ਵਿਨੇ ਹਾਂਡਾ, ਫ਼ਿਰੋਜ਼ਪੁਰ:
ਕੰਗਨਾ ਰਣੌਤ ਦੇ ਭਾਰਤ ਦੀ ਅਜ਼ਾਦੀ ਨੂੰ ਲੈਕੇ ਦਿੱਤੇ ਵਿਵਾਦਤ ਬਿਆਨ ‘ਤੇ ਪੂਰੇ ਦੇਸ਼ ‘ਚ ਜੰਗ ਛਿੜ ਗਈ ਹੈ। ਚਾਰੇ ਪਾਸਿਓਂ ਕੰਗਨਾ ਦਾ ਵਿਰੋਧ ਹੋ ਰਿਹਾ ਹੈ। ਹਰ ਪਾਸੇ ਕੰਗਨਾ ਦੀ ਨਿਖੇਧੀ ਹੋ ਰਹੀ ਹੈ, ਇੱਥੋਂ ਤੱਕ ਕਿ ਸਿਆਸੀ ਪਾਰਟੀਆਂ ਤੇ ਆਮ ਜਨਤਾ ਉਸ ਨੂੰ ਆਪਣਾ ਪਦਮ ਸ਼੍ਰੀ ਸਨਮਾਨ ਵਾਪਸ ਕਰਨ ਲਈ ਕਹਿ ਰਹੇ ਹਨ। ਇਸੇ ਦਰਮਿਆਨ ਫ਼ਿਰੋਜ਼ਪੁਰ ‘ਚ ਵੀ ਕੰਗਨਾ ਦੇ ਇਸ ਬਿਆਨ ਦੀ ਨਿੰਦਾ ਕੀਤੀ ਗਈ ਹੈ।
ਕੰਗਣਾ ਰਣੌਤ ਵਿਰੁੱਧ ਆਮ ਆਦਮੀ ਪਾਰਟੀ ਨੇ ਪੁਲਿਸ ਪ੍ਰਸ਼ਾਸਨ ਨੂੰ ਦਰਖਾਸਤ ਦਿੱਤੀ ਗਈ ਹੈ । ਸੀਨੀਅਰ ਕਪਤਾਨ ਪੁਲਿਸ ਨੂੰ ਦਰਖਾਸਤ ਦੇ ਕੇ ਜਿਥੇ ਆਮ ਆਦਮੀ ਪਾਰਟੀ ਵੱਲੋਂ ਕੰਗਣਾ ਰਣੌਤ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਗੁਹਾਰ ਲਗਾਈ ਹੈ।
ਰੋਹ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਰਜਨੀਸ਼ ਦਹੀਆ ਨੇ ਸਪੱਸ਼ਟ ਕੀਤਾ ਕਿ ਅਕਸਰ ਹੀ ਵਿਵਾਦਿਤ ਬਿਆਨ ਦੇਣ ਵਾਲੀ ਕੰਗਣਾ ਰਣੌਤ ਦਾ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪਰ ਭਾਰਤ ਸਰਕਾਰ ਨੇ ਉਸ ਨੂੰ ਪਦਮਸ੍ਰੀ ਐਵਾਰਡ ਦੇ ਕੇ ਜਿਥੇ ਉਸ ਦੇ ਤਲਵੇ ਚੱਟੇ ਹਨ। ਉਥੇ ਸਾਬਿਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਭਾਰਤ ਨੂੰ ਤੋੜਨਾ ਚਾਹੁੰਦੀ ਹੈ।ਕੰਗਣਾ ਰਣੌਤ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਆਗੂ ਰਜਨੀਸ਼ ਦਹੀਆ ਨੇ ਕਿਹਾ ਕਿ ਹਾਲ ਹੀ ਵਿਚ ਕੰਗਣਾ ਰਣੌਤ ਵੱਲੋਂ ਅਸਲ ਆਜ਼ਾਦੀ 2014 ਵਿਚ ਮਿਲਣ ਦੀ ਗੱਲ ਕਰਦਿਆਂ 1947 ਦੀ ਆਜ਼ਾਦੀ ਨੂੰ ਆਜ਼ਾਦੀ ਨਾ ਕਹਿ ਕੇ ਭੀਖ ਦੱਸਿਆ ਹੈ।
ਜਿਸ ਦੀ ਨਿਖੇਧੀ ਕਰਨੀ ਬਣਦੀ ਹੈ ਅਤੇ ਉਸ ਵੱਲੋਂ ਅਜਿਹੇ ਸ਼ਬਦਾਂ ਦੀ ਵਰਤੋਂ ਕਰਦਿਆਂ ਭਾਰਤ ਵਾਸੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਕਿਉਂਕਿ ਜਿਸ ਭਾਰਤ ਦੀ 1947 ਵਿਚ ਵਿਲਖਣ ਪਹਿਚਾਣ ਬਣੀ ਵਿਰੁੱਧ ਕੰਗਣ ਰਣੌਤ ਬੋਲੀ ਹੈ। ਜਦੋਂ ਕਿ 1947 ਬਾਅਦ ਬਾਬਾ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਦਾ ਸੰਵਿਧਾਨ ਲਿਖਿਆ। ਜਿਸ ਵਿਚ ਸਾਨੂੰ ਬੋਲਣ ਦਾ ਅਧਿਕਾਰ ਮਿਲਿਆ ਹੈ। ਪਰ ਅਜਿਹੀ ਔਰਤ ਊਟ-ਪਟਾਂਗ ਬੋਲ ਕੇ ਦੇਸ਼ ਦੀ ਆਜ਼ਾਦੀ ਨੂੰ ਗ੍ਰਹਿਣ ਲਗਾ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਕੰਗਣਾ ਰਣੌਤ ਘਟੀਆ ਦਿਮਾਗ ਦੀ ਮਾਲਕ ਹੈ। ਜੋ ਵਿਵਾਦਿਤ ਬਿਆਨ ਦੇ ਕੇ ਭਾਰਤ ਅਤੇ ਭਾਰਤ ਵਾਸੀਆਂ ਦੀ ਬੇਇਜ਼ਤੀ ਕਰ ਰਹੀ ਹੈ। ਜੋ ਬਰਦਾਸ਼ਤਯੋਗ ਨਹੀਂ ਅਤੇ ਇਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਣਾ ਲਾਜ਼ਮੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP, Arvind Kejriwal, BJP, Congress, Kangana Ranaut, Padma Shri Award