Home /News /entertainment /

Udeek Len De Song Out: 'ਸ਼ਰੀਕ 2' ਦਾ ਗੀਤ 'ਉਡੀਕ ਲੈਣ ਦੇ' ਰਿਲੀਜ਼, ਇਸ ਨੂੰ ਸੁਣ ਪਿਆਰ ਦੇ ਦਰਦ ਦਾ ਹੋਵੇਗਾ ਅਹਿਸਾਸ

Shareek 2 Movie Song Udeek Len De Out: ਪੰਜਾਬੀ ਅਦਾਕਾਰ ਦੇਵ ਖਰੌੜ, ਜਿੰਮੀ ਸ਼ੇਰਗਿੱਲ (Jimmy Shergill) ਅਤੇ ਯੋਗਰਾਜ ਸਿੰਘ (Yograj Singh) ਸਟਾਰਰ ਫਿਲਮ 'ਸ਼ਰੀਕ 2' (Shareek 2) ਦਾ ਨਵਾਂ ਗੀਤ 'ਉਡੀਕ ਲੈਣ ਦੇ' (Udeek Len De Song) ਰਿਲੀਜ਼ ਹੋ ਚੁੱਕਾ ਹੈ। ਇਸ ਫਿਲਮ ਦੇਵ ਖਰੌੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਕਲਾਕਾਰ ਨੇ ਕਿਹਾ ਕਿ ਇਹ ਉਨ੍ਹਾਂ ਦਾ ਪਸੰਦੀਦਾ ਗੀਤ ਹੈ। ਇਸ ਗੀਤ ਵਿੱਚ ਪਿਆਰ ਦੇ ਦਰਦਨਾਕ ਅੰਤ ਦੇ ਅਹਿਸਾਸ ਨੂੰ ਬਖੂਬੀ ਦਿਖਾਇਆ ਗਿਆ ਹੈ।

ਹੋਰ ਪੜ੍ਹੋ ...
  • Share this:

ਇਸ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸਦੇ ਨਾਲ ਹੀ ਫਿਲਮ ਦੇ ਗੀਤਾਂ ਨੂੰ ਵੀ ਬੇਹੱਦ ਪਿਆਰ ਮਿਲ ਰਿਹਾ ਹੈ। ਗੀਤ 'ਉਡੀਕ ਲੈਣ ਦੇ' ਦੇਵ ਖਰੌੜ ਤੇ ਅਦਾਕਾਰਾ ਸ਼ਰਨ ਕੌਰ ਉੱਤੇ ਫਿਲਮਾਇਆ ਗਿਆ ਹੈ। ਇਸ ਰੋਮਾਂਟਿਕ ਸੈਡ ਸਾਂਗ ਨੂੰ ਗੋਲਡ ਬੁਆਏ ਨੇ ਆਪਣੀ ਮਿੱਠੀ ਆਵਾਜ਼ ਦਿੱਤੀ ਹੈ। ਗੀਤ ਦੀ ਸ਼ਾਨਦਾਰ ਵੀਡੀਓ ਮੇਹੁਲ ਗਦਾਨੀ ਨੇ ਡਾਇਰੈਕਟ ਕੀਤਾ ਹੈ।ਕਾਬਿਲੇਗੌਰ ਹੈ ਕਿ ਫਿਲਮ ਸ਼ਰੀਕ 2 ਦੇ 'ਉਡੀਕ ਲੈਣ ਦੇ' ਗੀਤ ਤੋਂ ਪਹਿਲਾ ‘ਪਿੱਛੇ-ਪਿੱਛੇ ਜੱਟ’ ਅਤੇ ਮੁਸਾਫਰ ਰਿਲੀਜ਼ ਹੋਇਆ ਸੀ। ਜਿਸਨੂੰ ਦਰਸ਼ਕਾਂ ਨੇ ਪਸੰਦ ਕੀਤਾ। ਫਿਲਹਾਲ ਇਸ ਫਿਲਮ ਦੀ ਰਿਲੀਜ਼ ਡੇਟ ਕਈ ਵਾਰ ਬਦਲੀ ਗਈ 29 ਅਪ੍ਰੈਲ ਤੋਂ ਬਾਅਦ ਇਹ ਫਿਲਮ 24 ਜੂਨ ਨੂੰ ਰਿਲੀਜ਼ ਹੋਣੀ ਸੀ, ਪਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਸਦੀ ਤਰੀਕ ਬਦਲ ਦਿੱਤੀ ਗਈ। ਹੁਣ ਇਹ ਫਿਲਮ 8 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਰਗੀ। ਜਿਸਦਾ ਫੈਨਜ਼ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਦੇਵ ਖਰੌੜ ਤੋਂ ਇਲਾਵਾ ਅਦਾਕਾਰ ਜਿੰਮੀ ਸ਼ੇਰਗਿੱਲ ਅਤੇ ਯੋਗਰਾਜ ਸਿੰਘ ਵੀ ਨਜ਼ਰ ਆਉਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਸ਼ਰੀਕ 2' ਨੂੰ ਵਾਇਟ ਹਿੱਲ ਸਟੂਡੀਓਜ਼, ਥਿੰਦ ਮੋਸ਼ਨ ਫਿਲਮਜ਼ ਅਤੇ ਓਹਰੀ ਪ੍ਰੋਡਕਸ਼ਨ ਦੇ ਸਹਿਯੋਗੀ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ ਅਤੇ ਇਸਦਾ ਨਿਰਦੇਸ਼ਨ ਨਵਨੀਅਤ ਸਿੰਘ (Navaniat Singh) ਨੇ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਪਹਿਲਾ ਭਾਗ ਸਾਲ 2015 ਵਿੱਚ ਰਿਲੀਜ਼ ਹੋਇਆ ਸੀ, ਜਿਸ ਵਿੱਚ ਜਿੰਮੀ ਸ਼ੇਰਗਿੱਲ, ਮਾਹੀ ਗਿੱਲ, ਗੁੱਗੂ ਗਿੱਲ, ਅਤੇ ਮੁਕੁਲ ਦੇਵ ਸਨ। ਇਹ ਫਿਲਮ ਆਪਣੀ ਰਿਲੀਜ਼ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ ਸੀ। ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਕਾਰਨ ਇਸਦਾ ਸੀਕਵਲ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਹੁਣ ਰਿਲੀਜ਼ ਤੋਂ ਬਾਅਦ ਇਹ ਫਿਲਮ ਪਰਦੇ ਉੱਤੇ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।
Published by:rupinderkaursab
First published:

Tags: Dev kharoud, Entertainment, Entertainment news, Jimmy, Pollywood, Punjabi Cinema, Punjabi industry

ਅਗਲੀ ਖਬਰ