Home /News /entertainment /

Vijay Singla: ਵਿਜੇ ਸਿੰਗਲਾ ਦੀ ਬਰਖਾਸਤਗੀ 'ਤੇ ਸਿੱਧੂ ਮੂਸੇਵਾਲਾ ਦਾ ਤੰਜ, ਬੋਲੇ - 'ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ'

Sidhu Moose wala Comment on vijay singla dismissal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਦੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਪਾਈ ਹੈ। ਜਿਸ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਪੰਜਾਬੀ ਦਾ ਇੱਕ ਧਾਰਮਿਕ ਦੋਹਾ ਲਿਖਿਆ ਹੋਇਆ ਹੈ ਅਤੇ ਇਸ ਦੋਹੇ ਦਾ ਅਰਥ ਹੈ ਕਿ ‘ਆਪ ਮਰ ਜਾਂਦੇ ਨੇ ਦੂਜਿਆਂ ਨੂੰ ਮਾਰਨ ਵਾਲੇ’।

ਹੋਰ ਪੜ੍ਹੋ ...
  • Share this:

ਵਿਜੇ ਸਿੰਗਲਾ ਦੀ ਬਰਖਾਸਤਗੀ 'ਤੇ ਸਿੱਧੂ ਮੂਸੇਵਾਲਾ ਨੇ ਲਈ ਚੁੱਟਕੀ, ਕਿਹਾ - 'ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ'

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ 'ਚ ਸਿੱਧੂ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਉਮੀਦਵਾਰ ਸਨ ਅਤੇ ਉਹ ਵਿਜੇ ਸਿੰਗਲਾ ਤੋਂ ਹਾਰ ਗਏ ਸਨ। ਉਦੋਂ ਤੋਂ ਸਿੱਧੂ ਮੂਸੇਵਾਲਾ ਨੂੰ ਇਹ ਸਮਝ ਨਹੀਂ ਆ ਰਿਹਾ ਸੀ ਕਿ ਕਰੋੜਾਂ ਦਿਲਾਂ 'ਤੇ ਰਾਜ ਕਰਨ ਵਾਲਾ ਵਿਅਕਤੀ ਕਿਸੇ ਗੁਮਨਾਮ ਵਿਅਕਤੀ ਤੋਂ ਕਿਵੇਂ ਹਾਰ ਸਕਦਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ। ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ। ਇਸ ਲਈ ਮੈਂ ਅੱਜ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ਵਿਚੋਂ ਬਾਹਰ ਕਰ ਰਿਹਾ ਹਾਂ। ਜਿਸ ਨੇ ਕਮਿਸ਼ਨ ਲੈਣ ਦੀ ਗੱਲ ਕਬੂਲ ਕਰ ਲਈ ਹੈ।

Published by:rupinderkaursab
First published:

Tags: Bhagwant Mann, Dr Vijay Singla, Entertainment news, Pollywood, Punjabi Cinema, Punjabi industry, Vijay