Home /gurdaspur /

Flood: ਹੜ੍ਹ ਵਰਗੀ ਘਟਨਾਵਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ

Flood: ਹੜ੍ਹ ਵਰਗੀ ਘਟਨਾਵਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ

Gurdaspur: ਹੜ੍ਹ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ 

Gurdaspur: ਹੜ੍ਹ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ 

Gurdaspur flood: ਡਾ. ਬਾਮਬਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪਰ ਰਾਵੀ ਦਰਿਆ ਦੇ ਨੇੜੇ ਵਸਦੇ ਪਿੰਡਾਂ ਦੇ ਲੋਕ ਸੁਚੇਤ ਰਹਿਣ। ਉਨ੍ਹਾਂ ਅਪੀਲ ਕੀਤੀ ਕਿ ਲੋਕ ਦਰਿਆ ਦੇ ਕੰਢੇ ਨਾ ਜਾਣ ਅਤੇ ਆਪਣੇ ਪਸ਼ੂਆਂ ਨੂ?

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ,

  ਗੁਰਦਾਸਪੁਰ: ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਰਾਵੀ ਦਰਿਆ ਦੇ ਨੇੜੇ ਪੈਂਦੇ ਪਿੰਡਾਂ ਅਤੇ ਡੇਰਿਆਂ ਵਿੱਚ ਰਹਿੰਦੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਅਤੇ ਸੁਰੱਖਿਅਤ ਸਥਾਨਾਂ ਵੱਲ ਜਾਣ ਲਈ ਕਿਹਾ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ: ਨਿਧੀ ਕੁਮੁਦ ਬਾਮਬਾਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਮਕੌੜਾ ਪੱਤਣ ਅਤੇ ਨੇੜਲੇ ਪਿੰਡ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

  ਇਸ ਮੌਕੇ ਐਸ.ਡੀ.ਐਮ ਡੇਰਾ ਬਾਬਾ ਨਾਨਕ ਰਵਿੰਦਰਪਾਲ ਸਿੰਘ ਅਰੋੜਾ, ਪਰਮਪ੍ਰੀਤ ਸਿੰਘ ਗੁਰਾਇਆ ਤਹਿਸੀਲਦਾਰ ਦੀਨਾਨਗਰ, ਜਗਤਾਰ ਸਿੰਘ ਤਹਿਸੀਲਦਾਰ ਗੁਰਦਾਸਪੁਰ, ਦੀਨਾਨਗਰ ਦੇ ਉਪ ਤਹਿਸੀਲਦਾਰ ਅਭਿਸ਼ੇਕ ਵਰਮਾ ਹਾਜ਼ਰ ਸਨ। ਇਸ ਮੌਕੇ ਮਕੌੜਾ ਪੱਤਣ ਵਿੱਚ ਰਾਵੀ ਦਰਿਆ ਦੇ ਕੰਢੇ ਬੈਠੇ ਗੁੱਜਰਾਂ ਨੂੰ ਉਨ੍ਹਾਂ ਦੇ ਪਸ਼ੂਆਂ ਸਮੇਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।

  ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਬਾਮਬਾਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪਰ ਰਾਵੀ ਦਰਿਆ ਦੇ ਨੇੜੇ ਵਸਦੇ ਪਿੰਡਾਂ ਦੇ ਲੋਕ ਸੁਚੇਤ ਰਹਿਣ।ਉਨ੍ਹਾਂ ਅਪੀਲ ਕੀਤੀ ਕਿ ਲੋਕ ਦਰਿਆ ਦੇ ਕੰਢੇ ਨਾ ਜਾਣ ਅਤੇ ਆਪਣੇ ਪਸ਼ੂਆਂ ਨੂੰ ਵੀ ਦਰਿਆ ਵਿੱਚ ਨਾ ਲਿਜਾਇਆ ਜਾਵੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮਕੌੜਾ ਪੱਤਣ ਵਿਖੇ ਹੰਗਾਮੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਲਈ ਰਾਹਤ ਕੇਂਦਰ ਸਰਕਾਰੀ ਐੱਸ.ਐੱਸ. ਸਕੂਲ ਝਬਕੜਾ ਵਿਖੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਦਵਾਈਆਂ, ਭੋਜਨ, ਜੇ.ਸੀ.ਬੀ., ਬੇੜੀਆਂ ਅਤੇ ਲਾਈਫ ਜੈਕਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

  ਉਨ੍ਹਾਂ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ 'ਤੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਫਲੱਡ ਕੰਟਰੋਲ ਰੂਮ ਦੇ ਨੰਬਰਾਂ 'ਤੇ ਵੀ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਰੈਵਨਿਊ ਦਫਤਰ 01874-247964, ਤਹਿਸੀਲ ਦਫਤਰ ਗੁਰਦਾਸਪੁਰ 01874-242644, ਤਹਿਸੀਲ ਦਫਤਰ ਬਟਾਲਾ 01871-241069, ਤਹਿਸੀਲ ਦਫਤਰ, ਡੇਰਾ ਬਾਬਾ ਨਾਨਕ 01871-247420, ਤਹਿਸੀਲ ਦਫਤਰ, ਦੀਨਾਨਗਰ 01875-220050 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
  Published by:Drishti Gupta
  First published:

  Tags: Floods, Gurdaspur, Punjab

  ਅਗਲੀ ਖਬਰ