Sidhu Moose Wala Song 'Vaar' Release: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਗੀਤ 'Vaar' ਵਾਰ ਰਿਲੀਜ਼ ਕਰ ਦਿੱਤਾ ਗਿਆ ਹੈ। ਦਰਸ਼ਕਾਂ ਨੂੰ ਮਰਹੂਮ ਗਾਇਕ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਇੱਕ ਵਾਰ ਫਿਰ ਤੋਂ ਮੂਸੇਵਾਲਾ ਦੀ ਆਵਾਜ਼ ਪ੍ਰਸ਼ੰਸ਼ਕਾਂ ਦੇ ਕੰਨਾਂ ਵਿੱਚ ਗੂੰਜ ਰਹੀ ਹੈ। ਖਾਸ ਗੱਲ਼ ਇਹ ਹੈ ਕਿ ਇਸ ਗੀਤ ਦਾ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮੀ ਸਿਤਾਰਿਆਂ ਨੂੰ ਵੀ ਬੇਹੱਦ ਇੰਤਜ਼ਾਰ ਸੀ ਜੋ ਹੁਣ ਖਤਮ ਹੋ ਗਿਆ ਹੈ।
'ਸੂਰਬੀਰ ਯੋਧੇ ਹਰੀ ਸਿੰਘ ਨਲਵਾ ਤੇ ਅਧਾਰਿਤ ਹੈ ਗੀਤ'
ਇਹ ਗੀਤ ਪੰਜਾਬ ਦੇ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਹੈ। ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਬੇਹੱਦ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਫੌਜ ਮੁੱਖੀ ਸਨ। ਮਹਾਨ ਲੜਾਕੂ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਯੁੱਧਾਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ। ਹਰੀ ਸਿੰਘ ਨਲਵਾ ਨੂੰ ਭਾਰਤ ਦੇ ਸਰਵੋਤਮ ਯੋਧਿਆਂ ਵਿੱਚ ਸਥਾਨ ਦਿੱਤਾ ਜਾਂਦਾ ਹੈ।
ਉੱਥੇ ਹੀ ਯੂਟਿਊਬ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਜਿੰਨਾ ਤੱਕ ਸਰੀਰ ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਗੇ ♥️ ਸਾਡੇ ਲਈ ਤੂੰ ਹੀ ਸਭ ਤੋਂ ਉਪਰ ਸੀ ਤੇ ਹਮੇਸ਼ਾ ਰਹੇਗਾ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi industry, Punjabi singer, Sidhu Moose Wala, Singer