ਸਾਊਥ ਫਿਲਮ ਇੰਡਸਟਰੀ ਤੋਂ ਇਕ ਵਾਰ ਫਿਰ ਇਕ ਬੁਰੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਤਾਮਿਲ ਕਾਮੇਡੀਅਨ ਮੇਇਲਾਸਾਮੀ ਦਾ ਦਿਹਾਂਤ ਹੋ ਗਿਆ ਹੈ। ਕਾਮੇਡੀਅਨ ਮੇਇਲਾਸਾਮੀ 57 ਸਾਲ ਦੇ ਸਨ ਅਤੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਖਬਰਾਂ ਮੁਤਾਬਕ ਅਭਿਨੇਤਾ ਨੂੰ ਸਾਲੀਗ੍ਰਾਮ (ਚੇਨਈ) 'ਚ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਚੇਨਈ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।
ਅਦਾਕਾਰ ਦੀ ਮੌਤ ਤੋਂ ਬਾਅਦ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਦੱਖਣ ਸਿਨੇਮਾ ਦੇ ਕਈ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਅਭਿਨੇਤਾ ਦੀ ਮੌਤ 'ਤੇ ਸੋਗ ਪ੍ਰਗਟ ਕਰ ਰਹੇ ਹਨ। ਕਾਮੇਡੀਅਨ ਸਾਲੀਗ੍ਰਾਮ ਵਿੱਚ ਰਹਿ ਰਿਹਾ ਸੀ। ਅਚਾਨਕ ਤਬੀਅਤ ਖਰਾਬ ਹੋਣ ਕਾਰਨ ਪਰਿਵਾਰ ਵਾਲੇ ਉਸ ਨੂੰ ਚੇਨਈ ਦੇ ਬੋਰੂਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Death, Hindi Films, South, South Star