
Shehnaaz Gill Photoshoot: ਪੰਜਾਬ ਦੀ ਕੈਟਰੀਨਾ ਕੈਫ ਦੇ ਰੂਪ 'ਚ ਮਸ਼ਹੂਰ ਸ਼ਹਿਨਾਜ਼ ਗਿੱਲ (Shehnaaz Gill) ਹੁਣ ਭਾਰਤ ਦੀ ਜਾਨ ਬਣ ਗਈ ਹੈ। ਰਿਐਲਿਟੀ ਸ਼ੋਅ ਬਿੱਗ ਬੌਸ 'ਚ ਉਸ ਨੇ ਇਸ ਤਰ੍ਹਾਂ ਲੋਕਾਂ ਦਾ ਦਿਲ ਜਿੱਤਿਆ ਕਿ ਜਦੋਂ ਵੀ ਉਹ ਕੋਈ ਨਵਾਂ ਪ੍ਰੋਜੈਕਟ ਲੈ ਕੇ ਆਉਂਦੀ ਹੈ ਤਾਂ ਉਹ ਤੁਰੰਤ ਸੋਸ਼ਲ ਮੀਡੀਆ 'ਤੇ ਟ੍ਰੈਂਡ ਬਣ ਜਾਂਦੀ ਹੈ। ਸ਼ਹਿਨਾਜ਼ ਗਿੱਲ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਹੁਣ ਇਕ ਵਾਰ ਫਿਰ ਸ਼ਹਿਨਾਜ਼ ਗਿੱਲ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਵਾਂ ਲੈ ਕੇ ਆਈ ਹੈ। ਦਰਅਸਲ, ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ 'ਫੇਸ ਮੈਗਜ਼ੀਨ' ਲਈ ਫੋਟੋਸ਼ੂਟ ਕਰਵਾਇਆ ਹੈ। ਜੋ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਤੁਸੀ ਵੀ ਦੇਖੋ ਸ਼ਹਿਨਾਜ਼ ਦੀਆਂ ਇਹ ਸ਼ਾਨਦਾਰ ਤਸਵੀਰਾਂ।

ਸ਼ਹਿਨਾਜ਼ ਗਿੱਲ ਲਗਾਤਾਰ ਕੁਝ ਨਵਾਂ ਕਰ ਰਹੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਡੱਬੂ ਰਤਨਾਨੀ ਦੇ ਫੋਟੋਸ਼ੂਟ 'ਚ ਹੌਟ ਅੰਦਾਜ਼ ਦਿਖਾਉਣ ਵਾਲੀ ਸ਼ਹਿਨਾਜ਼ ਦੇ ਫੇਸ ਲੁੱਕ ਦੀ ਹਰ ਕੋਈ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਪਾ ਰਿਹਾ ਹੈ।

ਲੇਟੈਸਟ ਫੋਟੋਸ਼ੂਟ 'ਚ ਸ਼ਹਿਨਾਜ਼ ਗਿੱਲ ਸੋਫੇ 'ਤੇ ਬੈਠੀ ਨਜ਼ਰ ਆ ਰਹੀ ਹੈ। ਭੂਰੇ ਅਤੇ ਚਿੱਟੇ ਰੰਗ ਦੀ ਡਰੈੱਸ ਪਹਿਨੇ ਉਹ ਬਹੁਤ ਗਲੈਮਰਸ ਲੱਗ ਰਹੀ ਹੈ।

ਸ਼ਹਿਨਾਜ਼ ਗਿੱਲ ਨੇ ਫੇਸ ਮੈਗਜ਼ੀਨ ਦੇ ਕਵਰ ਪੇਜ ਦੇ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਦੀਆਂ ਸਟੋਰੀਆਂ ‘ਚ ਅਪਲੋਡ ਕੀਤੀਆਂ ਹਨ। ਜਿਸ ‘ਚ ਉਹ ਵੱਖ-ਵੱਖ ਆਉਟਫਿੱਟਜ਼ 'ਚ ਕਮਾਲ ਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਉਸ ਦੀਆਂ ਅਦਾਵਾਂ ਤੇ ਨਵੀਂ ਲੁੱਕ ਨੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਹੈ।

ਸ਼ਹਿਨਾਜ਼ ਗਿੱਲ ਨੇ "LETS FACE IT" ਦੀ ਕੈਪਸ਼ਨ ਦਾ ਨਾਲ ਵੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਜੇਕਰ ਗੱਲ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਕਰਿਏ ਤਾਂ ਉਹ ਕਈ ਬ੍ਰੈਂਡਸ ਦੇ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਇੰਡਸਟਰੀ ਵਿੱਚ ਵੀ ਕਮਾਲ ਦਿਖਾ ਚੁੱਕੀ ਹੈ। ਆਖਰੀ ਵਾਰ ਸ਼ਹਿਨਾਜ਼ ਦਿਲਜੀਤ ਦੋਸਾਂਝ ਦੇ ਨਾਲ ਫਿਲਮ ਹੌਸਲਾ ਰੱਖ ‘ਚ ਨਜ਼ਰ ਆਈ ਸੀ।
Published by:Rupinder Kaur Sabherwal
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।