Home /gurdaspur /

Pollution Free: ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਬਣਾਈ ਗਈ ਇੱਕ ਨਵੀਂ ਸਕੀਮ 

Pollution Free: ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਬਣਾਈ ਗਈ ਇੱਕ ਨਵੀਂ ਸਕੀਮ 

ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸਾੜਦਾ ਹੋਇਆ ਕਿਸਾਨ 

ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸਾੜਦਾ ਹੋਇਆ ਕਿਸਾਨ 

Pollution Free: ਰਮਨ ਬਹਿਲ ਨੇ ਕਿਹਾ ਕਿ ਖੇਤਾਂ ਵਿਚ ਲਗਾਈ ਅੱਗ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ ਹੈ ਕਿਉਂਕਿ ਇਸ ਅੱਗ ਨਾਲ ਜਿੱਥੇ ਮਿੱਟੀ, ਹਵਾ ਤੇ ਪਾਣੀ ਵਰਗੀਆਂ ਕੁਦਰਤੀ ਦਾਤਾਂ ਦੂਸ਼ਿਤ ਹੁੰਦੀਆਂ ਹਨ। ਉਥੇ ਕਿਸਾਨਾਂ ਦੀ ਆਪਣੀ ਸਿਹਤ ਸਮੇਤ ਸਮੁੱਚੇ ਸਮਾਜ ਦੀ ਸਿਹਤ 'ਤੇ ਵੀ ਮਾਰੂ ਅਸਰ ਪੈਂਦਾ ਹੈ।

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਗੁਰਦਾਸਪੁਰ: ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Agriculture and Farmers Welfare) ਨੇ ਕਿਸਾਨਾਂ ਨੂੰ ਜਾਗਰੂਕ (Aware) ਕਰਨ ਲਈ ਜਾਗਰੂਕਤਾ ਵੈਨਾਂ ਸ਼਼ੁਰੂ ਕਰ ਦਿੱਤੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (Punjab Health Systems Corporation) ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਪ੍ਰੀਤ ਸਿੰਘ, ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਸਮੇਤ ਹੋਰ ਖੇਤੀ ਅਧਿਕਾਰੀ ਮੌਜੂਦ ਸਨ।

  ਚੇਅਰਮੈਨ ਰਮਨ ਬਹਿਲ ਨੇ ਵੈਨਾਂ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤਾ ਵਿਚ ਲਗਾਈ ਅੱਗ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ ਹੈ ਕਿਉਂਕਿ ਇਸ ਅੱਗ ਨਾਲ ਜਿੱਥੇ ਮਿੱਟੀ, ਹਵਾ ਤੇ ਪਾਣੀ ਵਰਗੀਆਂ ਕੁਦਰਤੀ ਦਾਤਾਂ ਦੂਸ਼ਿਤ ਹੁੰਦੀਆਂ ਹਨ। ਉਥੇ ਕਿਸਾਨਾਂ ਦੀ ਆਪਣੀ ਸਿਹਤ ਸਮੇਤ ਸਮੁੱਚੇ ਸਮਾਜ ਦੀ ਸਿਹਤ 'ਤੇ ਵੀ ਮਾਰੂ ਅਸਰ ਪੈਂਦਾ ਹੈ।ਰਮਨ ਬਹਿਲਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ ਹੈ ਇਸ ਲਈ ਅੱਜ ਹਰੇਕ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝੇ ਅਤੇ ਕਿਸੇ ਵੀ ਕੀਮਤ 'ਤੇ ਖੇਤਾਂ ਵਿਚ ਅੱਗ ਨਾ ਲਗਾਏ।

  ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਹੀ ਅਸਾਨੀ ਨਾਲ ਇਸ ਦਾ ਨਿਪਟਾਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਜਿਸ ਤਹਿਤ ਸਰਕਾਰ ਨੇ ਕਣਕ ਦੀ ਖਰੀਦ ਮੌਕੇ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਸੀ ਅਤੇ ਹੁਣ ਝੋਨੇ ਦੀ ਖਰੀਦ ਵੀ ਪੂਰੇ ਪਾਰਦਰਸ਼ੀ ਢੰਗ ਨਾਲ ਸਹੀ ਸਮੇਂ 'ਤੇ ਅਤੇ ਪੂਰੇ ਰੇਟ 'ਤੇ ਹੋਵੇਗੀ।

  Published by:Drishti Gupta
  First published:

  Tags: Farmers, Gurdaspur, Punjab