ਮਨਦੀਪ ਕੁਮਾਰ
ਫਿਰੋਜ਼ਪੁਰ: ਬੀਤੇ ਦਿਨੀਂ ਮਾਝਾ-ਮਾਲਵਾ ਨੂੰ ਜੋੜਨ ਵਾਲੇ ਫਿਰੋਜ਼ਪੁਰ ਦੇ ਬੰਡਾਲਾ ਪੁੱਲ ਉੱਪਰ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਦੌਰਾਨ ਪੁਲਿਸ ਨੇ ਕਰੀਬ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ 'ਤੇ ਕਾਰਵਾਈ ਕਰਦਿਆਂ, ਉਨ੍ਹਾਂ ਨੂੰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਭੇਜਿਆ ਗਿਆ ਸੀ।
ਜਿਨ੍ਹਾਂ ਵਿਚੋਂ ਕੁੱਝ ਲੋਕਾਂ ਨੂੰ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਹੈ। ਧਰਨਾ ਦੇ ਰਹੇ 25 ਦੇ ਕਰੀਬ ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜਦੂਰ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬੰਡਾਲਾ ਪੁੱਲ 'ਤੇ ਸ਼ਾਤਮਈ ਧਰਨਾ ਦੇ ਰਹੇ ਸਨ। ਪਰ ਪੁਲਿਸ ਵੱਲੋਂ ਧੱਕੇ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ, ਜੇਲ੍ਹ ਵਿੱਚ ਸੁੱਟਿਆ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿਚੋਂ 4 ਨੌਜਵਾਨ 12ਵੀਂ ਕਲਾਸ ਦੇ ਵਿਦਿਆਰਥੀ ਸਨ। ਜਿਨ੍ਹਾਂ ਨੂੰ ਬੀਤੇ ਦਿਨੀਂ ਰਿਹਾਅ ਕਰ ਦਿੱਤਾ ਗਿਆ ਅਤੇ 4 ਲੋਕ ਇਕ ਦਿਨ ਪਹਿਲਾਂ ਰਿਹਾਅ ਕੀਤੇ ਗਏ। ਇਸੇ ਤਰ੍ਹਾਂ 14 ਬੰਦੇ ਦੇਰ ਸ਼ਾਮ ਰਿਹਾਅ ਕੀਤੇ ਗਏ ਹਨ। ਜਿੰਨ੍ਹਾਂ ਵਿਚੋਂ ਤਿੰਨ ਬੰਦੇ ਹਾਲੇ ਜੇਲ੍ਹ ਵਿੱਚ ਹਨ।
ਉਨ੍ਹਾਂ ਕਿਹਾ ਪੁਲਿਸ ਨੇ ਜਿੰਨੇ ਵੀ ਲੋਕ ਰਿਹਾਅ ਕੀਤੇ ਹਨ। ਉਨ੍ਹਾਂ ਨੂੰ ਪੁਲਿਸ ਨੇ ਖੁਦ ਨਹੀਂ ਛੱਡਿਆ ਬਲਕਿ ਉਹ ਸਭ ਆਪਣੀਆਂ ਜਮਾਨਤਾਂ 'ਤੇ ਬਾਹਰ ਆਏ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਪੰਥਕ ਆਗੂਆਂ ਨਾਲ ਬਹੁਤ ਨਰਾਜ਼ਗੀ ਹੈ। ਕਿਉਂਕਿ ਇਹਨਾਂ ਵਿਚੋਂ ਕਿਸੇ ਨੇ ਵੀ ਉਨ੍ਹਾਂ ਦੇ ਅਤੇ ਅਮ੍ਰਿਤਪਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਨਹੀਂ ਮਾਰਿਆ। ਉਨ੍ਹਾਂ ਕਿਹਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਮ੍ਰਿਤਪਾਲ ਲੋਕਾਂ ਨੂੰ ਕਿਸੇ ਗਲਤ ਰਸਤੇ ਨਹੀਂ ਪਾ ਰਿਹਾ ਸੀ ਬਲਕਿ ਉਹ ਤਾਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Firozpur news, Jail