ਜਤਿਨ ਸ਼ਰਮਾ
ਗੁਰਦਾਸਪੁਰ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 18 ਅਕਤੂਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ (Gurdaspur) ਵਿਖੇ ਇੱਕ ਪਲੇਸਮੈਂਟ ਕੈਂਪਲਗਾਇਆ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ 'ਰੈਕਸਾ ਸਕਿਓਰਿਟੀ ਸਰਵਿਸ' ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸਕਿਉਰਟੀ ਗਾਰਡ ਅਤੇ 'ਪੁਖਰਾਜ ਹਰਨਲ ਕੇਅਰ' ਵੱਲੋਂ ਵੈਲਨੈੱਸ ਐਡਵਾਈਜ਼ਰ ਅਤੇ ਮੈਨੇਜਰਾਂ (ਸਿਰਫ ਲੜਕੀਆਂ ਘੱਟ-ਘੱਟ ਬਾਰਵੀਂ ਪਾਸ) ਬਟਾਲਾ ਅਤੇ ਗੁਰਦਾਸਪੁਰ ਲਈ ਭਰਤੀ ਕੀਤੀ ਜਾਣੀ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਪਲੇਸਮੈਂਟ ਅਫ਼ਸਰ ਪਰਸ਼ੋਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਕਿਓਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 18 ਤੋਂ 35 ਸਾਲ, ਕੱਦ 167 ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਰੈਕਸਾ ਅਕੈਡਮੀ ਵਿਖੇ ਦਿੱਤੀ ਜਾਵੇਗੀ । ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਏਅਰਪੋਰਟ (Airport), ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਨੌਂਕਰੀ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਹਫਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਪ੍ਰਾਰਥੀ ਮਿਤੀ 18 ਅਕਤੂਬਰ 2022 ਨੂੰ ਵਿਖੇ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।