Home /News /entertainment /

Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਉੱਡੀ ਮੌਤ ਦੀ ਅਫਵਾਹ, ਪਰਿਵਾਰ ਨੇ ਕੀਤੀ ਇਹ ਅਪੀਲ

ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ(Raju Srivastava) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 58 ਸਾਲਾ ਸ਼੍ਰੀਵਾਸਤਵ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਹੋਰ ਪੜ੍ਹੋ ...
 • Share this:

  ਇਸੇ ਵਿਚਕਾਰ ਉਨ੍ਹਾਂ ਦੀ ਮੌਤ ਦੀ ਅਫਵਾਹ ਉੱਡੀ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲੀਆਂ ਪੋਸਟਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾਣ ਲੱਗੀਆਂ। ਪਰਿਵਾਰ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਨਕਾਰਦਿਆਂ ਇਕ ਨਵੀਂ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਨ ਅਤੇ ਅਫਵਾਹਾਂ 'ਤੇ ਧਿਆਨ ਨਾ ਦੇਣ।

  ਰਾਜੂ ਸ਼੍ਰੀਵਾਸਤਵ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨਵੀਂ ਪੋਸਟ ਸ਼ੇਅਰ ਕਰਦੇ ਹੋਏ ਪਰਿਵਾਰ ਨੇ ਲਿਖਿਆ, 'ਰਾਜੂ ਸ਼੍ਰੀਵਾਸਤਵ ਜੀ ਦੀ ਹਾਲਤ ਸਥਿਰ ਹੈ। ਅਫਵਾਹਾਂ ਨੂੰ ਨਜ਼ਰਅੰਦਾਜ਼ ਕਰੋ। ਉਸਦੀ ਚੰਗੀ ਸਿਹਤ ਲਈ ਅਰਦਾਸ ਕਰਦੇ ਰਹੋ।'

  ਬੀਤੀ ਰਾਤ ਵੀ ਰਾਜੂ ਦੇ ਪਰਿਵਾਰ ਵਾਲਿਆਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਡਾਕਟਰਾਂ ਦੀ ਟੀਮ ਪੂਰੀ ਜ਼ਿੰਮੇਵਾਰੀ ਨਾਲ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਫਿਰ ਵੀ ਪਰਿਵਾਰ ਵਾਲਿਆਂ ਨੇ ਅਫਵਾਹਾਂ ਅਤੇ ਜਾਅਲੀ ਖਬਰਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।
  ਧਿਆਨ ਯੋਗ ਹੈ ਕਿ ਰਾਜੂ ਨੂੰ ਬੁੱਧਵਾਰ ਨੂੰ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਪਹਿਲਾਂ ਖ਼ਬਰ ਆਈ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਜਵਾਬ ਦੇ ਰਹੇ ਹਨ ਪਰ ਹੌਲੀ-ਹੌਲੀ ਉਨ੍ਹਾਂ ਦੀ ਹਾਲਤ ਵਿਗੜਦੀ ਗਈ। ਰਾਜੂ ਸ਼੍ਰੀਵਾਸਤਵ ਦੀ ਪਤਨੀ ਵੀ ਦੋ ਦਿਨ ਪਹਿਲਾਂ ਹੀ ਮੁੰਬਈ ਤੋਂ ਦਿੱਲੀ ਪਹੁੰਚੀ ਹੈ।
  Published by:Drishti Gupta
  First published:

  Tags: Bollywood, Hindi Films

  ਅਗਲੀ ਖਬਰ