HOME » NEWS » Films

Raj Kundra Case: ਰਾਜ ਕੁੰਦਰਾ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੀ ਵੀ ਭੂਮਿਕਾ ਹੈ? ਪੁਲਿਸ ਨੇ ਖੋਲ੍ਹਿਆ ਵੱਡਾ ਰਾਜ਼

News18 Punjabi | Trending Desk
Updated: July 21, 2021, 3:25 PM IST
share image
Raj Kundra Case: ਰਾਜ ਕੁੰਦਰਾ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੀ ਵੀ ਭੂਮਿਕਾ ਹੈ? ਪੁਲਿਸ ਨੇ ਖੋਲ੍ਹਿਆ ਵੱਡਾ ਰਾਜ਼
Raj Kundra Case: ਰਾਜ ਕੁੰਦਰਾ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੀ ਵੀ ਭੂਮਿਕਾ ਹੈ? ਪੁਲਿਸ ਨੇ ਖੋਲ੍ਹਿਆ ਵੱਡਾ ਰਾਜ਼

  • Share this:
  • Facebook share img
  • Twitter share img
  • Linkedin share img
ਰਾਜ ਕੁੰਦਰਾ ਕੇਸ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਬਿਜ਼ਨਸਮੈਨ ਰਾਜ ਕੁੰਦਰਾ ਦਾ ਨਾਮ ਪੋਰਨੋਗ੍ਰਾਫੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਹੈ। ਪੁਲਿਸ ਨੇ ਉਸਨੂੰ 23 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਮਾਮਲਾ ਫਰਵਰੀ 2021 ਵਿਚ ਸਾਹਮਣੇ ਆਇਆ ਸੀ। ਕਈ ਮਹੀਨਿਆਂ ਦਾ ਇੰਤਜ਼ਾਰ ਕਰਨ ਅਤੇ ਕਾਫ਼ੀ ਸਬੂਤ ਇਕੱਠੇ ਕਰਨ ਤੋਂ ਬਾਅਦ ਰਾਜ ਕੁੰਦਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਮੰਗਲਵਾਰ ਨੂੰ ਦੋਸ਼ੀ ਰਾਜ ਕੁੰਦਰਾ ਨੂੰ ਮੁੰਬਈ ਦੀ ਸੈਸ਼ਨ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਅਪਰਾਧ ਸ਼ਾਖਾ (crime branch)ਦੀ ਪੁਲਿਸ ਦੀ ਮੰਗ ਨੂੰ ਸਵੀਕਾਰਦਿਆਂ ਦੋਸ਼ੀ ਰਾਜ ਕੁੰਦਰਾ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਉਸ ਨੂੰ ਮੁੰਬਈ ਦੀ ਬਾਈਕੁਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਪ੍ਰਸ਼ਨ ਉੱਠਣੇ ਸ਼ੁਰੂ ਹੋ ਗਏ ਕਿ ਕੀ ਸ਼ਿਲਪਾ ਸ਼ੈੱਟੀ ਦੀ ਵੀ ਇਸ ਮਾਮਲੇ ਵਿਚ ਕੋਈ ਭੂਮਿਕਾ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਪੁਲਿਸ ਨੇ ਇਸ ਰਾਜ਼ ਦਾ ਪਰਦਾਫਾਸ਼ ਵੀ ਕੀਤਾ ਹੈ।

ਜੁਆਇੰਟ ਸੀਪੀ ਨੇ ਖੋਲੇ ਪੱਤੇ
ਫਰਵਰੀ 2021 ਅਤੇ ਜੁਲਾਈ ਦੇ ਵਿਚਾਲੇ, ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਲਈ ਬਹੁਤ ਸਾਰਾ ਹੋਮਵਰਕ ਕੀਤਾ, ਜਿਸ ਤੋਂ ਬਾਅਦ ਪੁਲਿਸ ਰਾਜ ਕੁੰਦਰਾ ਤੱਕ ਪਹੁੰਚੀ। ਇਸ ਕੇਸ ਦੀ ਛੇ ਮਹੀਨਿਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ। ਕਾਫ਼ੀ ਸਬੂਤ ਇਕੱਠੇ ਕੀਤੇ, ਜਿਸ ਤੋਂ ਬਾਅਦ ਰਾਜ ਕੁੰਦਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮੰਗਲਵਾਰ ਨੂੰ ਮੁੰਬਈ ਪੁਲਿਸ ਦੇ ਸੰਯੁਕਤ ਕਮਿਸ਼ਨਰ ਮਿਲਿੰਦ ਭਾਰੰਬੇ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਜੁਆਇੰਟ ਸੀ ਪੀ ਨੇ ਦੱਸਿਆ ਕਿ ਇਹ ਲੋਕ ਕਿਵੇਂ ਇਸ ਕਾਰੋਬਾਰ ਵਿੱਚ ਕੰਮ ਕਰਦੇ ਸਨ, ਅਤੇ ਨਾਲ ਹੀ ਇਸ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੀ ਭੂਮਿਕਾ ਨੂੰ ਸਪਸ਼ਟ ਕੀਤਾ। ਉਹਨਾਂ ਨੇ ਕਿਹਾ, 'ਅਜੇ ਤੱਕ ਸਾਨੂੰ ਸ਼ਿਲਪਾ ਸ਼ੈੱਟੀ ਦੀ ਸਰਗਰਮ ਭੂਮਿਕਾ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਅਸੀਂ ਜਾਂਚ ਕਰ ਰਹੇ ਹਾਂ। ਅਸੀਂ ਪੀੜਤਾਂ ਨੂੰ ਅੱਗੇ ਆ ਕੇ ਅਪਰਾਧ ਸ਼ਾਖਾ ਨਾਲ ਸੰਪਰਕ ਕਰਨ ਦੀ ਬੇਨਤੀ ਕਰਦੇ ਹਾਂ। ਅਸੀਂ ਲੋੜੀਂਦੀ ਕਾਰਵਾਈ ਕਰਾਂਗੇ।'

ਜੁਆਇੰਟ ਸੀ ਪੀ ਨੇ ਅੱਗੇ ਕਿਹਾ ਕਿ ਉਮੇਸ਼ ਕਾਮਤ ਵਰਗੇ ਨਿਰਮਾਤਾ, ਜੋ ਰਾਜ ਕੁੰਦਰਾ ਦੇ ਭਾਰਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਸਨ, ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੌਟ ਸ਼ਾਟਸ ਐਪ ਦਾ ਕੰਮ ਵੀਆਨ ਕੰਪਨੀ ਦੁਆਰਾ ਵੇਖਿਆ ਜਾ ਰਿਹਾ ਸੀ। ਛਾਪੇ ਦੌਰਾਨ ਸਾਨੂੰ ਸਬੂਤ ਮਿਲੇ ਹਨ, ਜਿਸ ਦੇ ਅਧਾਰ 'ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Published by: Ramanpreet Kaur
First published: July 21, 2021, 3:25 PM IST
ਹੋਰ ਪੜ੍ਹੋ
ਅਗਲੀ ਖ਼ਬਰ