ਲਤਾ ਮੰਗੇਸ਼ਕਰ ਨੂੰ ਸਾਹ ਲੈਣ 'ਚ ਤਕਲੀਫ਼ ਪਿੱਛੋਂ ਹਸਪਤਾਲ ਭਰਤੀ ਕਰਵਾਇਆ
News18 Punjab
Updated: November 11, 2019, 8:37 PM IST

ਲਤਾ ਮੰਗੇਸ਼ਕਰ ਨੂੰ ਸਾਹ ਲੈਣ 'ਚ ਤਕਲੀਫ਼ ਪਿੱਛੋਂ ਹਸਪਤਾਲ ਭਰਤੀ ਕਰਵਾਇਆ
ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਮੈਡੀਕਲ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।
- news18-Punjabi
- Last Updated: November 11, 2019, 8:37 PM IST
ਬਾਲੀਵੁੱਡ ਦੀ ਨਾਮਵਰ ਗਾਇਕਾ ਲਤਾ ਮੰਗੇਸ਼ਕਰ ਨੂੰ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਮੈਡੀਕਲ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੇ ਪਰਿਵਾਰ ਨਾਲ ਹੋਈ ਗੱਲਬਾਤ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਵਾਇਰਲ ਹੋਇਆ ਹੈ, ਜਿਸ ਤੋਂ ਬਾਅਦ ਹਸਪਤਾਲ 'ਚ ਦਾਖਲ ਕੀਤਾ ਗਿਆ। ਦੱਸਣਯੋਗ ਹੈ ਕਿ 28 ਸਤੰਬਰ ਨੂੰ ਲਤਾ ਮੰਗੇਸ਼ਕਰ 90 ਸਾਲ ਦੀ ਹੋ ਗਈ ਹੈ। ਲਤਾ ਮੰਗੇਸ਼ਕਰ ਕਰੀਬ ਇਕ ਹਜ਼ਾਰ ਤੋਂ ਵੱਧ ਹਿੰਦੀ ਗੀਤ ਗਾ ਚੁੱਕੀ ਹੈ। ਉਨ੍ਹਾਂ ਨੂੰ 2001 'ਚ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ।