ਗੁਰਦੀਪ
ਗੋਬਿੰਦਗੜ੍ਹ: ਟਰਾਂਸਪੋਰਟਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵੱਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਅਤੇ ਡਿਪਟੀ ਕਮਿਸ਼ਨਰ ਕੋਲ ਧਰਮ ਕੰਡਿਆਂ ਦੀ ਜਾਂਚ ਕਰਵਾਉਣ ਦੀ ਮੰਗ ਉਠਾਈ ਗਈ। ਜਿਸ ਤੋਂ ਬਾਅਦ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਾਪ-ਤੋਲ ਵਿਭਾਗ ਹਰਕਤ ਵਿੱਚ ਆਇਆ।
ਮੰਡੀ ਗੋਬਿੰਦਗੜ੍ਹ ਦੇ ਕਈ ਧਰਮ ਕੰਡਿਆਂ ਦੀ ਨਾਪ-ਤੋਲ ਵਿਭਾਗ ਵੱਲੋਂ ਮੁਹਿੰਮ ਚਲਾਉਂਦੇ ਹੋਏ, ਚੈਕਿੰਗ ਕੀਤੀ ਗਈ। ਇਸ ਮੌਕੇ ਨਾਪ-ਤੋਲ ਵਿਭਾਗ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿੰਨਾਂ ਕੰਡਿਆਂ ਵਿੱਚ ਫ਼ਰਕ ਮਿਲਿਆ ਜਾਂ ਜਿਨ੍ਹਾਂ ਦੀ ਮਿਆਦ ਖ਼ਤਮ ਹੋ ਚੁੱਕੀ ਸੀ, ਉਨ੍ਹਾਂ ਨੂੰ ਸੀਲ ਕਰ ਦਿੱਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corruption, Fatehgarh sahib news, News18