Home /News /entertainment /

VIDEO: ਕਪਿਲ ਸ਼ਰਮਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਸਮੇਤ ਇਨ੍ਹਾਂ ਹਸਤੀਆਂ ਨੂੰ ਕੀਤਾ ਯਾਦ, ਇੰਝ ਦਿੱਤੀ ਸ਼ਰਧਾਂਜਲੀ

VIDEO: ਕਪਿਲ ਸ਼ਰਮਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਸਮੇਤ ਇਨ੍ਹਾਂ ਹਸਤੀਆਂ ਨੂੰ ਕੀਤਾ ਯਾਦ, ਇੰਝ ਦਿੱਤੀ ਸ਼ਰਧਾਂਜਲੀ

VIDEO: ਕਪਿਲ ਸ਼ਰਮਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਸਮੇਤ ਇਨ੍ਹਾਂ  ਹਸਤੀਆਂ ਨੂੰ ਦਿੱਤੀ ਸ਼ਰਧਾਂਜਲੀ (ਸੰਕੇਤਕ ਫੋਟੋ)

VIDEO: ਕਪਿਲ ਸ਼ਰਮਾ ਨੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਸਮੇਤ ਇਨ੍ਹਾਂ ਹਸਤੀਆਂ ਨੂੰ ਦਿੱਤੀ ਸ਼ਰਧਾਂਜਲੀ (ਸੰਕੇਤਕ ਫੋਟੋ)

Kapil Sharma Viral VIDEO: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਾਥੀਆਂ ਨੂੰ ਸਦਮਾ ਦਿੱਤਾ ਹੈ। ਜਦੋਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ, ਮਸ਼ਹੂਰ ਹਸਤੀਆਂ ਲਗਾਤਾਰ ਸ਼ੋਕ ਸੰਦੇਸ਼ ਸਾਂਝੇ ਕਰ ਰਹੀਆਂ ਹਨ ਅਤੇ ਮੂਸੇਵਾਲਾ ਨੂੰ ਆਪਣੇ-ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਇਸ ਦੌਰਾਨ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਕਪਿਲ ਸ਼ਰਮਾ (Kapil Sharma)ਨੇ ਇਕ ਵਾਰ ਫਿਰ ਮਰਹੂਮ ਕਲਾਕਾਰ ਨੂੰ ਖਾਸ ਅੰਦਾਜ਼ 'ਚ ਸ਼ਰਧਾਂਜਲੀ ਦਿੱਤੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਹੋਰ ਪੜ੍ਹੋ ...
  • Share this:

    ਦਰਅਸਲ, ਹਾਲ ਹੀ 'ਚ ਕਪਿਲ ਸ਼ਰਮਾ ਦਾ ਮਸ਼ਹੂਰ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਖਤਮ ਹੋਇਆ ਹੈ, ਜਿਸ ਤੋਂ ਬਾਅਦ ਕਪਿਲ ਆਪਣੇ ਸ਼ੋਅ ਦੀ ਪੂਰੀ ਟੀਮ ਨਾਲ ਵਿਦੇਸ਼ ਦੌਰੇ 'ਤੇ ਚਲੇ ਗਏ ਹਨ। ਕਪਿਲ ਇਨ੍ਹੀਂ ਦਿਨੀਂ ਆਪਣੀ ਟੀਮ ਨਾਲ ਕੈਨੇਡਾ 'ਚ ਮੌਜੂਦ ਹਨ। ਇਸ ਟੂਰ 'ਤੇ ਕਪਿਲ ਨੇ 25 ਜੂਨ ਨੂੰ ਵੈਨਕੂਵਰ 'ਚ ਪਰਫਾਰਮ ਕੀਤਾ ਅਤੇ 3 ਜੁਲਾਈ ਨੂੰ ਉਹ ਟੋਰਾਂਟੋ 'ਚ ਪਰਫਾਰਮ ਕਰਨ ਜਾ ਰਹੇ ਹਨ। ਸ਼ਨੀਵਾਰ ਨੂੰ ਕਪਿਲ ਦਾ ਪਹਿਲਾ ਸ਼ੋਅ ਵੈਨਕੂਵਰ 'ਚ ਆਯੋਜਿਤ ਕੀਤਾ ਗਿਆ ਸੀ।

    ਕਪਿਲ ਨੇ ਸਿੱਧੂ ਮੂਸੇਵਾਲਾ ਦਾ ਗੀਤ ਗਾਏ

    ਇਸ ਸ਼ੋਅ ਦਾ ਕਪਿਲ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਪਿਲ ਸ਼ਰਮਾ ਸਿੱਧੂ ਮੂਸੇਵਾਲਾ ਦਾ ਸੁਪਰਹਿੱਟ ਗੀਤ '295' ਗਾਉਂਦੇ ਨਜ਼ਰ ਆ ਰਹੇ ਹਨ। ਇਸ ਗੀਤ ਰਾਹੀਂ ਕਪਿਲ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਕਪਿਲ ਸ਼ਰਮਾ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇ ਵਾਲਾ ਤੋਂ ਇਲਾਵਾ ਕਪਿਲ ਨੇ ਕਈ ਵੱਡੀਆਂ ਹਸਤੀਆਂ ਜਿਵੇਂ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu) ਅਤੇ ਕਬੱਡੀ ਖਿਡਾਰੀ ਸੰਦੀਪ ਸਿੰਘ (Sandeep Singh) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਪਿਛਲੇ ਦਿਨੀਂ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ।

    ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਨੂੰ ਕਈ ਗੋਲੀਆਂ ਲੱਗਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 31 ਮਈ ਨੂੰ ਹੋਇਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਕਾਤਲਾਂ ਨੂੰ ਫੜਨ ਲਈ ਕੇਂਦਰੀ ਏਜੰਸੀਆਂ ਅਤੇ ਹੋਰ ਰਾਜ ਪੁਲਿਸ ਬਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

    Published by:rupinderkaursab
    First published:

    Tags: Bollywood, Deep Sidhu, Entertainment news, Kabaddi Player Sandeep, Kapil sharma, Sidhu Moose Wala, The Kapil Sharma Show