
14 ਜੂਨ ਨੂੰ ਫਿਲਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਮੁੰਬਈ ਦੇ ਉਨ੍ਹਾਂ ਦੇ ਅਪਾਰਟਮੈਂਟ ਵਿਚੋਂ ਮਿਲੀ ਸੀ।
ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਬਾਅਦ ਤੋਂ ਹੀ ਇਸ ਬਾਰੇ ਕਾਫ਼ੀ ਚਰਚਾ ਹੁੰਦੀ ਰਹੀ ਹੈ ਕਿ ਸੁਸ਼ਾਂਤ ਨੇ ਆਤਮ ਹੱਤਿਆ ਕੀਤੀ ਸੀ ਜਾਂ ਕਤਲ ਕੀਤਾ ਗਿਆ ਸੀ। ਇਸ ਕੇਸ ਦੀ ਜਾਂਚ ਵਿਚ ਹੁਣ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਦੇ ਡਾਕਟਰਾਂ ਦੇ ਇਕ ਪੈਨਲ ਨੇ ਆਪਣੀ ਰਿਪੋਰਟ ਸੀਬੀਆਈ ਨੂੰ ਸੌਂਪੀ ਹੈ। ਸੂਤਰਾਂ ਅਨੁਸਾਰ ਏਮਜ਼ ਪੈਨਲ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਹੱਤਿਆ ਦੇ ਥਿਊਰੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਸ਼ਾਂਤ ਦੇ ਪਰਿਵਾਰ ਅਤੇ ਉਸ ਦੇ ਵਕੀਲ ਨੇ ਦੋਸ਼ ਲਾਇਆ ਸੀ ਕਿ ਸੁਸ਼ਾਂਤ ਨੂੰ ਪਹਿਲਾਂ ਜ਼ਹਿਰ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਸਨੂੰ ਫਾਂਸੀ ਦਿੱਤੀ ਗਈ ਸੀ।
ਦੱਸ ਦੇਈਏ ਕਿ 14 ਜੂਨ ਨੂੰ ਫਿਲਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਮੁੰਬਈ ਦੇ ਉਨ੍ਹਾਂ ਦੇ ਅਪਾਰਟਮੈਂਟ ਵਿਚੋਂ ਮਿਲੀ ਸੀ। ਮੁਢਲੀ ਜਾਂਚ ਵਿਚ ਮੁੰਬਈ ਪੁਲਿਸ ਨੇ ਇਸ ਨੂੰ ਆਤਮਘਾਤੀ ਕਰਾਰ ਦਿੱਤਾ ਸੀ, ਪਰ ਸੋਸ਼ਲ ਮੀਡੀਆ 'ਤੇ ਇਹ ਬਹਿਸ ਜ਼ੋਰਾਂ 'ਤੇ ਤੇਜ਼ ਹੋ ਗਈ ਕਿ ਸੁਸ਼ਾਂਤ ਨੇ ਖੁਦਕੁਸ਼ੀ ਨਹੀਂ ਕੀਤੀ, ਇਸ ਦੀ ਬਜਾਏ ਉਸਨੂੰ ਮਾਰ ਦਿੱਤਾ ਅਤੇ ਸਾਰੀ ਘਟਨਾ ਨੂੰ ਖੁਦਕੁਸ਼ੀ ਦਰਸਾਉਣ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ।
ਸੀਬੀਆਈ ਨੇ ਇਸ ਪੂਰੀ ਘਟਨਾ ਦੀ ਜਾਂਚ ਲਈ ਦਿੱਲੀ ਏਮਜ਼ ਦੀ ਮਦਦ ਲਈ। ਏਮਜ਼ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਡਾਕਟਰਾਂ ਦੇ ਪੈਨਲ ਨੇ ਆਪਣੀ ਰਿਪੋਰਟ ਸੀਬੀਆਈ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਇਸ ਰਿਪੋਰਟ ਦੇ ਅਧਾਰ 'ਤੇ ਹੀ ਅਗਲੇਰੀ ਕਾਰਵਾਈ ਸ਼ੁਰੂ ਕਰਨ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਐਂਗਲ ਖ਼ੁਦਕੁਸ਼ੀ ਰੱਖ ਕੇ ਉਸ ਅਨੁਸਾਰ ਅਗਲੇਰੀ ਜਾਂਚ ਕਰ ਸਕਦੀ ਹੈ।
ਫਾਂਸੀ ਕਾਰਨ ਸਾਂਹ ਰੁਕਣ ਕਰਕੇ ਮੌਤ ਹੋਈ ਸੀ
ਸੂਤਰਾਂ ਅਨੁਸਾਰ ਏਮਜ਼ ਪੈਨਲ ਨੇ ਮੁੰਬਈ ਦੇ ਕੂਪਰ ਹਸਪਤਾਲ ਦੀ ਪੋਸਟ ਮਾਰਟਮ ਰਿਪੋਰਟ 'ਤੇ ਸਹਿਮਤੀ ਜਤਾਈ ਹੈ। ਕੂਪਰ ਹਸਪਤਾਲ ਦੀ ਪੋਸਟ ਮਾਰਟਮ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਸੁਸ਼ਾਂਤ ਦੀ ਮੌਤ ਫਾਂਸੀ ਕਾਰਨ ਸਾਹ ਰੁਕਣ ਕਰਕੇ ਹੋਈ ਸੀ। ਸੂਤਰ ਦੱਸਦੇ ਹਨ ਕਿ ਹਾਲਾਤਾਂ ਦੇ ਸਬੂਤ ਇਹ ਵੀ ਦਰਸਾਉਂਦੇ ਹਨ ਕਿ ਅਭਿਨੇਤਾ ਨੇ ਖੁਦਕੁਸ਼ੀ ਕੀਤੀ ਸੀ, ਨਾ ਕਿ ਉਸ ਦੀ ਹੱਤਿਆ ਹੋਈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।