Home /News /ferozepur /

ਫਿਰੋਜਪੁਰ: ਪੰਜਾਬ ਪੁਲਿਸ ਦਾ ਅਪਰਾਧੀਆਂ 'ਤੇ ਸ਼ਿਕੰਜਾ, 13 ਕਿਲੋ ਹੈਰੋਇਨ ਸਮੇਤ 5 AK-47, 5 ਪਿਸਤੌਲ ਬਰਾਮਦ

ਫਿਰੋਜਪੁਰ: ਪੰਜਾਬ ਪੁਲਿਸ ਦਾ ਅਪਰਾਧੀਆਂ 'ਤੇ ਸ਼ਿਕੰਜਾ, 13 ਕਿਲੋ ਹੈਰੋਇਨ ਸਮੇਤ 5 AK-47, 5 ਪਿਸਤੌਲ ਬਰਾਮਦ

ਫ਼ਿਰੋਜ਼ਪੁਰ: ਪੰਜਾਬ ਪੁਲਿਸ ਦਾ ਅਪਰਾਧੀਆਂ 'ਤੇ ਸ਼ਿਕੰਜਾ, 13 ਕਿਲੋ ਹੈਰੋਇਨ ਸਮੇਤ 5 AK-47, 5 ਪਿਸਤੌਲ ਬਰਾਮਦ

ਫ਼ਿਰੋਜ਼ਪੁਰ: ਪੰਜਾਬ ਪੁਲਿਸ ਦਾ ਅਪਰਾਧੀਆਂ 'ਤੇ ਸ਼ਿਕੰਜਾ, 13 ਕਿਲੋ ਹੈਰੋਇਨ ਸਮੇਤ 5 AK-47, 5 ਪਿਸਤੌਲ ਬਰਾਮਦ

ਪੰਜਾਬ ਪੁਲਿਸ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕੜੀ 'ਚ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪਰੇਸ਼ਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ 13 ਕਿਲੋ ਹੈਰੋਇਨ, 5 ਏ.ਕੇ.-47, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਪੰਜਾਬ ਪੁਲਿਸ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕੜੀ 'ਚ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪਰੇਸ਼ਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ 13 ਕਿਲੋ ਹੈਰੋਇਨ, 5 ਏ.ਕੇ.-47, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਦੱਸਿਆ ਕਿ ਬਾਰਡਰ ਆਊਟ ਪੋਸਟ (ਬੀਓਪੀ) ਦੋਨਾ ਤੇਲੂ ਮੱਲ ਨੇੜੇ ਸਦਰ ਖੇਤਰ ਦੇ ਪਿੰਡ ਵਾਹਕਾ ਦੇ ਇੱਕ ਕਿਸਾਨ ਦੇ ਖੇਤ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ।

ਅਧਿਕਾਰੀਆਂ ਮੁਤਾਬਕ ਇਹ ਹਥਿਆਰ ਮਿੱਟੀ ਵਿੱਚ ਦੱਬੇ ਹੋਏ ਸਨ। ਕੁਝ ਦਿਨ ਪਹਿਲਾਂ ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ 8 ਚੀਨੀ ਪਿਸਤੌਲ, 60 ਗੋਲੀਆਂ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਵਿਚ ਤਸਕਰੀ ਕੀਤੀ ਗਈ ਸੀ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਵਾਲੀਆਂ ਵਜੋਂ ਹੋਈ ਹੈ। ਇਹ ਖੇਪ ਤਸਕਰੀ ਲਈ ਸੀ। ਪੁਲਿਸ ਨੇ ਦੱਸਿਆ ਕਿ ਡਰੋਨ ਨੇ ਸ਼ੁੱਕਰਵਾਰ ਨੂੰ ਖੇਪ ਨੂੰ ਭਾਰਤੀ ਖੇਤਰ ਦੇ ਅੰਦਰ ਸੁੱਟ ਦਿੱਤਾ ਅਤੇ ਪਰਮਜੀਤ ਸਿੰਘ ਨੇ ਸ਼ਨੀਵਾਰ ਨੂੰ ਇਸ ਨੂੰ ਬਰਾਮਦ ਕਰ ਲਿਆ।

ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦੋ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਮੁਲਜ਼ਮਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਦਾ ਨੈੱਟਵਰਕ ਅਪਣਾ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਪੁਲਿਸ ਨੇ ਮੁਲਜ਼ਮਾਂ ਦੇ ਨੈੱਟਵਰਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Published by:Drishti Gupta
First published:

Tags: Crime, Crime news, Drugs, Punjab