Sidhu Moosewala New Song VAAR: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।
View this post on Instagram
ਜਾਣਕਾਰੀ ਲਈ ਦੱਸ ਦੇਈ ਕਿ ਇਹ ਗੀਤ 8 ਨਵੰਬਰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਸਿੱਧੂ ਮੂਸੇਵਾਲਾ ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਹ ਆਪਣੀ ਆਵਾਜ਼ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ। ਇਸ ਪੋਸਟਰ ਉੱਪਰ ਰੈਪਰ ਸੰਨੀ ਮਾਲਟਨ ਨੇ ਕਮੈਂਟ ਕਰਦੇ ਹੋਏ ਲਿਖਿਆ, ਅਸੀਂ ਸਾਰੇ ਤੁਹਾਨੂੰ ਯਾਦ ਕਰਦੇ ਹਾਂ ਭਰਾ। ਮੈਨੂੰ ਪਤਾ ਹੈ ਕਿ ਤੁਸੀਂ ਆਪਣੇ ਪ੍ਰਸ਼ੰਸਕਾਂ ਨੂੰ ਕਿੰਨਾ ਯਾਦ ਕਰਦੇ ਹੋ। ਅਸੀਂ ਸਾਰੇ ਤੁਹਾਡੀ ਵਿਰਾਸਤ ਨੂੰ ਸਦਾ ਲਈ ਜਿੰਦਾ ਰੱਖਣ ਜਾ ਰਹੇ ਹਾਂ।
ਦੱਸਣਯੋਗ ਹੈ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ’ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ। ਉੱਥੇ ਹੀ ਵਾਰ ਕਲਾਕਾਰ ਦੀ ਮੌਤ ਤੋਂ ਬਾਅਦ ਰਿਲੀਜ਼ ਕੀਤਾ ਜਾਣ ਵਾਲਾ ਦੂਜਾ ਗੀਤ ਹੋਵੇਗਾ। ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਗੱਲ ਕਰਿਏ ਤਾਂ ਇਹ ਲੜਾਈ ਹਾਲੇ ਖਤਮ ਨਹੀਂ ਹੋਈ ਹੈ। ਪੁਲਿਸ ਵੱਲੋਂ ਇਸ ਵਿੱਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕਈ ਵੱਡੇ ਗੈਂਗਸਟਰਾਂ ਨੂੰ ਵੀ ਕਾਬੂ ਵਿੱਚ ਲੈ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi industry, Sidhu Moose Wala, Singer