• Home
  • »
  • News
  • »
  • entertainment
  • »
  • ROMANTIC SONG SHY SANG LAGDI AA RELEASE FROM DEV KHAROUD S MOVIE DAKUAN DA MUNDA RUP AS

Dakuaan Da Munda 2: ਦੇਵ ਖਰੌੜ ਦੀ ਫਿਲਮ 'ਡਾਕੂਆਂ ਦਾ ਮੁੰਡਾ' ਦਾ ਰੋਮਾਂਟਿਕ ਗੀਤ 'Shy- ਸੰਗ ਲੱਗਦੀ ਆ' ਰਿਲੀਜ਼

Dakuaan Da Munda 2 New Song Shy-sang lagdi a Release: ਅਦਾਕਾਰ ਦੇਵ ਖਰੌੜ (Dev Kharoud) ਆਪਣੀ ਫਿਲਮ "ਡਾਕੂਆਂ ਦਾ ਮੁੰਡਾ 2" (Dakuaan da munda 2) ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਉਨ੍ਹਾਂ ਦੀ ਦਮਦਾਰ ਅਦਾਕਾਰੀ ਦੇਖਣ ਯੋਗ ਹੈ। ਦਰਅਸਲ, ਫਿਲਮ ਦੇ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਵਿਚਕਾਰ ਹੀ ਫਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੇ ਹਨ।

Dakuaan Da Munda 2: ਦੇਵ ਖਰੌੜ ਦੀ ਫਿਲਮ 'ਡਾਕੂਆਂ ਦਾ ਮੁੰਡਾ' ਦਾ ਰੋਮਾਂਟਿਕ ਗੀਤ 'Shy- ਸੰਗ ਲੱਗਦੀ ਆ' ਰਿਲੀਜ਼

  • Share this:
Dakuaan Da Munda 2 New Song Shy-sang lagdi a Release: ਅਦਾਕਾਰ ਦੇਵ ਖਰੌੜ (Dev Kharoud) ਆਪਣੀ ਫਿਲਮ "ਡਾਕੂਆਂ ਦਾ ਮੁੰਡਾ 2" (Dakuaan da munda 2) ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਉਨ੍ਹਾਂ ਦੀ ਦਮਦਾਰ ਅਦਾਕਾਰੀ ਦੇਖਣ ਯੋਗ ਹੈ। ਦਰਅਸਲ, ਫਿਲਮ ਦੇ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਵਿਚਕਾਰ ਹੀ ਫਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੇ ਹਨ।








View this post on Instagram






A post shared by Dev Kharoud (@dev_kharoud)






ਦੱਸ ਦੇਈਏ ਕਿ ਫਿਲਮ ਦੇ ਪਹਿਲੇ ਗੀਤ "ਗੁੰਡਾਗਰਦੀ" ਤੋਂ ਬਾਅਦ ਇਸਦਾ ਦੂਜਾ ਗੀਤ (Shy-sang lagdi a) ਸ਼ਾਈ ਸੰਗ ਲੱਗਦੀ ਆ ਅੱਜ ਰਿਲੀਜ਼ ਹੋ ਚੁੱਕਾ ਹੈ। ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਗੀਤ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ- ਸ਼ਾਈ- ਸੰਗ ਲੱਗਦੀ ਆ. ਗੀਤ ਆਊਟ ਹੋ ਗਿਆ ਹੈ। "ਡਾਕੂਆਂ ਦਾ ਮੁੰਡਾ 2" 27 ਮਈ ਨੂੰ ਰਿਲੀਜ਼ ਹੋ ਰਹੀ ਹੈ। ਇਸ ਤੋਂ ਇਲਾਵਾ ਫਿਲਮ ਦਾ ਪਹਿਲਾ ਗੀਤ "ਗੁੰਡਾਗਰਦੀ" 7 ਮਈ ਨੂੰ ਰਿਲੀਜ਼ ਹੋਇਆ ਸੀ। ਇਸਦੀ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਸੀ।

ਉੱਥੇ ਹੀ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਫਿਲਮ ਵਿੱਚ ਦੇਵ ਖਰੌੜ ਇੱਕ ਵਾਰ ਫਿਰ ਤੋਂ ਆਪਣੇ ਧਮਾਕੇਦਾਰ ਅੰਦਾਜ਼ ਵਿੱਚ ਨਜ਼ਰ ਆਓਣਗੇ। ਦੇਵ ਖਰੌੜ ਦੀ ਫਿਲਮ ਦਾ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦੇਵ ਖਰੌੜ ਦੀ ਇਹ ਫਿਲਮ ਡਾਕੂਆਂ ਦਾ ਮੁੰਡਾ 2 ਅਗਲੇ ਮਹੀਨੇ 27 ਮਈ ਨੂੰ ਰਿਲੀਜ਼ ਹੋਵੇਗੀ। ਕਾਬਿਲੇਗੌਰ ਹੈ ਕਿ ਇਹ ਫਿਲਮ ਪਹਿਲਾਂ 23 ਜੁਲਾਈ ਨੂੰ ਰਿਲੀਜ਼ ਹੋਣੀ ਸੀ। ਪਰ ਬਾਅਦ ਵਿੱਚ ਇਸਦੀ ਰਿਲੀਜ਼ ਡੇਟ ਬਦਲ ਕੇ 27 ਮਈ ਕਰ ਦਿੱਤੀ ਗਈ। ਮੰਗਾ ਸਿੰਘ ਅਟਾਲ ਦੀ ਜੀਵਨੀ ਉੱਤੇ ਅਧਾਰਿਤ ਇਸ ਫਿਲਮ 'ਚ ਜਪਜੀ ਖਹਿਰਾ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਫਿਲਮ ਦੀ ਝਲਕ ਸਟਾਰ ਕਾਸਟ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਦੇਵ ਖਰੌੜ ਫਿਲਮ 'ਸ਼ਰੀਕ 2' ਵਿੱਚ ਵੀ ਨਜ਼ਰ ਆਓਣਗੇ। ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ ਅਦਾਕਾਰ ਜਿੰਮੀ ਸ਼ੇਰਗਿੱਲ (Jimmy Shergill) ਅਤੇ ਯੋਗਰਾਜ ਸਿੰਘ (Yograj Singh) ਅਹਿਮ ਕਿਰਦਾਰ ਵਿੱਚ ਦਿਖਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪਹਿਲਾ 29 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਹ 24 ਜੂਨ ਨੂੰ ਰਿਲੀਜ਼ ਹੋਵੇਗੀ। ਫਿਲਹਾਲ ਫੈਨਜ਼ ਦੇਵ ਦੀਆਂ ਇਨ੍ਹਾਂ ਦੋਵਾਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਸ ਵਿੱਚ ਇੱਕ ਵਾਰ ਫਿਰ ਤੋਂ ਦੇਵ ਖਰੌੜ ਆਪਣੀ ਅਦਾਕਾਰੀ ਦਾ ਜਲਵਾ ਦਿਖਾਓਣਗੇ। ਇਸ ਤੋਂ ਇਲਾਵਾ ਦਰਸ਼ਕ ਫਿਲਮ ਦੇ ਗੀਤਾਂ ਨੂੰ ਖੂਬ ਪਿਆਰ ਦੇ ਰਹੇ ਹਨ।
Published by:rupinderkaursab
First published: