Sidhu Moose Wala : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ। ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ। ਅੱਜ ਸਿੱਧੂ ਮੂਸੇਵਾਲਾ (Sidhu Moose Wala) ਸਾਡੇ ਵਿਚਕਾਰ ਨਹੀਂ ਹਨ। ਉਨ੍ਹਾਂ ਦੇ ਗੀਤ ਅਤੇ ਯਾਦਾਂ ਲਗਾਤਾਰ ਪ੍ਰਸ਼ੰਸ਼ਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਕਲਾਕਾਰ ਦਾ ਭੋਗ ਅਤੇ ਅੰਤਿਮ ਅਰਦਾਸ ਦੀ ਸੂਚਨਾ ਉਨ੍ਹਾਂ ਦੇ ਸ਼ੋਸ਼ਲ ਮੀਡੀਆਂ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।
ਭੋਗ ਅਤੇ ਅੰਤਿਮ ਅਰਦਾਸ
ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸ਼ੇਅਰ ਕਰ ਲਿਖਿਆ ਗਿਆ, ਤੁਹਾਨੂੰ ਸਾਰਿਆ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਭਰਾ ਸ਼ੁੱਭਦੀਪ ਸਿੰਘ ( ਸਿੱਧੂ ਮੂਸੇ ਆਲਾ ) ਦੀ ਅੰਤਿਮ ਅਰਦਾਸ ਤੇ ਭੋਗ 8 ਤਰੀਕ ਨੂੰ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋਵੇਗਾ। ਇਸਦੇ ਨਾਲ ਹੀ ਕੈਪਸ਼ਨ ਵਿੱਚ ਲਿਖਿਆ ਗਿਆ- ਲੈਜੇਂਡ ਮਰਦੇ ਨਹੀਂ, ਅਮਰ ਹੋ ਜਾਂਦੇ।
ਜਾਣਕਾਰੀ ਲਈ ਦੱਸ ਦੇਈਏ ਕਿ ਜਿਸ ਖੇਤ ਵਿੱਚ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਉੱਥੇ ਉਨ੍ਹਾਂ ਦਾ ਸਮਾਰਕ ਯਾਨਿ ਯਾਦਗਾਰ ਬਣਾਈ ਜਾਵੇਗੀ। ਆਖ਼ਰੀ ਸਮੇਂ `ਚ ਮੂਸੇਵਾਲਾ ਦੀ ਮਾਂ ਨੇ ਉਨ੍ਹਾਂ ਦਾ ਜੂੜਾ ਬਣਾਇਆ, ਜਦਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦਸਤਾਰ ਪਹਿਨਾਈ। ਮੂਸੇਵਾਲਾ ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦੇ ਗੀਤ ਸਾਡੇ ਵਿਚਕਾਰ ਹਮੇਸ਼ਾ ਉਨ੍ਹਾਂ ਦੀਆਂ ਯਾਦਾਂ ਅਤੇ ਆਵਾਜ਼ ਨੂੰ ਤਾਜ਼ਾ ਰੱਖਣਗੇ। ਉਨ੍ਹਾਂ ਦੇ ਫੈਨਜ਼ ਨਾ ਸਿਰਫ ਨੌਜਵਾਨ ਬਲਕਿ ਬੱਚਾ-ਬੱਚਾ ਤੱਕ ਉਨ੍ਹਾਂ ਦੇ ਗੀਤ ਸੁਣਨਾ ਪਸੰਦ ਕਰਦੇ ਹਨ।
ਐਸਆਈਟੀ ਦਾ ਕੀਤਾ ਗਿਆ ਪੁਨਰਗਠਨ
ਕਾਬਿਲੇਗੌਰ ਹੈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਸ਼ਾਮ 4:30 ਵਜੇ ਦੇ ਕਰੀਬ ਆਪਣੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲਕਾਂਡ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਭਗਵੰਤ ਮਾਨ ਸਰਕਾਰ ਵਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਐਸਆਈਟੀ ਦਾ ਪੁਨਰਗਠਨ ਕੀਤਾ ਗਿਆ ਹੈ। ਆਈਜੀ ਜਸਕਰਨ ਸਿੰਘ ਦੀ ਅਗਵਾਈ ਵਿਚ ਬਣਾਈ ਗਈ SIT ਵਿੱਚ ਏਜੀਟੀਐਫ (AGTF) ਦੇ ਏਆਈਜੀ (AIG) ਗੁਰਮੀਤ ਸਿੰਘ ਚੌਹਾਨ ਸਮੇਤ ਮਾਨਸਾ ਦੇ ਐਸਐਸਪੀ, ਐਸਪੀ, ਐਸਡੀਪੀ ਬਠਿੰਡਾ, ਸਮੇਤ ਸੀਆਈਏ ਸਟਾਫ ਮਾਨਸਾ ਵੀ ਐਸਆਈਟੀ ਵਿਚ ਸ਼ਾਮਲ ਕੀਤਾ ਗਿਆ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।