Himanshi -Bunty Bains congratulates Harjot Bain: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਲ ਹੀ ਵਿੱਚ ਆਈਪੀਐਸ ਜੋਤੀ ਸਿੰਘ ਨਾਲ ਲਾਵਾ ਲਈਆਂ। ਇਸ ਵਿਆਹ ਵਿੱਚ ਰਾਜਨੀਤੀ ਅਤੇ ਫਿਲਮ ਇੰਡਸਟਰੀ ਨਾਲ ਜੁੜੀਆਂ ਕਈ ਮਸ਼ਹੂਰ ਹਸਤਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਵਵਿਆਹੇ ਜੋੜੇ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਂਆਂ। ਹਰਜੋਤ ਬੈਂਸ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਪੰਜਾਬੀ ਅਦਾਕਾਰਾ, ਮਾਡਲ ਹਿਮਾਂਸ਼ੀ ਖੁਰਾਣਾ ਨੇ ਵੱਖਰੇ ਤਰੀਕੇ ਨਾਲ ਵਿਆਹ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਬੰਟੀ ਬੈਂਸ ਵੱਲੋਂ ਵੀ ਜੋੜੇ ਦੀ ਖਾਸ ਤਸਵੀਰ ਸਾਂਂਝੀ ਕੀਤੀ ਗਈ।
ਹਿਮਾਂਸ਼ੀ ਖੁਰਾਣਾ ਨੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦੀ ਤਸਵੀਰ ਸ਼ੇਅਰ ਕਰ ਲਿਖਿਆ, ਵਧਾਈ ਹੋਵੇ...
View this post on Instagram
ਇਸ ਤੋਂ ਇਲਾਵਾ ਬੰਟੀ ਬੈਂਸ ਨੇ ਤਸਵੀਰ ਸ਼ੇਅਰ ਕਰ ਕੈਪਸ਼ਨ ਦਿੰਦੇ ਹੋਏ ਲਿਖਿਆ, ਵਧਾਈ ਹੋਵੇ... ਇਸ ਤਸਵੀਰ ਉੱਪਰ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
ਕਾਬਿਲੇਗ਼ੌਰ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 25 ਮਾਰਚ ਨੂੰ ਵਿਆਹ ਦੇ ਬੰਧਨ 'ਚ ਬੱਝੇ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰਿਸੈਪਸ਼ਨ ਪਾਰੀਟਜ਼ ਵੀ ਰੱਖੀਆਂ ਗਈਆਂ। ਜਿਸ ਵਿੱਚ ਸਿਨੇਮਾ ਨਾਲ ਜੁੜੇ ਸਿਤਾਰੇ ਵੀ ਨਜ਼ਰ ਆਏ।
ਇਹ ਵੀ ਪੜ੍ਹੋ :- Gurdas Maan: ਗੁਰਦਾਸ ਮਾਨ ਆਪਣੇ ਖਿਆਲ ਨੂੰ ਗੀਤ 'ਚ ਪਰਾਉਣ ਲਈ ਤਿਆਰ, ਪੋਸਟ ਸਾਂਝੀ ਕਰ ਲਿਖਿਆ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Entertainment, Entertainment news, Harjot Bains, Himanshi khurana, Pollywood, Punjab, Punjabi industry