HOME » NEWS » Films

ਟਿਕਰੀ ਬਾਰਡਰ ਪੁੱਜੇ ਸਿੱਧੂ ਮੂਸੇ ਵਾਲਾ ਨੇ ਖਾਲਸਾ ਏਡ ਨਾਲ ਮਿਲ ਕੇ ਕੀਤੀ ਸੇਵਾ

News18 Punjabi | News18 Punjab
Updated: December 26, 2020, 7:44 PM IST
share image
ਟਿਕਰੀ ਬਾਰਡਰ ਪੁੱਜੇ ਸਿੱਧੂ ਮੂਸੇ ਵਾਲਾ ਨੇ ਖਾਲਸਾ ਏਡ ਨਾਲ ਮਿਲ ਕੇ ਕੀਤੀ ਸੇਵਾ
ਟਿਕਰੀ ਬਾਰਡਰ ਪੁੱਜੇ ਸਿੱਧੂ ਮੂਸੇ ਵਾਲਾ ਨੇ ਖਾਲਸਾ ਏਡ ਨਾਲ ਮਿਲ ਕੇ ਕੀਤੀ ਸੇਵਾ (file photos)

  • Share this:
  • Facebook share img
  • Twitter share img
  • Linkedin share img
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਿੱਲੀ ਵਿਖੇ  ਟਿਕਰੀ ਬਾਰਡਰ ਪਹੁੰਚਿਆ। ਇਸ ਦੌਰਾਨ ਸਿੱਧੂ ਨੇ ਖਾਲਸਾ ਏਡ ਨਾਲ ਮਿਲ ਕੇ ਸੇਵਾ ’ਚ ਹੱਥ ਵੰਡਾਇਆ। ਸਿੱਧੂ ਮੂਸੇ ਵਾਲਾ ਦੀਆਂ ਸੇਵਾ ਕਰਦੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇ ਵਾਲਾ ਇਸ ਦੌਰਾਨ ਆਪਣੀ ਫ਼ਿਲਮ ‘ਮੂਸਾ ਜੱਟ’ ਨਾਲ ਪਹੁੰਚਿਆ ਹੈ। ਤਸਵੀਰਾਂ ’ਚ ਗੀਤਕਾਰ ਤੇ ਫਿਲਮ ਲੇਖਕ ਗਿੱਲ ਰੌਂਤਾ ਵੀ ਨਜ਼ਰ ਆ ਰਹੇ ਹਨ।ਦੱਸਣਯੋਗ ਹੈ ਕਿ ਸਿੱਧੂ ਮੂਸੇ ਵਾਲਾ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਪਹਿਲਾਂ ਵੀ ਦੇ ਚੁੱਕਾ ਹੈ। ਕੁਝ ਦਿਨ ਪਹਿਲਾਂ ਵੀ ਸਿੱਧੂ ਮੂਸੇ ਵਾਲਾ ਨੇ ਦਿੱਲੀ ਪਹੁੰਚ ਕੇ ਕਿਸਾਨਾਂ ਦੀ ਹਾਂ ’ਚ ਹਾਂ ਮਿਲਾਈ ਸੀ।ਉਥੇ ਸਿੱਧੂ ਮੂਸੇ ਵਾਲਾ ਵਲੋਂ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੂੰ ਵੀ ਕਰਾਰਾ ਜਵਾਬ ਦਿੱਤਾ ਗਿਆ। ਪਾਇਲ ਨੇ ਦਿਲਜੀਤ ਦੋਸਾਂਝ ਤੇ ਕਿਸਾਨੀ ਅੰਦੋਲਨ ’ਤੇ ਗਲਤ ਸ਼ਬਦਾਵਲੀ ਵਰਤੀ ਸੀ, ਜਿਸ ਦਾ ਸਿੱਧੂ ਵਲੋਂ ਸਖਤ ਵਿਰੋਧ ਕੀਤਾ ਗਿਆ ਤੇ ਰੱਜ ਕੇ ਝਾੜ ਪਾਈ ਗਈਸਿੱਧੂ ਮੂਸੇ ਵਾਲਾ ਦੀਆਂ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹੀਂ ਦਿਨੀਂ ਉਹ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਰਿਹਾ ਹੈ। ਫ਼ਿਲਮ ’ਚ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਸਿੱਧੂ ਮੂਸੇ ਵਾਲਾ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਵੇਗੀ।

ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।
Published by: Ashish Sharma
First published: December 26, 2020, 7:44 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading