Guru Arjan s martyrdom day: ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਅੱਜ ਸ੍ਰੀ ਗੁਰੂ ਅਰਜਨ ਦੇ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਵਿੱਚ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਕਾਰ ਪੰਜਾਬੀ ਸਿਤਾਰਿਆਂ ਨੇ ਸ੍ਰੀ ਗੁਰੂ ਅਰਜੁਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਨਮਨ ਕੀਤਾ ਹੈ। ਐਮੀ ਵਿਰਕ (Ammy Virk), ਨੀਰੂ ਬਾਜਵਾ (Neeru Bajwa), ਹਿਮਾਸ਼ੀ ਖੁਰਾਣਾ (Himanshi Khurana) ਅਤੇ ਰਣਜੀਤ ਬਾਵਾ (Ranjit Bawa) ਵੱਲੋਂ ਆਪਣੇ ਸ਼ੋਸ਼ਲ ਮੀਡੀਆਂ ਅਕਾਊਂਟ ਤੇ ਪੋਸਟ ਸ਼ੇਅਰ ਕਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਗਿਆ।
ਅਦਾਕਾਰ ਅਤੇ ਗਾਇਕ ਐਮੀ ਵਿਰਕ ਨੇ ਗੁਰੂ ਜੀ ਦੀ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ- ਕੋਟਿ ਕੋਟਿ ਪ੍ਰਣਾਮ ਸ਼ਹੀਦਾਂ ਨੂੰ 🙏🏻ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ...ਨਾਨਕ ਨਾਮੁ ਚੜਦੀਕਲਾ॥ ਤੇਰੇ ਭਾਣੇ ਸਰਬੱਤ ਦਾ ਭਲਾ.
ਅਦਾਕਾਰਾ ਨੀਰੂ ਬਾਜਵਾ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਨਮਨ ਕੀਤਾ...
ਇਸ ਤੋਂ ਇਲਾਵਾ ਗਾਇਕਾ ਅਤੇ ਅਦਾਕਾਰਾ ਹਿਮਾਸ਼ੀ ਖੁਰਾਣਾ ਨੇ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ.
ਮਸ਼ਹੂਰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਵੱਲੋਂ ਇਹ ਪੋਸਟ ਸ਼ੇਅਰ ਕੀਤੀ ਗਈ...
ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਘਰ ਵਿਖੇ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ ਦੇ ਮੈਂਬਰਾਂ ਨੇ ਜਿੱਥੇ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਕਈ ਥਾਵਾਂ 'ਤੇ ਦਿਨ ਭਰ ਲੰਗਰ ਅਤੇ ਛਬੀਲ ਦਾ ਦੌਰ ਚੱਲਦਾ ਰਿਹਾ। ਕਈ ਗੁਰੂ ਘਰਾਂ ਵਿੱਚ ਧਰਮ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।