Sidhu Moose Wala Murder Case Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਮਾਮਲੇ ਵਿੱਚ ਲਗਾਤਾਰ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਦੁਆਰਾ ਕਈ ਗੈਂਗਸਟਰਾਂ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਜਦੋਂਕਿ ਬਾਕੀਆਂ ਦੀ ਭਾਲ ਚੱਲ ਰਹੀ ਹੈ। ਇਸ ਵਿਚਕਾਰ ਕਈ ਪੰਜਾਬੀ ਸਿਤਾਰਿਆਂ ਕੋਲੋਂ ਵੀ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਕੇਂਦਰੀ ਏਜੰਸੀ ਕੌਮੀ ਜਾਂਚ ਏਜੰਸੀ (ਐਨਆਈਏ) ਵੱਲ਼ੋਂ ਪੰਜਾਬੀ ਗਾਇਕਾ ਜੈਨੀ ਜੌਹਲ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ।
ਸ਼ੱਕ ਦੇ ਘੇਰੇ 'ਚ ਜੈਨੀ ਜੌਹਲ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਹੋਰ ਨਵਾਂ ਨਾਂਅ ਸਾਹਮਣੇ ਆਇਆ ਹੈ। ਇਸ ਮਾਮਲੇ ਨਾਲ ਪੰਜਾਬ ਦੀ ਮਸ਼ਹੂਰ ਗਾਇਕਾ ਜੈਨੀ ਜੌਹਲ ਦੀਆਂ ਤਾਰਾਂ ਜੁੜਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਸਬੰਧੀ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।
ਕਾਬਿਲੇਗੌਰ ਹੈ ਕਿ ਹਾਲ ਹੀ 'ਚ ਜੈਨੀ ਜੌਹਲ ਨੇ ਆਪਣਾ ਗੀਤ 'ਲੈਟਰ ਟੂ CM' ਰਿਲੀਜ਼ ਕੀਤਾ ਹੈ। ਇਸ ਗੀਤ 'ਚ ਜਿਸ ਚੀਜ਼ ਨੇ ਸਾਰਿਆਂ ਦਾ ਧਿਆਨ ਖਿੱਚਿਆ ਉਹ ਸੀ ਇਸ ਗੀਤ ਦੇ ਬੋਲ। ਤੁਹਾਨੂੰ ਦੱਸ ਦੇਈਏ ਕਿ 'ਲੈਟਰ ਟੂ ਸੀਐਮ' ਗੀਤ ਰਾਹੀਂ ਜੈਨੀ ਜੌਹਲ ਨੇ ਸਰਕਾਰ ਤੋਂ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਅਪੀਲ ਕੀਤੀ ਹੈ। ਗੀਤ ਦੇ ਸਾਹਮਣੇ ਆਉਣ ਤੋਂ ਬਾਅਦ, NIA ਨੇ ਗਾਇਕਾ ਤੋਂ ਪੁੱਛ-ਗਿੱਛ ਕੀਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਸ ਕੋਲ ਅਜਿਹੀ ਕੋਈ ਜਾਣਕਾਰੀ ਹੈ ਜਿਸ ਬਾਰੇ ਉਹ ਜਾਣੂ ਨਹੀਂ ਸੀ।
ਇਹ ਸਟਾਰ ਵੀ NIA ਰਡਾਰ 'ਤੇ...
ਦੱਸ ਦੇਈਏ ਕਿ ਪੰਜਾਬੀ ਸਿਤਾਰਿਆਂ ਕੋਲੋਂ ਦਿੱਲੀ ਦੇ ਹੈੱਡ ਕੁਆਟਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਅਫਸਾਨਾ ਖਾਨ, ਮਨਕੀਰਤ ਔਲਖ, ਜੈਨੀ ਜੌਹਲ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀਜ਼ ਨਾਲ ਜੁੜੀਆਂ ਗੱਲਾਂ ਅਤੇ ਉਸ ਦੇ ਗੀਤਾਂ ਬਾਰੇ, ਐਲਬਮ ਫੰਡਿੰਗ ਪ੍ਰੋਡਕਸ਼ਨ ਬਾਰੇ ਵੀ ਪੁੱਛਗਿੱਛ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Sidhu Moose Wala, Sidhu moosewala murder case, Sidhu moosewala murder update, Sidhu moosewala news update