ਪੰਜਾਬੀ ਗਾਇਕ ਰਣਜੀਤ ਬਾਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।
View this post on Instagram
ਰਣਜੀਤ ਬਾਵਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਹਰ ਕੋਈ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਿਹਾ ਹੈ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬੀਤੇ ਦਿਨ ਵੀ ਉਨ੍ਹਾਂ ਦਾ ਗੀਤ ਫਿਕਰ ਕਰੀ ਨਾਂ ਅੰਮੀਏ ਰਿਲੀਜ਼ ਹੋਇਆ ਹੈ ।
ਇਸ ਗੀਤ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਬਾਵਾ ਪੰਜਾਬੀ ਗੀਤਾਂ ਦੇ ਨਾਲ ਨਾਲ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਵਿੱਚ ਵੀ ਬਾਵਾ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਤੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ranjit bawa, Special, Video