Home /News /explained /

ਬਰਸਾਤ ਦੇ ਮੌਸਮ 'ਚ ਵੱਧ ਰਿਹਾ ਕੋਵਿਡ-19 ਦਾ ਖਤਰਾ! ਜਾਣੋ ਕੀ ਕਹਿੰਦੇ ਹਨ ਮਾਹਰ

ਬਰਸਾਤ ਦੇ ਮੌਸਮ 'ਚ ਵੱਧ ਰਿਹਾ ਕੋਵਿਡ-19 ਦਾ ਖਤਰਾ! ਜਾਣੋ ਕੀ ਕਹਿੰਦੇ ਹਨ ਮਾਹਰ

ਬਰਸਾਤ ਦੇ ਮੌਸਮ 'ਚ ਵੱਧ ਰਿਹਾ ਕੋਵਿਡ-19 ਦਾ ਖਤਰਾ! ਜਾਣੋ ਕੀ ਕਹਿੰਦੇ ਹਨ ਮਾਹਰ

ਬਰਸਾਤ ਦੇ ਮੌਸਮ 'ਚ ਵੱਧ ਰਿਹਾ ਕੋਵਿਡ-19 ਦਾ ਖਤਰਾ! ਜਾਣੋ ਕੀ ਕਹਿੰਦੇ ਹਨ ਮਾਹਰ

ਦੇਸ਼ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹੁਣ ਵੀ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਮਾਮਲੇ ਘੱਟ ਗਏ ਹਨ ਪਰ ਕੋਰੋਨਾ ਮਹਾਮਾਰੀ ਦਾ ਖਤਰਾ ਅਜੇ ਵੀ ਟਲਿਆ ਨਹੀਂ ਹੈ। ਬਲਕਿ ਬਰਸਾਤਾਂ ਦੇ ਮੌਸਮ ਵਿੱਚ ਇਹ ਖਤਰਾ ਹੋਰ ਵੱਧ ਜਾਂਦਾ ਹੈ। ਬਰਸਾਤ ਦੇ ਮੌਸਮ ਵਿੱਚ ਜਿਥੇ ਵਾਤਾਵਰਨ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਉੱਥੇ ਹੀ ਬਿਮਾਰੀਆਂ ਫੈਲਾਉਣ ਵਾਲੇ ਜੀਵ ਵੀ ਪੈਦਾ ਹੁੰਦੇ ਹਨ। ਮਾਨਸੂਨ ਵਿੱਚ ਕੋਵਿਡ -19: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਦੀ ਰਫਤਾਰ ਵੱਧ ਰਹੀ ਹੈ।

ਹੋਰ ਪੜ੍ਹੋ ...
  • Share this:
ਦੇਸ਼ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹੁਣ ਵੀ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਮਾਮਲੇ ਘੱਟ ਗਏ ਹਨ ਪਰ ਕੋਰੋਨਾ ਮਹਾਮਾਰੀ ਦਾ ਖਤਰਾ ਅਜੇ ਵੀ ਟਲਿਆ ਨਹੀਂ ਹੈ। ਬਲਕਿ ਬਰਸਾਤਾਂ ਦੇ ਮੌਸਮ ਵਿੱਚ ਇਹ ਖਤਰਾ ਹੋਰ ਵੱਧ ਜਾਂਦਾ ਹੈ। ਬਰਸਾਤ ਦੇ ਮੌਸਮ ਵਿੱਚ ਜਿਥੇ ਵਾਤਾਵਰਨ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਉੱਥੇ ਹੀ ਬਿਮਾਰੀਆਂ ਫੈਲਾਉਣ ਵਾਲੇ ਜੀਵ ਵੀ ਪੈਦਾ ਹੁੰਦੇ ਹਨ। ਮਾਨਸੂਨ ਵਿੱਚ ਕੋਵਿਡ -19: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਦੀ ਰਫਤਾਰ ਵੱਧ ਰਹੀ ਹੈ।

