Home /News /entertainment /

Raju Srivastav Heart Attack: ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਏਮਸ ‘ਚ ਭਰਤੀ

Raju Srivastav Heart Attack: ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਏਮਸ ‘ਚ ਭਰਤੀ

Raju Srivastav Heart Attack: ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਏਮਸ ‘ਚ ਭਰਤੀ (file photo)

Raju Srivastav Heart Attack: ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਏਮਸ ‘ਚ ਭਰਤੀ (file photo)

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ। ਉਹ ਦਿੱਲੀ ਦੇ ਇੱਕ ਹੋਟਲ ਵਿੱਚ ਸਥਿਤ ਜਿਮ ਵਿੱਚ ਕਸਰਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।

ਹੋਰ ਪੜ੍ਹੋ ...
 • Share this:
  Raju Srivastav Heart Attack: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ। ਉਹ ਦਿੱਲੀ ਦੇ ਇੱਕ ਹੋਟਲ ਵਿੱਚ ਸਥਿਤ ਜਿਮ ਵਿੱਚ ਕਸਰਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਹੋਟਲ 'ਚ ਮਿਡ-ਡੇ ਵਰਕਆਊਟ ਕਰ ਰਹੇ ਸੀ। ਉਹ ਟ੍ਰੈਡਮਿਲ 'ਤੇ ਸੀ ਅਤੇ ਅਚਾਨਕ ਡਿੱਗ ਪਏ। ਉਨ੍ਹਾਂ ਨੂੰ ਹਲਕਾ ਜਿਹਾ ਦਿਲ ਦਾ ਦੌਰਾ ਪਿਆ ਸੀ। ਉਹ ਦੋ ਦਿਨ ਨਿਗਰਾਨੀ ਹੇਠ ਰਹਿਣਗੇ ਅਤੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

  ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ। ਇੰਡੀਆ ਟੀਵੀ ਦੀ ਰਿਪੋਰਟ ਮੁਤਾਬਕ ਰਾਜੂ ਟ੍ਰੈਡਮਿਲ 'ਤੇ ਕਸਰਤ ਕਰ ਰਹੇ ਸੀ। ਉਨ੍ਹਾਂ ਆਪਣੀ ਛਾਤੀ ਵਿਚ ਤੇਜ਼ ਦਰਦ ਮਹਿਸੂਸ ਕੀਤਾ ਅਤੇ ਫਿਰ ਉਹ ਉਥੇ ਹੀ ਡਿੱਗ ਪਏ।  ਟ੍ਰੇਨਰ ਨੇ ਰਾਜੂ ਨੂੰ ਹਸਪਤਾਲ ਲਿਆਂਦਾ  ਅਤੇ ਉਨ੍ਹਾਂ ਨੂੰ ਦੋ ਵਾਰ ਸੀ.ਪੀ.ਆਰ. ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ 'ਚ ਸੁਧਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।  ਕਾਨਪੁਰ, ਯੂਪੀ ਦੇ ਰਹਿਣ ਵਾਲੇ ਰਾਜੂ ਸ਼੍ਰੀਵਾਸਤਵ ਨੂੰ ਕਰੋੜਾਂ ਲੋਕ ਆਪਣੇ ਅਨੋਖੇ ਸਟਾਈਲ ਅਤੇ ਬੇਹੱਦ ਆਸਾਨੀ ਨਾਲ ਲੋਕਾਂ ਨੂੰ ਲੁਭਾਉਣ ਲਈ ਪਿਆਰ ਕਰਦੇ ਹਨ। ਟੀਵੀ ਸ਼ੋਅ, ਸਟੇਜ ਸ਼ੋਅ ਤੋਂ ਇਲਾਵਾ ਉਨ੍ਹਾਂ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਹੈ।
  ਰਾਜੂ ਸ਼੍ਰੀਵਾਸਤਵ ਦੇ ਦੋਸਤ ਅਤੇ ਕਾਮੇਡੀਅਨ ਸੁਨੀਲ ਪਾਲ ਨੇ ਇੱਕ ਵੀਡੀਓ ਜਾਰੀ ਕਰਕੇ ਰਾਜੂ ਦੀ ਸਿਹਤ ਬਾਰੇ ਅਪਡੇਟ ਦਿੱਤੀ ਹੈ। ਉਨ੍ਹਾਂ ਨੇ ਕਿਹਾ, ''ਇਹ ਸੱਚ ਹੈ ਕਿ ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਅਤੇ ਹੁਣ ਉਨ੍ਹਾਂ ਦੀ ਸਿਹਤ ਬਹੁਤ ਚੰਗੀ ਹੈ। ਆਪ ਸਭ ਦੇ ਅਸ਼ੀਰਵਾਦ ਨਾਲ, ਪ੍ਰਮਾਤਮਾ ਦੀ ਕਿਰਪਾ ਨਾਲ, ਤੁਸੀਂ ਬਹੁਤ ਤੰਦਰੁਸਤ ਹੋ ਅਤੇ ਖ਼ਤਰੇ ਤੋਂ ਬਾਹਰ ਹੋ।
  Published by:Ashish Sharma
  First published:

  Tags: AIIMS Hospital, Comedian, Heart attack, Raju

  ਅਗਲੀ ਖਬਰ