ਵਿਨੇ ਹਾਂਡਾ
ਫ਼ਿਰੋਜ਼ਪੁਰ: ਬੱਚਿਆਂ ਨੂੰ ਪੜ੍ਹਾਈ ਪ੍ਰਤੀ ਸੁਹਿਰਦ ਕਰਨ ਦੇ ਮਨੋਰਥ ਨਾਲ ਅਵੱਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੀ ਆ ਰਹੀ ਸੁਰਨੇਕ ਵਿਜ਼ਨ ਫਾਊਡੇਸ਼ਨ ਨੇ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਨਗਦੀ ਇਨਾਮ ਦੇ ਸਨਮਾਨਿਤ ਕੀਤਾ। ਆਪਣੇ ਪਿਤਾ ਦੇ ਨਾਮ `ਤੇ ਸ਼ੁਰੂ ਕੀਤੀ ਸਮਾਜ ਸੇਵੀ ਸੰਸਥਾ ਦੇ ਝੰਡੇ ਹੇਠ ਬਿਨ੍ਹਾਂ ਕਿਸੇ ਦੀ ਮੱਦਦ ਦੇ ਬੱਚਿਆਂ ਨੂੰ ਸਨਮਾਨਿਤ ਕਰਦੀ ਸੰਸਥਾ ਸੁਰਨੇਕ ਵਿਜ਼ਨ ਫਾਊਡੇਸ਼ਨ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਸਕੂਲੀ ਬੱਚਿਆਂ ਨੂੰ ਸਨਮਾਨਿਤ ਕਰਨ ਉਪਰੰਤ ਗੱਲਬਾਤ ਕਰਦਿਆਂ ਲੜਕੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਆਪਣੇ ਪਿਤਾ ਦੀ ਯਾਦ ਵਿਚ ਇਹ ਸੰਸਥਾ ਬਣਾਈ ਹੈ, ਤਾਂ ਜੋ ਇਸ ਸੰਸਥਾ ਦੇ ਨਾਮ ਹੇਠ ਸਮਾਜ ਸੇਵੀ ਕਾਰਜ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੀੜ ਚਹਿਲ ਵਿਖੇ ਸਲਾਨਾ ਸਮਾਰੋਹ ਮੌਕੇ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤੱਕ ਅਵੱਲ ਆਉਣ ਵਾਲੇ ਬੱਚਿਆਂ ਨੂੰ 1100 ਰੁਪਏ ਦੀ ਮਾਲੀ ਮੱਦਦ ਦੇ ਨਾਲ-ਨਾਲ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਉਜਵਲ ਭਵਿੱਖ ਲਈ ਆਪਣੀ ਪੜ੍ਹਾਈ ਪ੍ਰਤੀ ਸੁਹਿਰਦਤਾ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦਾ ਭਵਿੱਖ ਉਜਵਲ ਹੋ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Education, Ferozepur, Government School, Punjab