ਪਿਛਲੇ ਕੁਝ ਦਿਨਾਂ ਤੋਂ ਦੇਸ਼ 'ਚ ਹਰ ਰੋਜ਼ ਕੋਰੋਨਾ ਦੇ ਹਜ਼ਾਰਾਂ ਮਾਮਲੇ ਦਰਜ ਹੋ ਰਹੇ ਹਨ। ਇਸ ਨਾਲ ਲੋਕਾਂ ਦੀ ਚਿੰਤਾ ਵੱਧ ਗਈ ਹੈ। ਇੱਥੇ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਡੇਂਗੂ, ਮਲੇਰੀਆ ਸਮੇਤ ਵਾਇਰਲ ਬਿਮਾਰੀਆਂ ਦਾ ਖਤਰਾ ਵੀ ਵੱਧ ਗਿਆ ਹੈ। ਬਰਸਾਤ ਦੇ ਮੌਸਮ ਵਿੱਚ ਲੋਕਾਂ ਵਿੱਚ ਇਮਿਊਨਿਟੀ ਘੱਟ ਹੋ ਜਾਂਦੀ ਹੈ ਅਤੇ ਇਸੇ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੀ ਸਥਿਤੀ ਵਿੱਚ, ਸਵਾਲ ਇਹ ਉੱਠਦਾ ਹੈ ਕਿ ਕੀ ਬਰਸਾਤ ਦੇ ਮੌਸਮ ਵਿੱਚ ਕੋਵਿਡ ਸੰਕਰਮਣ ਦਾ ਖ਼ਤਰਾ ਵੀ ਵੱਧ ਗਿਆ ਹੈ? ਇਹ ਸਵਾਲ ਜ਼ਿਆਦਾਤਰ ਲੋਕਾਂ ਦੇ ਮਨਾਂ ਵਿੱਚ ਚੱਲ ਰਿਹਾ ਹੈ। ਆਓ ਜਾਣਦੇ ਹਾਂ ਇਸ ਬਾਰੇ ਮਾਹਿਰਾਂ ਦਾ ਕੀ ਕਹਿਣਾ ਹੈ।

ਇਹ ਮੌਸਮ ਹੋ ਸਕਦਾ ਹੈਖ਼ਤਰਨਾਕ
ਦਿੱਲੀ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਫਿਜ਼ੀਸ਼ੀਅਨ ਡਾ: ਅਨਿਲ ਬਾਂਸਲ ਦਾ ਕਹਿਣਾ ਹੈ ਕਿ ਇਹ ਸੀਜ਼ਨ ਲੋਕਾਂ ਲਈ ਕਾਫੀ ਚੁਣੌਤੀਪੂਰਨ ਬਣ ਗਿਆ ਹੈ। ਜੇਕਰ ਉਹ ਬਰਸਾਤ ਵਿੱਚ ਕਿਸੇ ਮੌਸਮੀ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ, ਤਾਂ ਇਮਿਊਨਿਟੀ ਸਿਸਟਮ ਕਮਜ਼ੋਰ ਹੋ ਸਕਦਾ ਹੈ ਅਤੇ ਕੋਵਿਡ ਦਾ ਖ਼ਤਰਾ ਵੱਧ ਸਕਦਾ ਹੈ। ਅਜਿਹੇ ਮੌਸਮ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ, ਇਮਿਊਨਿਟੀ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ। ਇਮਿਊਨਿਟੀ ਨੂੰ ਮਜ਼ਬੂਤ ਰੱਖਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਕਿਉਂਕਿ ਬਿਮਾਰੀ ਦੀ ਸ਼ੁਰੂਆਤ ਤੁਹਾਡੇ ਸਰੀਰ ਵਿੱਚ ਖਾਣ ਪੀਣ ਤੇ ਦੂਜੇ ਲੋਕਾਂ ਦੇ ਸੰਪਰਕ ਵਿਚ ਆਉਣ ਕਾਰਨ ਹੁੰਦੀ।

ਅਜਿਹੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣਾ ਹੀ ਸਮਝਦਾਰੀ ਹੋ ਸਕਦੀ ਹੈ। ਜੇਕਰ ਕੋਰੋਨਾ ਦੀ ਲਾਗ ਕਿਸੇ ਹੋਰ ਬਿਮਾਰੀ ਨਾਲ ਫੈਲਦੀ ਹੈ, ਤਾਂ ਇਹ ਘਾਤਕ ਸਾਬਤ ਹੋ ਸਕਦੀ ਹੈ। ਇਸ ਤੋਂ ਇਲਾਵਾ ਆਪਣੇ ਆਲੇ-ਦੁਆਲੇ ਸਾਫ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਪਾਣੀ ਦੇ ਜਮਾਂ ਹੋਣ ਕਾਰਨ ਹੀ ਇਹ ਬਿਮਾਰੀਆਂ ਫੈਲਾਉਣ ਵਾਲੇ ਜੀਵ ਪੈਦਾ ਹੁੰਦੇ ਹਨ। ਇਸ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣਾ ਚਾਹੀਦਾ ਹੈ। ਫਿਰ ਵੀ ਜੇਕਰ ਲੱਗੇ ਕਿ ਕਿਸੇ ਬਿਮਾਰੀ ਦੇ ਲੱਛਣ ਤੁਹਾਡੇ ਵਿੱਚ ਹਨ ਤਾਂ ਮੁਸੀਬਤ ਦੀ ਸਥਿਤੀ ਵਿੱਚ, ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਮਾਹਰ ਕੀ ਕਹਿੰਦੇ ਹਨ?
ਡਾ: ਅਨਿਲ ਬਾਂਸਲ ਅਨੁਸਾਰ ਬਰਸਾਤ ਦੇ ਮੌਸਮ ਦੌਰਾਨ ਤਾਪਮਾਨ 25-35 ਡਿਗਰੀ ਦੇ ਆਸ-ਪਾਸ ਰਹਿੰਦਾ ਹੈ ਅਤੇ ਹਵਾ ਵਿੱਚ ਨਮੀ ਹੁੰਦੀ ਹੈ। ਇਹ ਮੌਸਮ ਬੈਕਟੀਰੀਆ ਅਤੇ ਵਾਇਰਸ ਫੈਲਣ ਲਈ ਖਤਰਨਾਕ ਹੁੰਦਾ ਹੈ। ਇਸ ਮੌਸਮ ਦੌਰਾਨ ਡੇਂਗੂ, ਮਲੇਰੀਆ, ਟਾਈਫਾਈਡ ਅਤੇ ਚਿਕਨਗੁਨੀਆ ਦੇ ਮਾਮਲੇ ਤੇਜ਼ੀ ਨਾਲ ਵਧਦੇ ਹਨ। ਇਨ੍ਹਾਂ ਸਾਰੀਆਂ ਬਿਮਾਰੀਆਂ ਦੇ ਲੱਛਣ ਕੋਵਿਡ-19 ਇਨਫੈਕਸ਼ਨ ਵਰਗੇ ਹੀ ਹਨ ਅਤੇ ਕਈ ਵਾਰ ਲੋਕ ਇਸ ਦੀ ਪਛਾਣ ਨਹੀਂ ਕਰ ਪਾਉਂਦੇ ਹਨ। ਇਸ ਨਾਲ ਉਨ੍ਹਾਂ ਦੀ ਸਥਿਤੀ ਬਹੁਤ ਨਾਜ਼ੁਕ ਹੋ ਜਾਂਦੀ ਹੈ। ਬਰਸਾਤ ਦੇ ਮੌਸਮ ਵਿੱਚ ਵੀ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲਦੀ ਹੈ। ਇਹ ਹਵਾ ਰਾਹੀਂ ਫੈਲਣ ਵਾਲਾ ਇਨਫੈਕਸ਼ਨ ਹੈ ਅਤੇ ਇਸ ਮੌਸਮ ਦੌਰਾਨ ਵਾਇਰਸ ਤੇਜ਼ੀ ਨਾਲ ਫੈਲ ਸਕਦਾ ਹੈ।

ਇਸ ਲਈ ਜ਼ੁਕਾਮ, ਬੁਖਾਰ, ਗਲਾ ਖਰਾਬ ਹੋਣ ਦੀ ਸੂਰਤ ਵਿੱਚ ਟੈਸਟ ਕਰਵਾਉਣਾ ਚਾਹੀਦਾ ਹੈ। ਅਜਿਹੇ ਮੌਸਮ ਵਿੱਚ ਜਿੰਨਾ ਹੋ ਸਕੇ ਘਰ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਹੋ ਸਕੇ ਤਾਂ ਕਿਸੇ ਜ਼ਰੂਰੀ ਕੰਮ ਲਈ ਹੀ ਮੀਂਹ ਵਿੱਚ ਜਾਣਾ ਚਾਹੀਦਾ ਹੈ। ਮੀਂਹ ਵਿੱਚ ਭਿੱਜਣ ਕਾਰਨ ਵੀ ਕਈ ਬਿਮਾਰੀਆਂ ਦਾ ਖਤਰਾ ਹੋ ਸਕਦਾ ਹੈ। ਇਸ ਲਈ ਘਰੋਂ ਬਾਹਰ ਨਿਕਲਣ ਸਮੇਂ ਵੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਗੰਦੇ ਤੇ ਖੜ੍ਹੇ ਪਾਣੀ ਵਿੱਚੋਂ ਨਾ ਗੁਜ਼ਰੋ ਇਹ ਵੀ ਤੁਹਾਨੂੰ ਮੁਸੀਬਤ ਵਿੱਚ ਪਾ ਸਕਦਾ ਹੈ।

