਵੀ ਭਾਵੁਕ ਹੋ ਜਾਂਦੇ ਹਨ।
View this post on Instagram
ਸਿੱਧੂ ਆਪਣੀ ਗਾਇਕੀ ਨਾਲ ਨਾ ਸਿਰਫ ਵੱਡਿਆ ਸਗੋਂ ਬੱਚਿਆਂ ਵਿੱਚ ਵੀ ਬੇਹੱਦ ਪਸੰਦ ਕੀਤੇ ਜਾਂਦੇ ਸੀ। ਉਹ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਗਾਇਕ ਦੀਆਂ ਯਾਦਾਂ ਉਨ੍ਹਾਂ ਦੇ ਗੀਤਾਂ ਰਾਹੀਂ ਹਮੇਸ਼ਾ ਜ਼ਿੰਦਾ ਰਹਿਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mansa, Pollywood, Punjab, Punjabi industry, Punjabi singer, Sidhu Moose Wala, Singer