ਪ੍ਰਦੀਪ ਕੁਮਾਰ
ਫਾਜ਼ਿਲਕਾ: ਫਾਜ਼ਿਲਕਾ ਦੇ ਧੋਬੀ ਘਾਟ ਇਲਾਕੇ 'ਚ ਇਕ ਘਰ 'ਚੋਂ ਸ਼ੱਕੀ ਹਾਲਾਤਾਂ 'ਚ ਔਰਤ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਇੱਕ ਮਹੀਨਾ ਪਹਿਲਾਂ ਧੋਬੀ ਘਾਟ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਆਈ ਸੀ। ਜਿਸ ਦੀ ਲਾਸ਼ ਅੱਜ ਘਰ 'ਚ ਲਟਕਦੀ ਮਿਲੀ ਹੈ। ਔਰਤ ਦੀ ਮੌਤ ਦਾ ਉਦੋਂ ਪਤਾ ਲੱਗਾ ਜਦੋਂ ਇੱਕ ਬੱਕਰੀ ਘਰ ਵਿੱਚ ਵੜ ਗਈ। ਜਦੋਂ ਬੱਕਰੀ ਦੇ ਮਾਲਕ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਔਰਤ ਦੀ ਲਾਸ਼ ਘਰ ਵਿੱਚ ਫਾਹੇ ਨਾਲ ਲਟਕ ਰਹੀ ਸੀ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।
ਘਰ ਦੇ ਮਾਲਕ ਅਤੇ ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਮਹਿਲਾ ਕਿਰਾਏ 'ਤੇ ਉਨ੍ਹਾਂ ਦੇ ਘਰ ਰਹਿਣ ਲਈ ਆਈ ਸੀ। ਅੱਜ ਇੱਕ ਮਹੀਨਾ ਦੋ ਦਿਨ ਹੋ ਗਏ ਹਨ। ਉਹ ਔਰਤ ਬਾਰੇ ਇੰਨਾ ਜਾਣਦੇ ਹਨ ਕਿ ਔਰਤ ਕਿਸੇ ਪਿੰਡ ਤੋਂ ਇੱਥੇ ਰਹਿਣ ਲਈ ਆਈ ਸੀ। ਔਰਤ ਦਾ ਇੱਕ ਬੇਟਾ ਅਤੇ ਨੂੰਹ ਵੀ ਹੈ। ਉਨ੍ਹਾਂ ਨੇ ਦੱਸਿਆ ਕਿ ਔਰਤ ਦੀ ਮੌਤ ਦਾ ਉਦੋਂ ਪਤਾ ਲੱਗਾ ਜਦੋਂ ਇੱਕ ਬੱਕਰੀ ਘਰ ਵਿੱਚ ਵੜ ਗਈ।
ਪੁਲਿਸ ਮੁਤਾਬਕ ਔਰਤ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਖਦਸ਼ਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।