ਰੁਪਿੰਦਰ ਕੋਰ
Gippy Grewal- Jasmin Bhasin s New Film Honeymoon: ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਬੁਹਤ ਜਲਦ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਦੀ ਫਿਲਮ ਹਨੀਮੂਨ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਾ ਹੈ। ਇਸਦੀ ਜਾਣਕਾਰੀ ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਹੈ।
ਦਰਅਸਲ, ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਅਕਾਊਂਟ ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਚੁਟਕੀ ਭਰ ਹਾਸੇ ਨਾਲ ਦੀਵਾਲੀ ਦਾ ਜਸ਼ਨ, ਤੁਹਾਡੇ ਸਾਰਿਆਂ ਲਈ ਜਲਦੀ ਹੀ #honeymoon ਲੈ ਕੇ ਆ ਰਿਹਾ ਹਾਂ, 25 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ 🎭💥. ਇਸ ਪੋਸਟ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਇਸ ਰੋਮਾਂਟਿਕ ਕਾਮੇਡੀ ਫਿਲਮ ਨੂੰ ਅਮਰਪ੍ਰੀਤ ਜੀਐਸ ਛਾਬੜਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਲਮ ਦਾ ਨਿਰਮਾਣ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਹਰਮਨ ਬਵੇਜਾ ਅਤੇ ਵਿੱਕੀ ਬਾਹਰੀ ਕਰ ਰਹੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ (Jasmin Bhasin)
ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਫਿਲਮ ਦੀ ਘੋਸ਼ਣਾ ਦੇ ਬਾਅਦ ਤੋਂ, ਪ੍ਰਸ਼ੰਸਕ ਇਸ ਰੋਮਾਂਟਿਕ ਕਾਮੇਡੀ ਵਿੱਚ ਦੋਵਾਂ ਅਦਾਕਾਰਾਂ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਹਨ। ਫਿਲਮ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ। ਇਸ ਵਾਰ ਦਰਸ਼ਕਾਂ ਦੀ ਦੀਵਾਲੀ ਹਾਸੇ ਅਤੇ ਮਜ਼ੇਦਾਰ ਰੋਮਾਂਟਿਕ ਦ੍ਰਿਸ਼ਾਂ ਨਾਲ ਭਰਪੂਰ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਪੰਜਾਬ ਵਿੱਚ ਜਨਵਰੀ 2022 ਵਿੱਚ ਸ਼ੁਰੂ ਹੋਈ ਸੀ। ਜਿਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਤੇਜ਼ੀ ਨਾਲ ਫੈਲ ਗਈਆਂ ਸਨ। ਅਦਾਕਾਰ ਗਿੱਪੀ ਗਰੇਵਾਲ ਵੱਲੋਂ ਫਿਲਮ ਦੇ ਸੈੱਟ ਤੇ ਮਸਤੀ ਕਰਦੇ ਹੋਏ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਫਿਲਮ 'ਚ ਸੀਮਾ ਕੌਸ਼ਲ, ਸਰਦਾਰ ਸੋਹੀ, ਹਾਰਬੀ ਸੰਘਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ ਅਤੇ ਨਾਸਿਰ ਚਿਨੋਟੀ ਵੀ ਨਜ਼ਰ ਆਉਣਗੇ। ਫਿਲਮ ਦਾ ਸੰਗੀਤ ਬੀ ਪਰਾਕ ਅਤੇ ਜਾਨੀ ਨੇ ਤਿਆਰ ਕੀਤਾ ਹੈ। ਜੈਸਮੀਨ ਭਸੀਨ ਦੀ ਇਹ ਪਹਿਲੀ ਪੰਜਾਬੀ ਫਿਲਮ ਹੈ। ਟੀਵੀ ਪ੍ਰੋਗਰਾਮਾਂ ਵਿੱਚ ਆਪਣਾ ਖੂਬਸੂਰਤ ਅੰਦਾਜ਼ ਦਿਖਾਓਣ ਵਾਲੀ ਜੈਸਮੀਨ ਇਸ ਫਿਲਮ ਨਾਲ ਦਰਸ਼ਕਾਂ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।