Vaishali Thakkar Suicide: ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਖੁਦਕੁਸ਼ੀ ਦੀ ਖ਼ਬਰ ਨੇ ਪੂਰੀ ਮਨੋਰੰਜਨ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਦਾਕਾਰਾ ਨੇ ਆਪਣੇ ਹੀ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਐਮਵਾਈ ਹਸਪਤਾਲ ਭੇਜ ਦਿੱਤਾ। ਪੁਲਿਸ ਨੂੰ ਮ੍ਰਿਤਕ ਕੋਲੋਂ ਇੱਕ ਨਿੱਜੀ ਡਾਇਰੀ ਵੀ ਮਿਲੀ ਹੈ, ਜਿਸ ਵਿੱਚ ਗੁਆਂਢ ਵਿੱਚ ਰਹਿੰਦੇ ਸਾਬਕਾ ਪ੍ਰੇਮੀ ਵੱਲੋਂ ਤਸ਼ੱਦਦ ਕਰਨ ਦੀ ਗੱਲ ਸਾਹਮਣੇ ਆਈ ਹੈ।
ਦੱਸ ਦਈਏ ਕਿ ਅਭਿਨੇਤਰੀ ਦੀ ਲਾਸ਼ ਤੇਜਾਜੀ ਨਗਰ ਥਾਣਾ ਖੇਤਰ ਦੇ ਸਾਈ ਬਾਗ ਕਾਲੋਨੀ ਸਥਿਤ ਉਸ ਦੇ ਘਰ ਤੋਂ ਬਰਾਮਦ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਸੀਪੀ ਮੋਤੀ ਰਹਿਮਾਨ ਨੇ ਦੱਸਿਆ- 'ਤੇਜਾਜੀ ਨਗਰ ਥਾਣਾ ਖੇਤਰ ਤੋਂ ਸੂਚਨਾ ਮਿਲੀ ਸੀ ਕਿ ਵੈਸ਼ਾਲੀ ਠੱਕਰ ਨਾਂ ਦੀ ਟੀ.ਵੀ. ਅਦਾਕਾਰਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਲਈ ਅਸੀਂ ਮੌਕੇ 'ਤੇ ਪਹੁੰਚ ਕੇ ਉਸ ਦਾ ਸੁਸਾਈਡ ਨੋਟ ਬਰਾਮਦ ਕੀਤਾ, ਸੁਸਾਈਡ ਨੋਟ ਪੜ੍ਹ ਕੇ ਇੰਝ ਲੱਗਦਾ ਹੈ ਜਿਵੇਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ- 'ਸੁਸਾਈਡ ਨੋਟ ਦੇ ਆਧਾਰ 'ਤੇ ਪਤਾ ਲੱਗਾ ਹੈ ਕਿ ਵੈਸ਼ਾਨੀ ਨੂੰ ਉਸ ਦਾ ਸਾਬਕਾ ਬੁਆਏਫ੍ਰੈਂਡ, ਜੋ ਕਿ ਉਸ ਦਾ ਗੁਆਂਢੀ ਹੈ, ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਲਈ ਅਸੀਂ ਉਸ ਵਿਰੁੱਧ ਕਾਰਵਾਈ ਕਰਾਂਗੇ। ਘਟਨਾ ਦੁਪਹਿਰ 12.30 ਵਜੇ ਦੀ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਤੋਂ ਜ਼ਿਆਦਾ ਪੁੱਛਗਿੱਛ ਨਹੀਂ ਕੀਤੀ ਗਈ ਹੈ, ਕਿਉਂਕਿ ਉਹ ਅਜੇ ਵੀ ਸਦਮੇ 'ਚ ਹਨ। ਤੁਹਾਨੂੰ ਦੱਸ ਦੇਈਏ ਕਿ ਵੈਸ਼ਾਲੀ ਨੇ ਦੇਰ ਰਾਤ ਆਪਣੇ ਹੀ ਬੈੱਡਰੂਮ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੂੰ ਜਿਵੇਂ ਹੀ ਘਟਨਾ ਦਾ ਪਤਾ ਲੱਗਾ ਤਾਂ ਉਹ ਤੁਰੰਤ ਅਦਾਕਾਰਾ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਵੈਸ਼ਾਲੀ ਠੱਕਰ ਦੇ ਸਾਬਕਾ ਬੁਆਏਫ੍ਰੈਂਡ ਦੇ ਖਿਲਾਫ ਵੀ ਕਾਰਵਾਈ ਨਹੀਂ ਕੀਤੀ ਹੈ। ਪੁਲਿਸ ਮੁਤਾਬਕ ਅਦਾਕਾਰਾ ਦੇ ਸਾਬਕਾ ਬੁਆਏਫ੍ਰੈਂਡ ਨੂੰ ਜਲਦ ਹੀ ਹਿਰਾਸਤ 'ਚ ਲਿਆ ਜਾ ਸਕਦਾ ਹੈ। ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਤੋਂ ਇੱਕ ਨਿੱਜੀ ਡਾਇਰੀ ਵੀ ਮਿਲੀ ਹੈ, ਜਿਸ ਵਿੱਚ ਖੁਦਕੁਸ਼ੀ ਦਾ ਕਾਰਨ ਦੱਸਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।