Dakuaan Da Munda 2 Trailer: ਪੰਜਾਬੀ ਅਦਾਕਾਰ ਦੇਵ ਖਰੌੜ (Dev Kharoud) ਇਨ੍ਹੀਂ ਦਿਨੀਂ ਆਪਣੀ ਫਿਲਮ "ਡਾਕੂਆਂ ਦਾ ਮੁੰਡਾ 2"
(Dakuaan da munda 2) ਨੂੰ ਲੈ ਕੇ ਚਰਚਾ ਵਿੱਚ ਹਨ। ਦੱਸ ਦੇਈਏ ਕਿ ਦੇਵ ਦੀ ਇਸ ਫਿਲਮ ਦਾ ਪਹਿਲਾ ਗੀਤ "ਗੁੰਡਾਗਰਦੀ" ਕੱਲ ਯਾਨੀ 7 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੀ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਹੈ।
ਅਦਾਕਾਰ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ- #dakuaan da munda 2 ਫਿਲਮ ਦਾ ਪਹਿਲਾ ਗੀਤ #ਗੁੰਡਾਗਰਦੀ 7 ਮਈ ਨੂੰ ਸਵੇਰੇ 10 ਵਜੇ ਰਿਲੀਜ਼ ਹੋ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਫਿਲਮ ਦੀ ਟੀਮ ਨੂੰ ਵੀ ਟੈਗ ਕੀਤਾ ਹੈ। ਇਸ ਤੋਂ ਪਹਿਲਾ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਫਿਲਮ ਵਿੱਚ ਦੇਵ ਖਰੌੜ ਇੱਕ ਵਾਰ ਫਿਰ ਤੋਂ ਆਪਣੇ ਧਮਾਕੇਦਾਰ ਅੰਦਾਜ਼ ਵਿੱਚ ਨਜ਼ਰ ਆਓਣਗੇ। ਦੇਵ ਖਰੌੜ ਦੀ ਫਿਲਮ ਦਾ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਹਾਲ ਟ੍ਰੇਲਰ ਦੇਖਣ ਤੋਂ ਬਾਅਦ ਫੈਨਜ਼ ਨੇ ਕਮੈਂਟਾ ਵਿੱਚ ਕਲਾਕਾਰ ਦੀ ਖੂਬ ਤਾਰੀਫ਼ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਦੇਵ ਖਰੌੜ ਦੀ ਇਹ ਫਿਲਮ ਡਾਕੂਆਂ ਦਾ ਮੁੰਡਾ 2 ਅਗਲੇ ਮਹੀਨੇ 27 ਮਈ ਨੂੰ ਰਿਲੀਜ਼ ਹੋਵੇਗੀ। ਕਾਬਿਲੇਗੌਰ ਹੈ ਕਿ ਇਹ ਫਿਲਮ ਪਹਿਲਾਂ 23 ਜੁਲਾਈ ਨੂੰ ਰਿਲੀਜ਼ ਹੋਣੀ ਸੀ। ਪਰ ਬਾਅਦ ਵਿੱਚ ਇਸਦੀ ਰਿਲੀਜ਼ ਡੇਟ ਬਦਲ ਕੇ 27 ਮਈ ਕਰ ਦਿੱਤੀ ਗਈ। ਮੰਗਾ ਸਿੰਘ ਅਟਾਲ ਦੀ ਜੀਵਨੀ ਉੱਤੇ ਅਧਾਰਿਤ ਇਸ ਫਿਲਮ 'ਚ ਜਪਜੀ ਖਹਿਰਾ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਫਿਲਮ ਦੀ ਝਲਕ ਸਟਾਰ ਕਾਸਟ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਦੇਵ ਖਰੌੜ ਫਿਲਮ 'ਸ਼ਰੀਕ 2' ਵਿੱਚ ਵੀ ਨਜ਼ਰ ਆਓਣਗੇ। ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ ਅਦਾਕਾਰ ਜਿੰਮੀ ਸ਼ੇਰਗਿੱਲ (Jimmy Shergill) ਅਤੇ ਯੋਗਰਾਜ ਸਿੰਘ (Yograj Singh) ਅਹਿਮ ਕਿਰਦਾਰ ਵਿੱਚ ਦਿਖਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪਹਿਲਾ 29 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਹ 24 ਜੂਨ ਨੂੰ ਰਿਲੀਜ਼ ਹੋਵੇਗੀ। ਇਸਦੀ ਜਾਣਕਾਰੀ ਅਦਾਕਾਰ ਜਿੰਮੀ ਸ਼ੇਰਗਿੱਲ, ਦੇਵ ਖਰੌੜ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਸੀ। ਫਿਲਹਾਲ ਫੈਨਜ਼ ਦੇਵ ਦੀਆਂ ਇਨ੍ਹਾਂ ਦੋਵਾਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਸ ਵਿੱਚ ਇੱਕ ਵਾਰ ਫਿਰ ਤੋਂ ਦੇਵ ਖਰੌੜ ਆਪਣੀ ਅਦਾਕਾਰੀ ਦਾ ਜਲਵਾ ਦਿਖਾਓਣਗੇ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।