Sidhu Moosewala Vaar Song Video: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਗੀਤ ਵਾਰ ਰਿਲੀਜ਼ ਹੁੰਦੇ ਸਾਰ ਹੀ ਟ੍ਰੈਂਡ ਕਰ ਰਿਹਾ ਹੈ। ਇਹ ਕਲਾਕਾਰ ਦੇ ਮਰਨ ਉਪਰੰਤ ਦੂਜਾ ਗੀਤ ਹੈ ਜੋ ਸੋਸ਼ਲ ਮੀਡੀਆ ਉੱਪਰ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਕਲਾਕਾਰ ਨੇ ਮਰਨ ਤੋਂ ਬਾਅਦ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਥਾਂ ਬਣਾਈ ਹੋਈ ਹੈ। ਜਿਸਨੂੰ ਕਦੇ ਵੀ ਖਾਲੀ ਨਹੀਂ ਕੀਤਾ ਜਾ ਸਕਦਾ। ਇੱਕ ਵਾਰ ਫਿਰ ਤੋਂ ਦੁਨੀਆ ਭਰ ਵਿੱਚ ਮੂਸੇਵਾਲਾ ਦਾ ਨਾਂ ਅਤੇ ਆਵਾਜ਼ ਗੂੰਜ ਉੱਠੀ ਹੈ।
View this post on Instagram
ਦਰਅਸਲ, ਸਿੱਧੂ ਮੂਸੇਵਾਲਾ ਦਾ ਗੀਤ ਵਾਰ ਰਿਲੀਜ਼ ਹੋਣ ਦੇ 12 ਘੰਟਿਆਂ ਦੇ ਅੰਦਰ ਹੀ ਯੂਟਿਊਬ ਚਾਰਟ ਤੇ ਨੰਬਰ ਇੱਕ ਤੇ ਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਲਈ ਗਾਏ ਇਸ ਗੀਤ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਪੂਰ ਪਿਆਰ ਦਿੱਤਾ ਗਿਆ ਜਾ ਰਿਹਾ ਹੈ। ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਸੀ।
ਹਰ ਛੇ ਮਹੀਨਿਆਂ ਬਾਅਦ ਰਿਲੀਜ਼ ਹੋਵੇਗਾ ਗੀਤ
ਇਸਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਦਾ ਬਿਆਨ ਸਾਹਮਣੇ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਆਵਾਜ਼ ਜ਼ਿੰਦਾ ਰਹੇਗੀ ਤੇ ਹਰ ਛੇ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਰਿਲੀਜ਼ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi industry, Punjabi singer, Sidhu Moosewala, Sidhu moosewala news update, Singer