Home /News /entertainment /

ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ `ਚ ਸੋਗ ਦੀ ਲਹਿਰ, Celebs ਵੱਲੋਂ ਦੁੱਖ ਦਾ ਪ੍ਰਗਟਾਵਾ

ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ `ਚ ਸੋਗ ਦੀ ਲਹਿਰ, Celebs ਵੱਲੋਂ ਦੁੱਖ ਦਾ ਪ੍ਰਗਟਾਵਾ

Sidhu Moosewala: 

Sidhu Moosewala: 

ਸਿੱਧੂ ਮੂਸੇਵਾਲਾ (Sidhu Moosewala) ਪੰਜਾਬੀ ਮਿਊਜ਼ਿਕ ਇੰਡਟਸਰੀ ਦਾ ਚਮਕਦਾਰ ਸਿਤਾਰਾ ਸੀ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਹ ਚਮਕਦਾ ਹੋਇਆ ਸਿਤਾਰਾ ਇਸ ਤਰ੍ਹਾਂ ਅਚਾਨਕ ਅਲੋਪ ਹੋ ਜਾਵੇਗਾ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਫ਼ੈਨਜ਼ ਵਿੱਚ ਸੋਗ ਦੀ ਲਹਿਰ ਹੈ। ਦੂਜੇ ਪਾਸੇ ਉਥੇ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੀ ਮੂਸੇਵਾਲਾ ਦੀ ਮੌਤ ਦਾ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬੀ ਸੈਲੇਬ੍ਰਿਟੀਜ਼ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

ਹੋਰ ਪੜ੍ਹੋ ...
  • Share this:
    ਸਿੱਧੂ ਮੂਸੇਵਾਲਾ ਦੀ ਭਿਆਨਕ ਮੌਤ ਨੇ ਪੂਰੇ ਪੰਜਾਬ ਨੂੰ ਝਿੰਜੋੜ ਕੇ ਰੱਖ ਦਿਤਾ ਹੈ। ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਟਸਰੀ ਦਾ ਚਮਕਦਾਰ ਸਿਤਾਰਾ ਸੀ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਹ ਚਮਕਦਾ ਹੋਇਆ ਸਿਤਾਰਾ ਇਸ ਤਰ੍ਹਾਂ ਅਚਾਨਕ ਅਲੋਪ ਹੋ ਜਾਵੇਗਾ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਫ਼ੈਨਜ਼ ਵਿੱਚ ਸੋਗ ਦੀ ਲਹਿਰ ਹੈ। ਦੂਜੇ ਪਾਸੇ ਉਥੇ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੀ ਮੂਸੇਵਾਲਾ ਦੀ ਮੌਤ ਦਾ ਡੂੰਘਾ ਸਦਮਾ ਲੱਗਿਆ ਹੈ।

    ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬੀ ਸੈਲੇਬ੍ਰਿਟੀਜ਼ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

    ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ `ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।




    ਪਰਮੀਸ਼ ਵਰਮਾ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰਕੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਲਿਖਿਆ, "ਵਾਹਿਗੁਰੂ, ਆਰਆਈਪੀ ਬ੍ਰਦਰ।" ਇਸ ਦੇ ਨਾਲ ਉਨ੍ਹਾਂ ਨੇ ਟੁੱਟੇਬ ਹੋਏ ਦਿਲ ਦੀ ਇਮੋਜੀ ਵੀ ਸ਼ੇਅਰ ਕੀਤੀ।




    ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ `ਤੇ ਸਿੱਧੂ ਮੂਸੇਵਾਲਾ ਦੀ ਫ਼ੋਟੋ ਸ਼ੇਅਰ ਕਰਦਿਆਂ ਇਮੋਸ਼ਨਲ ਪੋਸਟ ਲਿਖੀ। ਆਪਣੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਰਕ ਨੇ ਲਿਖਿਆ, "ਵਾਹਿਗੁਰੂ, ਪਰਿਵਾਰ ਨੂੰ ਬਲ ਬਖਸ਼ਣ ਸੱਚੇ ਪਾਤਸ਼ਾਹ।"




