Sidhu Moosewala's family Appealed Political Parties: ਮਰਹੂਮ ਗਾਇਕ ਸਿੱਧੂ ਮੂਸੇਵਾਲਾ
(Sidhu Moosewala ) ਦੇ ਪਰਿਵਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਰਾਜਨੀਤਿਕ ਜਾਂ ਕਿਸੇ ਹੋਰ ਕੰਮ ਲਈ ਸ਼ੁਭਦੀਪ ਸਿੰਘ ਦੇ ਨਾਂ ਦੀ ਵਰਤੋਂ ਨਾ ਕਰਨ। ਕਾਂਗਰਸ ਦੀ ਸੰਗਰੂਰ ਜ਼ਿਮਨੀ ਚੋਣ ਮੁਹਿੰਮ ਵਿੱਚ ਸਿੱਧੂ ਮੂਸੇਵਾਲਾ ਦਾ ਨਾਮ ਸ਼ਾਮਲ ਕਰਨ ਦੇ ਫੈਸਲੇ ਦਾ ਗਾਇਕ ਪਰਿਵਾਰ ਨੇ ਸਖ਼ਤ ਵਿਰੋਧ ਕੀਤਾ ਹੈ। ਗਾਇਕ ਦੇ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸੰਗਰੂਰ ਉਪ ਚੋਣ ਲਈ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ ਪਰ ਗਾਇਕ ਦੇ ਪਿਤਾ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ ਸੀ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਪੁਲਿਸ ਲਗਾਤਾਰ ਮੂਸੇਵਾਲਾ ਕਤਲਕਾਂਡ ਦੇ ਦੋਸ਼ੀਆਂ ਦੀ ਤਲਾਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਹਾਲੇ ਤੱਕ ਇਸ ਕਤਲਕਾਂਡ 'ਚ 2 ਵੱਡੀ ਗ੍ਰਿਫ਼ਤਾਰੀਆਂ ਹੋ ਚੁੱਕਿਆ ਹਨ। ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਅਤੇ ਉਸਦਾ ਸਾਥੀ ਨਵਨਾਥ ਸੂਰਿਆਵੰਸ਼ੀ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਦੋਹਾਂ ਨੇ ਹੀ ਮੂਸੇਵਾਲਾ 'ਤੇ ਚਲਾਈਆਂ ਸੀ ਗੋਲੀਆਂ। ਮਹਾਰਾਸ਼ਟਰ ਦਾ ਸ਼ਾਰਪ ਸ਼ੂਟਰ ਹੈ ਸੰਤੋਸ਼ ਜਾਧਵ। 20 ਜੂਨ ਤੱਕ ਪੁਲਿਸ ਰਿਮਾਂਡ 'ਚ ਭੇਜਿਆ। ਸੌਰਵ ਮਹਾਕਾਲ ਦੀ ਨਿਸ਼ਾਨਦੇਹੀ 'ਤੇ ਹੋਈ ਗ੍ਰਿਫ਼ਤਾਰੀ। ਮਹਾਕਾਲ ਨੇ ਹੀ ਦੋਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਵਾਇਆ ਸੀ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਤੇ 29 ਮਈ ਨੂੰ ਅਣਪਛਾਣਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆ ਗਈਆਂ। ਜਿਸ ਦੌਰਾਨ ਗਾਇਕ ਨੇ ਮੌਕੇ ਤੇ ਦਮ ਤੋੜ ਦਿੱਤਾ। ਮਰਹੂਮ ਗਾਇਕ ਦੇ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਫਿਲਮੀ ਸਿਤਾਰੇ ਅਤੇ ਉਨ੍ਹਾਂ ਦੇ ਪ੍ਰਸ਼ੰਸ਼ਕ ਇਸ ਮੰਦਭਾਗੀ ਘਟਨਾ ਵਿੱਚੋਂ ਬਾਹਰ ਨਹੀਂ ਨਿਕਲ ਪਾਏ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।