Sargun Mehta-Gurnam Bhullar Upcoming Movie: ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਜੋੜੀ ਇੱਕ ਵਾਰ ਫਿਰ ਤੋਂ ਪਰਦੇ ਉੱਪਰ ਧਮਾਲ ਮਚਾਉਣ ਆ ਰਹੀ ਹੈ। ਦੱਸ ਦੇਈਏ ਕਿ ਇਹ ਜੋੜੀ ਪਹਿਲੀ ਵਾਰ ਫਿਲਮ 'ਸੁਰਖੀ ਬਿੰਦੀ' ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਫਿਲਮ 'ਸੋਹਰਿਆਂ ਦਾ ਪਿੰਡ ਆ ਗਿਆ' 'ਚ ਇਸ ਜੋੜੀ ਨੇ ਖੂਬ ਵਾਹੋ-ਵਾਹੀ ਬਟੋਰੀ। ਹੁਣ ਇੱਕ ਵਾਰ ਫਿਰ ਤੋਂ ਇਹ ਦਰਸ਼ਕਾਂ ਦੇ ਵਿੱਚ ਆਪਣੀ ਵੱਖਰੀ ਲਵ ਸਟੋਰੀ ਲੈ ਕੇ ਹਾਜ਼ਿਰ ਹੋਣ ਵਾਲੀ ਹੈ। ਦੱਸ ਦੇਈਏ ਕਿ ਦੋਵੇਂ ਕਲਾਕਾਰਾਂ ਦੀ ਨਵੀਂ ਫਿਲਮ 'ਨਿਗਾਹ ਮਾਰਦਾ ਆਈ ਵੇ' ਦਾ ਪੋਸਟਰ ਆਊਟ ਹੋ ਚੁੱਕਿਆ ਹੈ। ਜਿਸ ਵਿੱਚ ਦੋਵੇਂ ਬੇਹੱਦ ਸ਼ਾਨਦਾਰ ਦਿਖਾਈ ਦੇ ਰਹੇ ਹਨ।
View this post on Instagram
ਫਿਲਮ ਦਾ ਪੋਸਟਰ ਸ਼ੇਅਰ ਕਰ ਸਰਗੁਣ ਨੇ ਕੈਪਸ਼ਨ ਵਿੱਚ ਲਿਖਿਆ, ਦਿਲ ਦਾ ਕੀ ਆ... ਦਿਲ ਤਾਂ ਰੋਜ਼ ਕਿਸੇ ਨਾ ਕਿਸੇ ਤੇ ਆਕੇ, ਦਿਲ ਲਵਾਈ ਰੱਖਦਾ... ਅਸਲੀ ਪਿਆਰ ਤਾਂ ਰੂਹਾਂ ਦਾ ਹੁੰਦਾ... ਇਸ ਪੋਸਟਰ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਉਹ ਸ਼ਹਿਰੀ ਸੈੱਟਅੱਪ ਵਿੱਚ ਇੱਕ ਪ੍ਰੇਮ ਕਹਾਣੀ ਪੇਸ਼ ਕਰਨਗੇ। ਫਿਲਮ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ।
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਸਰਗੁਣ ਮਹਿਤਾ ਬਹੁਤ ਜਲਦ ਆਪਣਾ ਸ਼ੋਅ ਜਨੂਨੀਅਤ ਲੈ ਕੇ ਹਾਜ਼ਰ ਹੋਵੇਗੀ। ਜੋ ਕਿ ਕਲਰ ਚੈਨਲ ਤੇ ਟੈਲੀਕਾਸਟ ਕੀਤਾ ਜਾਵੇਗਾ। ਗੁਰਨਾਮ ਭੁੱਲਰ ਦੀ ਗੱਲ ਕਰਿਏ ਤਾਂ ਕਲਾਕਾਰ ਫਿਲਮਾਂ ਦੇ ਨਾਲ-ਨਾਲ ਆਪਣੇ ਗੀਤਾਂ ਦਾ ਜਾਦੂ ਦਰਸ਼ਕਾਂ ਉੱਪਰ ਚਲਾਉਂਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਦਾ ਗੀਤ ਵੰਗ ਟੁੱਟ ਗਈ ਰਿਲੀਜ਼ ਹੋਇਆ। ਜਿਸਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾਂ ਮਿਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Gurnam Bhullar, Pollywood, Punjabi singer, Sargun Mehta, Singer