    ਤਰਸੇਮ ਜੱਸੜ ਨੇ ਮੂਸੇਵਾਲਾ ਤੇ ਉਨ੍ਹਾਂ ਦੀ ਮੰਮੀ ਦੀ ਫ਼ੋਟੋ ਸ਼ੇਅਰ ਕਰਦਿਆਂ ਆਰਆਈਪੀ ਲਿਖਿਆ।




    ਪੰਜਾਬੀ ਗਾਇਕਾ ਤੇ ਮਾਡਲ ਹਿਮਾਂਸ਼ੀ ਖੁਰਾਨਾ ਨੇ ਬੇਹੱਦ ਇਮੋਸ਼ਨਲ ਤਸਵੀਰ ਸ਼ੇਅਰ ਕਰਦਿਆਂ ਆਰਆਈਪੀ ਬ੍ਰਦਰ ਲਿਖਿਆ।




    ਪੰਜਾਬੀ ਗਾਇਕਾ ਬਾਰਬੀ ਮਾਨ ਨੇ ਬੇਹੱਦ ਇਮੋਸ਼ਨਲ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਨਾ ਕੁਝ ਬੋਲ ਹੋਰਿਆ…ਨਾ ਕੁਝ ਲਿਖ ਹੋ ਰੀਹਾ…ਬਾਸ ਏਹੀ ਲਗ ਰਿਹਾ ਕੇ ਇਹ ਸਭ ਝੂਠ ਹੋਵੇ ਬਾਸ…ਅੱਜ ਪੂਰੀ ਪੰਜਾਬੀ ਇੰਡਸਟਰੀ ਮਰ ਚੁੱਕੀ ਹੈ…ਨ ਇਹ ਕਦੇ ਵੀ ਅਜਿਹਾ ਨਹੀਂ ਹੋਵੇਗਾ💔💔💔💔💔
    RIP #sidhumoosewal"








    View this post on Instagram






    A post shared by Barbie Maan (@barbie_maan)






    ਪੰਜਾਬੀ ਅਦਾਕਾਰਾ ਮੈਂਡੀ ਤੱਖੜ ਨੇ ਇਮੋਸ਼ਨਲ ਪੋਸਟ ਸ਼ੇਅਰ ਕੀਤੀ।








    View this post on Instagram






    A post shared by MANDY 🤍 (@mandy.takhar)






    ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਸਿੱਧੂ ਮੂਸੇਵਾਲਾ ਦੀ ਫ਼ੋਟੋ ਸ਼ੇਅਰ ਕੀਤੀ।








    View this post on Instagram






    A post shared by Ranjit Bawa (@ranjitbawa)






    ਕਪਿਲ ਸ਼ਰਮਾ ਨੇ ਬੇਹੱਦ ਇਮੋਸ਼ਨਲ ਪੋਸਟ ਪਾ ਕੇ ਮੂਸੇਵਾਲਾ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ।



    ਸ਼ਹਿਨਾਜ਼ ਗਿੱਲ ਨੇ ਆਪਣੇ ਟਵਿੱਟਰ ਪੇਜ `ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰ ਦੁੱਖ ਦਾ ਇਜ਼ਹਾਰ ਕੀਤਾ।



    ਪੰਜਾਬੀ ਗਾਇਕ ਕਰਨ ਔਜਲਾ ਨੇ ਇੰਸਟਾਗ੍ਰਾਮ `ਤੇ ਸਟੋਰੀ ਪਾ ਕੇ ਸਿੱਧੂ ਮੂਸੇਵਾਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।



    ਕਾਬਿਲੇਗ਼ੌਰ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ (Congress) ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Shubhdeep Singh Sidhu Musewala) ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਦੇ 2 ਸਾਥੀ ਗੰਭੀਰ ਜ਼ਖ਼ਮੀ ਹਨ। ਗੋਲੀਬਾਰੀ ਵਿੱਚ ਸਿੱਧੂ ਮੂਸੇਵਾਲਾ, ਜੋ ਖੁਦ ਡਰਾਈਵਿੰਗ ਸੀਟ 'ਤੇ ਬੈਠਾ ਸੀ, ਦੇ 7 ਗੋਲੀਆਂ ਵੱਜੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

    ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਆਪਣੇ ਪਿੰਡ ਤੋਂ ਜਵਾਹਰਕੇ ਰੋਡ 'ਤੇ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਕਥਿਤ ਦੋਸ਼ੀਆਂ ਵੱਲੋਂ 17 ਤੋਂ ਵਧੇਰੇ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਮੂਸੇਵਾਲਾ ਦੇ ਢਿੱਡ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
    Published by:Amelia Punjabi
    First published:

    Tags: Ammy Virk, Gippy Grewal, Parmish Verma, Ranjit bawa, Sidhu Moose Wala

    ਅਗਲੀ ਖਬਰ