ਸਿਹਤਮੰਦ ਰਹਿਣ ਲਈ ਧਿਆਨ 'ਚ ਰੱਖੋ ਇਹ ਗੱਲਾਂ
ਡਾਕਟਰ ਦਾ ਕਹਿਣਾ ਹੈ ਕਿ ਇਸ ਮੌਸਮ ਵਿੱਚ ਸਿਹਤਮੰਦ ਰਹਿਣ ਲਈ ਖਾਣ-ਪੀਣ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ। ਤਾਜ਼ਾ ਤਿਆਰ ਭੋਜਨ ਲੈਣਾ ਚਾਹੀਦਾ ਹੈ ਅਤੇ ਸਾਫ਼ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਫਿਲਟਰ ਕੀਤਾ ਪਾਣੀ ਨਹੀਂ ਪੀ ਰਹੇ ਹੋ, ਤਾਂ ਤੁਸੀਂ ਇਸ ਨੂੰ ਉਬਾਲ ਕੇ ਪਾਣੀ ਦੀ ਇੱਕ ਬਾਲਟੀ ਵਿੱਚ ਕਲੋਰੀਨ ਦੀ ਇੱਕ ਗੋਲੀ ਮਿਲਾ ਸਕਦੇ ਹੋ। ਭੀੜ ਵਿੱਚ ਜਾਣ ਤੋਂ ਬਚੋ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨੋ। ਆਪਣੇ ਹੱਥਾਂ ਨੂੰ ਵਾਰ-ਵਾਰ ਧੋਵੋ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਉਹ ਹਰ ਸਾਵਧਾਨੀ ਵਰਤੋ ਜਿਸ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਕਿਸੇ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਵੀ ਬਚਣਾ ਚਾਹੀਦਾ ਹੈ।

ਜੇਕਰ ਕਿਸੇ ਨੂੰ ਘਰ ਵਿੱਚ ਖਾਂਸੀ ਜ਼ੁਕਾਮ ਜਾਂ ਵਾਇਰਲ ਹੈ ਤਾਂ ਬਾਕੀ ਪਰਿਵਾਰਕ ਮੈਂਬਰਾਂ ਨੂੰ ਵੀ ਉਸ ਦੇ ਸਪੰਰਕ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਪ੍ਰੀਕੋਸ਼ਨਸ ਦੀ ਵਰਤੋਂ ਕਰਦੇ ਹੋਏ ਹੀ ਘਰ ਵਿੱਚ ਰਹਿਣਾ ਤੁਹਾਨੂੰ ਸਿਹਤਮੰਦ ਰੱਖ ਸਕਦਾ ਹੈ। ਬਰਸਾਤ ਦੇ ਮੌਸਮ ਵਿੱਚ ਬਾਹਰ ਦਾ ਖਾਣਾ ਵੀ ਨਾ ਖਾਇਆ ਜਾਵੇ ਤਾਂ ਬਿਹਤਰ ਹੈ। ਜੰਕ ਫੂਡ ਤੇ ਤਲੇ ਹੋਏ ਭੋਜਨ ਤੋਂ ਵੀ ਇਸ ਮੌਸਮ ਵਿੱਚ ਬਚਣਾ ਚਾਹੀਦਾ ਹੈ ਇਸ ਨਾਲ ਤੁਹਾਡਾ ਇਮਿਊਨ ਸਿਸਟਮ ਵਿਗੜ ਸਕਦਾ ਹੈ। ਜਿਸ ਕਾਰਨ ਬਿਮਾਰੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ। ਜੇਕਰ ਤੁਸੀਂ ਟੀਕਾਕਰਨ ਨਹੀਂ ਕਰਵਾਇਆ ਹੈ, ਤਾਂ ਤੁਸੀਂ ਡਾਕਟਰ ਦੀ ਸਲਾਹ ਤੋਂ ਬਾਅਦ ਟੀਕਾ ਲਗਵਾ ਸਕਦੇ ਹੋ।
Published by:rupinderkaursab
First published:

Tags: Covid, COVID-19, Health, Health care, Health care tips, Health news, Lifestyle

ਅਗਲੀ ਖਬਰ