Home /News /entertainment /

ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮੀਕਾ ਨੂੰ ਮਿਲੀ ਭਾਰੀ ਸੁਰੱਖਿਆ, ਡਰੋਨ ਤੇ ਹਥਿਆਰਬੰਦ ਜਵਾਨ ਤਾਇਨਾਤ

ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮੀਕਾ ਨੂੰ ਮਿਲੀ ਭਾਰੀ ਸੁਰੱਖਿਆ, ਡਰੋਨ ਤੇ ਹਥਿਆਰਬੰਦ ਜਵਾਨ ਤਾਇਨਾਤ

ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮੀਕਾ ਨੂੰ ਮਿਲੀ ਭਾਰੀ ਸੁਰੱਖਿਆ, ਡਰੋਨ ਤੇ ਹਥਿਆਰਬੰਦ ਜਵਾਨ ਤਾਇਨਾਤ

ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮੀਕਾ ਨੂੰ ਮਿਲੀ ਭਾਰੀ ਸੁਰੱਖਿਆ, ਡਰੋਨ ਤੇ ਹਥਿਆਰਬੰਦ ਜਵਾਨ ਤਾਇਨਾਤ

ਮੀਕਾ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਗਾਤਾਰ ਪੋਸਟ ਕਰਕੇ ਕਤਲ ਦੀ ਨਿੰਦਾ ਕੀਤੀ ਹੈ। ਨਾਲ ਹੀ ਲਾਰੇਂਸ ਬਿਸ਼ਨੋਈ ਦੇ ਫੇਸਬੁੱਕ ਪੇਜ ਦਾ ਸਕਰੀਨ ਸ਼ਾਟ ਪੋਸਟ ਕਰਦੇ ਹੋਏ ਅਜਿਹੇ ਫੇਸਬੁੱਕ ਪੇਜ ਨੂੰ ਬੈਨ ਕਰਨ ਦੀ ਗੱਲ ਕਹੀ। ਮੀਕਾ ਦੇ ਟਵਿਟਰ ਹੈਂਡਲ 'ਤੇ ਪੋਸਟ ਕੀਤੀ ਗਈ ਇਸ ਪੋਸਟ ਤੋਂ ਬਾਅਦ ਜੋਧਪੁਰ ਪੁਲਿਸ ਅਲਰਟ ਹੋ ਗਈ।

ਹੋਰ ਪੜ੍ਹੋ ...
  • Share this:
    ਜੋਧਪੁਰ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੀਕਾ ਸਿੰਘ ਨੂੰ ਜੋਧਪੁਰ 'ਚ ਪੁਲਿਸ ਸੁਰੱਖਿਆ ਦਿੱਤੀ ਗਈ ਹੈ। ਇਨ੍ਹੀਂ ਦਿਨੀਂ ਮੀਕਾ ਜੋਧਪੁਰ 'ਚ ਆਪਣੇ ਰਿਐਲਿਟੀ ਸ਼ੋਅ ਦੀ ਸ਼ੂਟਿੰਗ ਕਰ ਰਹੇ ਹਨ। ਪਿਛਲੇ 15 ਦਿਨਾਂ ਤੋਂ ਜੋਧਪੁਰ 'ਚ ਉਨ੍ਹਾਂ ਦੇ ਸਵਯੰਵਰ ਦੀ ਸ਼ੂਟਿੰਗ ਚੱਲ ਰਹੀ ਹੈ। ਇਹ ਸ਼ੂਟਿੰਗ 7 ਜੂਨ ਨੂੰ ਖਤਮ ਹੋਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਮੀਕਾ, ਜੋ ਕਿ ਉਸ ਦੇ ਖਾਸ ਦੋਸਤ ਹਨ, ਨੂੰ ਜੋਧਪੁਰ ਦੇ ਕਮਿਸ਼ਨਰ ਨੇ ਸਖ਼ਤ ਸੁਰੱਖਿਆ ਦਿੱਤੀ ਹੈ।

    ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਨੂੰ ਭਾਰੀ ਪੁਲਿਸ ਫੋਰਸ ਮੀਕਾ ਸਿੰਘ ਦੇ ਹੋਟਲ 'ਚ ਪਹੁੰਚੀ। ਸ਼ੂਟਿੰਗ ਦੌਰਾਨ ਉੱਥੇ ਆਡਿਟ ਲਿਆ ਗਿਆ। ਕੁਝ ਪੁਲਿਸ ਕਰਮਚਾਰੀ ਹੋਟਲ ਦੇ ਅੰਦਰ ਸਨ, ਜਦਕਿ ਕੁਝ ਹਥਿਆਰਬੰਦ ਪੁਲਿਸ ਕਰਮਚਾਰੀ ਬਾਹਰ ਤਾਇਨਾਤ ਸਨ। ਇਸ ਦੇ ਨਾਲ ਹੀ ਪੁਲਿਸ ਪੂਰੇ ਹੋਟਲ 'ਤੇ ਡਰੋਨ ਨਾਲ ਨਜ਼ਰ ਰੱਖ ਰਹੀ ਹੈ। ਡੀਸੀਪੀ ਭੁਵਨ ਭੂਸ਼ਣ ਯਾਦਵ ਨੇ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਇਹਤਿਆਤ ਵਜੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਮੀਕਾ ਵੱਲੋਂ ਇਹ ਮੰਗ ਨਹੀਂ ਕੀਤੀ ਗਈ ਸੀ। ਦੱਸ ਦਈਏ ਕਿ ਮੀਕਾ ਨੇ ਸੋਸ਼ਲ ਮੀਡੀਆ 'ਤੇ ਸਿੱਧੂ ਦੇ ਕਤਲ ਦੀ ਨਿੰਦਾ ਕੀਤੀ ਸੀ। ਉਨ੍ਹਾਂ ਸਿੱਧੂ ਦੇ ਕਤਲ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

    ਮੀਕਾ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਗਾਤਾਰ ਪੋਸਟ ਕਰਕੇ ਕਤਲ ਦੀ ਨਿੰਦਾ ਕੀਤੀ ਹੈ। ਨਾਲ ਹੀ ਲਾਰੇਂਸ ਬਿਸ਼ਨੋਈ ਦੇ ਫੇਸਬੁੱਕ ਪੇਜ ਦਾ ਸਕਰੀਨ ਸ਼ਾਟ ਪੋਸਟ ਕਰਦੇ ਹੋਏ ਅਜਿਹੇ ਫੇਸਬੁੱਕ ਪੇਜ ਨੂੰ ਬੈਨ ਕਰਨ ਦੀ ਗੱਲ ਕਹੀ। ਮੀਕਾ ਦੇ ਟਵਿਟਰ ਹੈਂਡਲ 'ਤੇ ਪੋਸਟ ਕੀਤੀ ਗਈ ਇਸ ਪੋਸਟ ਤੋਂ ਬਾਅਦ ਜੋਧਪੁਰ ਪੁਲਿਸ ਅਲਰਟ ਹੋ ਗਈ। ਹੋਟਲ ਦਿ ਉਮੈਦ 'ਚ ਸੁਰੱਖਿਆ ਵਜੋਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਮੀਕਾ ਸਿੰਘ ਇਨ੍ਹੀਂ ਦਿਨੀਂ ਜੋਧਪੁਰ 'ਚ ਸਵਯੰਵਰ 'ਮੀਕਾ ਦੀ ਵੋਟ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਸਟਾਰ ਭਾਰਤ 'ਤੇ ਪ੍ਰਸਾਰਿਤ ਹੋਣ ਵਾਲੇ ਇਸ ਰਿਐਲਿਟੀ ਸ਼ੋਅ 'ਚ ਮੀਕਾ ਆਪਣੇ ਲਈ ਦੁਲਹਨ ਲੱਭਣਗੇ।

    ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੂਰੇ ਦੇਸ਼ 'ਚ ਹਲਚਲ ਮਚ ਗਈ ਹੈ। ਦੱਸਿਆ ਜਾਂਦਾ ਹੈ ਕਿ ਪੁਲਿਸ ਨੂੰ ਅਹਿਮ ਸਬੂਤ ਮਿਲੇ ਹਨ। ਇਸ ਸਬੂਤ ਵਿੱਚ ਇੱਕ ਸੀਸੀਟੀਵੀ ਫੁਟੇਜ ਵੀ ਸ਼ਾਮਲ ਹੈ। ਇਸ ਫੁਟੇਜ 'ਚ ਸੱਤ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ, ਜੋ ਇਕ ਢਾਬੇ 'ਤੇ ਖਾਣਾ ਖਾ ਰਹੇ ਹਨ। ਪੁਲਿਸ ਨੇ ਇਨ੍ਹਾਂ 'ਚੋਂ ਕੁਝ ਦੀ ਪਛਾਣ ਕਰ ਲਈ ਹੈ। ਪੁਲਿਸ ਜਾਂਚ ਵਿੱਚ ਕਈ ਅਜਿਹੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਿੱਧੂ ਦੇ ਕਤਲ ਨਾਲ ਸਬੰਧ ਹੋਣ ਦਾ ਸ਼ੱਕ ਹੈ।
    Published by:Ashish Sharma
    First published:

    Tags: Bollywood, Mika Singh, Pollywood, Punjabi singer, Sidhu Moosewala

    ਅਗਲੀ ਖਬਰ