Home /News /fazilka /

ਫਾਜ਼ਿਲਕਾ 'ਚ ਗਊ ਹੱਤਿਆ ਨੂੰ ਰੋਕਣ ਲਈ ਕੱਢਿਆ ਗਿਆ ਵਿਸ਼ਾਲ ਰੋਸ ਮਾਰਚ

ਫਾਜ਼ਿਲਕਾ 'ਚ ਗਊ ਹੱਤਿਆ ਨੂੰ ਰੋਕਣ ਲਈ ਕੱਢਿਆ ਗਿਆ ਵਿਸ਼ਾਲ ਰੋਸ ਮਾਰਚ

Fazilka ਹਿੰਦੂ ਸੰਗਠਨਾਂ ਨੇ ਗਊ ਹੱਤਿਆ ਰੋਕਣ ਲਈ ਕੱਢਿਆ ਅਰਥੀ ਫੂਕ ਮਾਰਚ

Fazilka ਹਿੰਦੂ ਸੰਗਠਨਾਂ ਨੇ ਗਊ ਹੱਤਿਆ ਰੋਕਣ ਲਈ ਕੱਢਿਆ ਅਰਥੀ ਫੂਕ ਮਾਰਚ

ਹਿੰਦੂ ਸੰਗਠਨਾਂ ਵੱਲੋਂ ਗਊ ਹੱਤਿਆ ਦੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਹੀ ਲੜੀ ਵਿੱਚ ਫਾਜ਼ਿਲਕਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਗਊ ਹੱਤਿਆ ਦੇ ਖਿਲਾਫ਼ ਭਾਰੀ ਰੋਸ ਦੇਖਿਆ ਗਿਆ। ਫਾਜ਼ਿਲਕਾ ਵਿਖੇ ਹਿੰਦੂ ਸਸੰਗਠਨਾਂ ਦੇ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਇਕੱਠ ਕਰ ਕੇ ਜਿੱਥੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਨਾਅੇਬਾਜ਼ੀ ਕੀਤੀ ਉੱਥੇ ਹੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਪੰਜਾਬ ਦੀਆਂ ਵੱਖ-ਵੱਖ ਥਾਵਾਂ ਵਿੱਚ ਗਊ ਵੰਸ਼ ਦੇ ਜਾਨਵਰਾਂ ਦੀ ਲਗਾਤਾਰ ਹੱਤਿਆ ਕੀਤੀ ਜਾ ਰਹੀ ਹੈ । ਜਿਸ ਨੂੰ ਲੈ ਕੇ ਹਿੰਦੂ ਸੰਗਠਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਿੰਦੂ ਸੰਗਠਨਾਂ ਵੱਲੋਂ ਗਊ ਹੱਤਿਆ ਦੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਹੀ ਲੜੀ ਵਿੱਚ ਫਾਜ਼ਿਲਕਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਗਊ ਹੱਤਿਆ ਦੇ ਖਿਲਾਫ਼ ਭਾਰੀ ਰੋਸ ਦੇਖਿਆ ਗਿਆ। ਫਾਜ਼ਿਲਕਾ ਵਿਖੇ ਹਿੰਦੂ ਸਸੰਗਠਨਾਂ ਦੇ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਇਕੱਠ ਕਰ ਕੇ ਜਿੱਥੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਨਾਅੇਬਾਜ਼ੀ ਕੀਤੀ ਉੱਥੇ ਹੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫਾਜ਼ਿਲਕਾ ਵਿਖੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਭਾਰੀ ਇਕੱਠ ਕਰ ਕੇ ਲਗਾਤਾਰ ਹੋ ਰਹੀ ਗਊ ਹੱਤਿਆ ਦੇ ਖਿਲਾਫ਼ ਆਪਣਾ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਡਿਪਟੀ ਕਮਿਸ਼ਨਰ ਦੇ ਦੌਤਰ ਦੇ ਅੱਗੇ ਰੋਸ ਮੁਜਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੰਗ ਪੱਤਰ ਦੇ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਲਗਾਤਾਰ ਜੋ ਗਊ ਹੱਤਿਆਵਾਂ ਹੋ ਰਹੀਆਂ ਹਨ ਇਨ੍ਹਾਂ ਤੇ ਲਗਾਮ ਕੱਸੀ ਜਾਵੇ।

ਸਾਜ਼ਿਸ਼ ਦੇ ਤਹਿਤ ਕੀਤੀ ਜਾ ਰਹੀ ਗਊ ਹੱਤਿਆ

ਹਿੰਦੂ ਸੰਗਠਨਾਂ ਦੇ ਆਗੂਆਂ ਨੇ ਇਹ ਬੇਹੱਦ ਮੰਗਭਾਗਾ ਹੈ ਕਿ ਗਊ ਹੱਤਿਆ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸ ਦੇ ਪਿੱਛੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਵੱਡੀ ਸਾਜ਼ਿਸ਼ ਹੋਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਸੌੇਪੇ ਮੰਗ ਪੱਤਰ ਵਿੱਚ ਇਹ ਮੰਗ ਵੀ ਕੀਤੀ ਕਿ ਇਸ ਸਾਜ਼ਿਸ਼ ਦੇ ਪਿੱਛੇ ਜੋ ਵੀ ਸ਼ਰਾਰਤੀ ਅਨਸਰ ਸ਼ਾਮਲ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦਿੱਤਾ ਹਿੰਦੂ ਸੰਗਠਨਾਂ ਨੂੰ ਭਰੋਸਾ

ਹਿੰਦੂ ਸੰਗਠਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪਿੱਤਰ ਦਿੱਤਾ ਗਿਆ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜੇ ਅਹਿਜਾ ਕੁੱਝ ਜਾਂਚ ਵਿੱਚ ਸਾਹਮਣੇ ਆਉਂਦਾ ਹੈ ਤਾਂ ਮੁਲਜ਼ਮਾਂ ਨੁੰੂ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

Published by:Shiv Kumar
First published:

Tags: Cow, Fazilka, Hindu, Murder, Punjab