ਰੁਪਿੰਦਰ ਕੋਰ
Shareek 2 Release Date: ਪੰਜਾਬੀ ਅਦਾਕਾਰ ਦੇਵ ਖਰੌੜ, ਜਿੰਮੀ ਸ਼ੇਰਗਿੱਲ (Jimmy Shergill) ਅਤੇ ਯੋਗਰਾਜ ਸਿੰਘ (Yograj Singh) ਸਟਾਰਰ ਫਿਲਮ 'ਸ਼ਰੀਕ 2' (Shareek 2) ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਾ ਹੈ। ਨਿਰਮਾਤਾਵਾਂ ਨੇ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮਦੀ ਰਿਲੀਜ਼ ਡੇਟ ਬਦਲ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪਹਿਲਾ 29 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਹ 24 ਜੂਨ ਨੂੰ ਰਿਲੀਜ਼ ਹੋਵੇਗੀ। ਇਸਦੀ ਜਾਣਕਾਰੀ ਅਦਾਕਾਰ ਜਿੰਮੀ ਸ਼ੇਰਗਿੱਲ, ਦੇਵ ਖਰੌੜ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।
ਦਰਅਸਲ, ਅਦਾਕਾਰ ਜਿੰਮੀ ਸ਼ੇਰਗਿੱਲ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ- ਬਦਲੀ ਤਰੀਕ .. ਮੁਆਫ਼ੀ... ਹੁਣ 24 ਜੂਨ 2022 ਨੂੰ ਰਿਲੀਜ਼ ਹੋ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਪਾਲੀਵੁੱਡ ਦੇ ਬਹੁਤ ਹੀ ਉਡੀਕੇ ਜਾ ਰਹੇ ਸੀਕਵਲਾਂ ਵਿੱਚੋਂ ਇੱਕ ਹੈ, ਜੋ ਕਿ ਕੋਵਿਡ-19 ਸੰਕਟ ਕਾਰਨ ਦੇਰੀ ਨਾਲ ਰਿਲੀਜ਼ ਹੋ ਰਹੀ ਹੈ। ਇਹ ਫਿਲਮ ਇੱਕ ਪਰਿਵਾਰਕ ਡਰਾਮੇ, ਬਹੁਤ ਸਾਰੀਆਂ ਭਾਵਨਾਵਾਂ ਅਤੇ ਐਕਸ਼ਨ ਨਾਲ ਭਰਪੂਰ ਹੈ। ਕਈ ਤਰੀਕਾਂ ਬਦਲਣ ਤੋਂ ਬਾਅਦ, ਹੁਣ ਫਿਲਮ ਨਿਰਮਾਤਾਵਾਂ ਨੇ ਇਸ ਘੋਸ਼ਣਾ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਸ਼ਰੀਕ 2' ਨੂੰ ਵਾਇਟ ਹਿੱਲ ਸਟੂਡੀਓਜ਼, ਥਿੰਦ ਮੋਸ਼ਨ ਫਿਲਮਜ਼ ਅਤੇ ਓਹਰੀ ਪ੍ਰੋਡਕਸ਼ਨ ਦੇ ਸਹਿਯੋਗੀ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ ਅਤੇ ਇਸਦਾ ਨਿਰਦੇਸ਼ਨ ਨਵਨੀਅਤ ਸਿੰਘ (Navaniat Singh) ਨੇ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਪਹਿਲਾ ਭਾਗ ਸਾਲ 2015 ਵਿੱਚ ਰਿਲੀਜ਼ ਹੋਇਆ ਸੀ, ਜਿਸ ਵਿੱਚ ਜਿੰਮੀ ਸ਼ੇਰਗਿੱਲ, ਮਾਹੀ ਗਿੱਲ, ਗੁੱਗੂ ਗਿੱਲ, ਅਤੇ ਮੁਕੁਲ ਦੇਵ ਸਨ। ਇਹ ਫਿਲਮ ਆਪਣੀ ਰਿਲੀਜ਼ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ ਸੀ। ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਕਾਰਨ ਇਸਦਾ ਸੀਕਵਲ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਹੁਣ ਰਿਲੀਜ਼ ਤੋਂ ਬਾਅਦ ਇਹ ਫਿਲਮ ਪਰਦੇ ਉੱਤੇ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।