ਫਾਜ਼ਿਲਕਾ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ 'ਤੇ ਪਹਿਰਾ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਂਚਾਗਤ ਵਿਕਾਸ 'ਤੇ ਸਿੱਖਿਆ 'ਚ ਸੁਧਾਰ ਕੀਤਾ ਜਾ ਰਿਹਾ ਹੈ।
ਜਿਸ ਦੇ ਤਹਿਤ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਪੰਜਾਬ ਸਰਕਾਰ ਸਿੰਗਾਪੁਰ ਭੇਜਣ ਜਾ ਰਹੀ ਹੈ। ਇਨ੍ਹਾਂ 36 ਪ੍ਰਿੰਸੀਪਲਾਂ ਵਿੱਚ ਤਿੰਨ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਹਨ। ਜਿੰਨ੍ਹਾਂ ਦੀ ਚੋਣ ਸਿੰਗਾਪੁਰ ਲਈ ਹੋਈ ਹੈ। ਜਿਸ ਵਿੱਚ ਦੋ ਮਹਿਲਾ ਪ੍ਰਿੰਸੀਪਲ ਸ਼ਾਮਿਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।