ਨਰੇਸ਼ ਸੇਠੀ
ਫ਼ਰੀਦਕੋਟ: ਇਕ ਗੁਪਤ ਸੂਚਨਾ ਦੇ ਅਧਾਰ 'ਤੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਗੁਰਸਿਮਰਨ ਨਾਮੀ ਇੱਕ ਵਿਅਕਤੀ ਨੂੰ ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਅੱਠ ਮੋਟਰਸਾਈਕਲ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਇਤਲਾਹ ਮਿਲਣ 'ਤੇ ਨਾਕੇਬੰਦੀ ਕਰ, ਉਕਤ ਵਿਅਕਤੀ ਨੂੰ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੁ ਕੀਤਾ ਗਿਆ। ਜਦੋਂ ਇਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਰਿਮਾਂਡ 'ਤੇ ਲਿਆ ਗਿਆ ਤਾਂ ਪੁੱਛਗਿੱਛ ਦੌਰਾਨ 7 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਫ਼ਰੀਦਕੋਟ ਅਤੇ ਕੋਲ ਦੇ ਜ਼ਿਲ੍ਹਿਆਂ 'ਚੋਂ ਬਾਈਕ ਚੋਰੀ ਕਰ ਅੱਗੇ ਵੇਚਦਾ ਸੀ। ਜਿਸ ਖ਼ਿਲਾਫ਼ ਪਹਿਲਾਂ ਵੀ ਤਿੰਨ ਚੋਰੀ ਦੇ ਮਾਮਲੇ ਦਰਜ਼ ਹਨ। ਉਨ੍ਹਾਂ ਦੱਸਿਆ ਕੇ ਅਗਲੇਰੀ ਪੁੱਛਗਿੱਛ ਦੌਰਾਨ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਚੋਰੀ ਦੇ ਮੋਟਰਸਾਈਕਲ ਕਿਸ ਨੂੰ ਵੇਚਦਾ ਸੀ ਅਤੇ ਇਸ ਨਾਲ ਹੋਰ ਕਿਹੜਾ ਵਿਅਕਤੀ ਸ਼ਾਮਲ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।