Home /gurdaspur /

Border Area: ਸਰਹੱਦੀ ਪਿੰਡਾਂ ਦੇ ਵਿਕਾਸ ਲਈ ਗੁਰਦਾਸਪੁਰ ਪ੍ਰਸ਼ਾਸਨ ਵਲੋਂ ਕੀਤੀ ਗਈ ਨਵੀਂ ਪਹਿਲਕਦਮੀ

Border Area: ਸਰਹੱਦੀ ਪਿੰਡਾਂ ਦੇ ਵਿਕਾਸ ਲਈ ਗੁਰਦਾਸਪੁਰ ਪ੍ਰਸ਼ਾਸਨ ਵਲੋਂ ਕੀਤੀ ਗਈ ਨਵੀਂ ਪਹਿਲਕਦਮੀ

ਸਰਹੱਦੀ ਪਿੰਡਾਂ ਦੇ ਵਿਕਾਸ ਲਈ ਗੁਰਦਾਸਪੁਰ ਪ੍ਰਸ਼ਾਸਨ ਵਲੋਂ ਕੀਤੀ ਗਈ ਨਵੀਂ ਪਹਿਲਕਦਮੀ

ਸਰਹੱਦੀ ਪਿੰਡਾਂ ਦੇ ਵਿਕਾਸ ਲਈ ਗੁਰਦਾਸਪੁਰ ਪ੍ਰਸ਼ਾਸਨ ਵਲੋਂ ਕੀਤੀ ਗਈ ਨਵੀਂ ਪਹਿਲਕਦਮੀ

Gurdaspur: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਦਸੰਬਰ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਝਬਕਰਾ ਵਿਖੇ ਅਤੇ 22 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ‘ਅਬਾਦ’ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ?

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਗੁਰਦਾਸਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਸਰਹੱਦੀ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਪ੍ਰੋਗਰਾਮ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਸ਼ੁਰੂ ਕੀਤਾ ਜਾ ਰਿਹਾ ਹੈ। ਅਬਾਦ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਨ੍ਹਾਂ ਕੈਂਪਾਂ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਦਸੰਬਰ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਝਬਕਰਾ ਵਿਖੇ ਅਤੇ 22 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ‘ਅਬਾਦ’ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇਗੀ। ਕੈਂਪ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਵਿਕਾਸ ਦੇ ਕੰਮਾਂ, ਮਨਰੇਗਾ ਨਾਲ ਸਬੰਧਤ ਕੰਮਾਂ, ਬਾਰਡਰ ਏਰੀਆ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇ, ਰੂਰਲ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਅਧਾਰ ਕਾਰਡ ਸੁਵਿਧਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਹੂਲਤਾਂ ਦਾ ਲਾਭ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵਿਭਾਗਾਂ ਨਾਲ ਸਬੰਧਤ ਮਸਲੇ ਵੀ ਸੁਣੇ ਜਾਣਗੇ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਮਿਲਟਰੀ/ ਪੈਰਾ ਮਿਲਟਰੀ/ ਪੁਲਿਸ ਅਧਿਕਾਰੀਆਂ ਵੱਲੋਂ ਫ਼ੌਜ/ ਪੁਲਿਸ ਵਿੱਚ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

‘ਅਬਾਦ’ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕਾਂ ਤੱਕ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਸਰਹੱਦੀ ਪਿੰਡ ਵਿਕਾਸ ਪੱਖੋਂ ਕਿਸੇ ਵੀ ਤਰਾਂ ਘੱਟ ਨਾ ਹੋਣ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ’ ਪ੍ਰੋਗਰਾਮ (ਅਬਾਦ) ਸ਼ੁਰੂ ਕੀਤਾ ਜਾ ਰਿਹਾ ਹੈ।

Published by:Drishti Gupta
First published:

Tags: Border, Gurdaspur, Punjab